Thursday, May 21, 2026
spot_img
spot_img
spot_img

ਪੰਜਾਬ ਗੁਰੂਆਂ ਦੀ ਧਰਤੀ, ਤਪ-ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

👉ਹਰਿਆਣਾ ਵਿੱਚ ਇੱਕ ਸਾਲ ਵਿੱਚ 60 ਵਾਅਦੇ ਕੀਤੇ ਪੂਰੇ, 120 ‘ਤੇ ਤੇਜ਼ੀ ਨਾਲ ਕੰਮ ਜਾਰੀ, ਹੁਣ ਪੰਜਾਬ ਵਿੱਚ ਵੀ ਹੈ ਬਦਲਾਅ ਦੀ ਵਾਰੀ – ਮੁੱਖ ਮੰਤਰੀ
Gurdaspur News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਸੈਣੀ ਸਮਾਜ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇਹ ਤਪ, ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ। ਉਨ੍ਹਾਂ ਕਿਹਾ ਕਿ ਵੰਡ ਦੀ ਪੀੜ ਝੱਲਣ ਦੇ ਬਾਵਜੂਦ ਇੱਥੋਂ ਦੇ ਲੋਕਾਂ ਨੇ ਕਦੇ ਵੀ ਨਿਰਾਸ਼ਾ ਨੂੰ ਆਪਣੇ ਉੱਤੇ ਭਾਰੂ ਨਹੀਂ ਹੋਣ ਦਿੱਤਾ ਅਤੇ ਆਤਮ-ਵਿਸ਼ਵਾਸ ਨੂੰ ਆਪਣੀ ਸਭ ਤੋਂ ਵੱਡੀ ਤਾਕਤ ਬਣਾਇਆ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨਸਭਾ ਦੀਆਂ ਆਉਣ ਵਾਲੀਆਂ ਚੋਣਾਂ ਸਿਰਫ਼ ਸਰਕਾਰ ਬਦਲਣ ਦੀਆਂ ਚੋਣਾਂ ਨਹੀਂ ਹਨ, ਇਹ ਚੋਣਾਂ ਪੰਜਾਬ ਦੀ ਸਿਆਸੀ ਦਿਸ਼ਾ ਬਦਲਣ ਅਤੇ ਸਮਾਜ ਨੂੰ ਸਨਮਾਨ ਦਿਵਾਉਣ ਦਾ ਮੌਕਾ ਹਨ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਆ ਕੇ ਉਹ ਆਪਣੇ ਆਪ ਨੂੰ ਮਾਣਮੱਤਾ ਮਹਿਸੂਸ ਕਰ ਰਹੇ ਹਨ। ਹਾਜ਼ਰ ਜਨਸਮੂਹ ਨੂੰ ਨਮਨ ਕਰਦਿਆਂ ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੇ ਰਾਹ ‘ਤੇ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ, “ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਹੈ।”

ਇਹ ਵੀ ਪੜ੍ਹੋ ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੈਣੀ ਸਮਾਜ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ। ਮੇਰੇ ਵਰਗੇ ਇੱਕ ਛੋਟੇ ਜਿਹੇ ਕਾਰਜਕਰਤਾ ਨੂੰ ਮੁੱਖ ਮੰਤਰੀ ਬਣਾ ਕੇ ਸਮਾਜ ਨੂੰ ਤਾਕਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਉਹ ਆਪਣਾ ਦੂਜਾ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ 217 ਸੰਕਲਪਾਂ ਵਿੱਚੋਂ 60 ਪੂਰੇ ਕੀਤੇ ਜਾ ਚੁੱਕੇ ਹਨ ਅਤੇ 120 ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਨੂੰ ਸਾਰੇ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਬਜ਼ੁਰਗਾਂ ਨੂੰ ਹਰ ਮਹੀਨੇ ਦੀ 10 ਤਾਰੀਖ ਤੱਕ ਪੈਨਸ਼ਨ ਘਰ ਬੈਠੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਲਾਡੋ ਲਛਮੀ’ ਯੋਜਨਾ ਤਹਿਤ ਔਰਤਾਂ ਨੂੰ 2100 ਰੁਪਏ ਦਿੱਤੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖਰੀਦੀਆਂ ਜਾ ਰਹੀਆਂ ਹਨ ਅਤੇ 48 ਘੰਟਿਆਂ ਵਿੱਚ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਵੀ ਕਿਸਾਨਾਂ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਜਿਨ੍ਹਾਂ ਪਰਿਵਾਰਾਂ ਕੋਲ ਜ਼ਮੀਨ ਨਹੀਂ ਹੈ, ਉਨ੍ਹਾਂ ਨੂੰ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ। ਲੰਬੇ ਸਮੇਂ ਤੋਂ ਪੰਚਾਇਤੀ ਜ਼ਮੀਨ ‘ਤੇ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਹੱਕ ਵੀ ਪ੍ਰਦਾਨ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸੱਤਾ ਕੁਝ ਹੱਥਾਂ ਤੱਕ ਸਿਮਟਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ ਹੈ। ਹੁਣ ਰਾਜਨੀਤੀ ਦੀ ਦਿਸ਼ਾ ਬਦਲਣ ਦਾ ਸਮਾਂ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਓ.ਬੀ.ਸੀ. (OBC) ਵਰਗ ਇੱਕਜੁੱਟ ਹੋ ਕੇ ਨਿਰਣਾਇਕ ਭੂਮਿਕਾ ਨਿਭਾਏਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਵੇਗਾ ਤਾਂ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 31 ਫੀਸਦੀ ਓ.ਬੀ.ਸੀ. ਵਰਗ ਹੈ, ਇਹ ਮਿਲ ਕੇ ਰਾਜਨੀਤੀ ਦੀ ਧੁਰੀ ਬਣਨ ਅਤੇ ਰਾਜਨੀਤਿਕ ਭੂਮਿਕਾ ਨਿਭਾਉਣ। ਸ੍ਰੀ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਬੇਰੁਜ਼ਗਾਰੀ, ਨਸ਼ਾ, ਅਪਰਾਧ ਅਤੇ ਪਲਾਇਨ (ਹਿਜਰਤ) ਨਾਲ ਜੂਝ ਰਹੇ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦਾ ਹੁਣ ਵਕਤ ਆ ਗਿਆ ਹੈ। ਇਸ ਕਾਰਜ ਵਿੱਚ ਸੈਣੀ ਸਮਾਜ ਨੂੰ ਵੱਡੀ ਭੂਮਿਕਾ ਨਿਭਾਉਣੀ ਪਵੇਗੀ।

ਇਹ ਵੀ ਪੜ੍ਹੋ AAP ਦੀ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਅੱਜ,ਵਲੰਟੀਅਰਾਂ ‘ਚ ਭਾਰੀ ਉਤਸ਼ਾਹ

ਮੁੱਖ ਮੰਤਰੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤੰਜ ਕੱਸਦਿਆਂ ਕਿਹਾ ਕਿ ਬਿਹਾਰ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਵੋਟ ਚੋਰੀ ਦੇ ਦੋਸ਼ ਲਾਏ, ਪਰ ਇਨ੍ਹਾਂ ਦੋਸ਼ਾਂ ਨੂੰ ਜਨਤਾ ਨੇ ਸਿਰੇ ਤੋਂ ਖਾਰਜ ਕਰਨ ਦਾ ਕੰਮ ਕੀਤਾ ਹੈ।ਮੁੱਖ ਮੰਤਰੀ ਨੇ ਸੈਣੀ ਸਮਾਜ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਨੇ ਆਜ਼ਾਦੀ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਸਰਦਾਰ ਮਹਿੰਗਾ ਸਿੰਘ ਅਤੇ ਸ੍ਰੀ ਹਰੀ ਸਿੰਘ ਸੈਣੀ ਨੂੰ ਸਮਾਜ ਦੇ ਹੀਰੇ ਦੱਸਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।ਉਨ੍ਹਾਂ ਕਿਹਾ ਕਿ ਸੈਣੀ ਸਮਾਜ ਮਾਨਵਤਾ ਦੀ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਰਿਹਾ ਹੈ। ਪੰਜਾਬ ਵਿੱਚ ਹੜ੍ਹਾਂ ਦੇ ਸਮੇਂ ਸਮਾਜ ਦੇ ਲੋਕਾਂ ਨੇ ਵੱਧ-ਚੜ੍ਹ ਕੇ ਸਹਾਇਤਾ ਕੀਤੀ। ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਦੇ ਨਿਰਮਾਤਾ ਨੇਕ ਚੰਦ ਸੈਣੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਵਿੱਚ ਕਲਾ ਅਤੇ ਸੱਭਿਆਚਾਰ ਦੀ ਅਮਿੱਟ ਛਾਪ ਛੱਡੀ ਹੈ।

ਇਹ ਵੀ ਪੜ੍ਹੋ ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ, ਅਖਿਲ ਭਾਰਤੀ ਸੈਣੀ ਸਭਾ ਦੇ ਪ੍ਰਧਾਨ ਦਿਲਬਾਗ ਸਿੰਘ ਸੈਣੀ ਅਤੇ ਪ੍ਰਬੰਧਕ ਜਗਦੀਸ਼ ਸੈਣੀ, ਰਘੁਵੀਰ ਸਿੰਘ ਸੈਣੀ, ਲਵਲੀ ਸੈਣੀ, ਪ੍ਰਵੀਨ ਕੁਮਾਰ ਸੈਣੀ, ਹਰਵੀਰ ਸਿੰਘ, ਦਰਬਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related