Thursday, April 16, 2026
spot_img
spot_img

ਸਰਬੱਤ ਦੇ ਭਲੇ ਲਈ Guru Kashi University ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ

Date:

spot_img

Talwandi Sabo News:ਸਰਬੱਤ ਦੇ ਭਲੇ, ਖੁਸ਼ਹਾਲੀ ਅਤੇ ਅਕਾਲ ਪੁਰਖ ਦੀਆਂ ਰਹਿਮਤਾਂ ਪ੍ਰਾਪਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅਖੰਡ ਪਾਠ ਸਾਹਿਬ ਦਾ ਆਯੋਜਨ ਕੀਤਾ ਗਿਆ।ਜਿਸਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਤੇ ਉਹਨਾਂ ਦੇ ਰਾਗੀ ਜੱਥੇ ਪਾਸੋਂ ਰਸ-ਭਿੰਨਾ ਰੁਹਾਨੀ, ਗੁਰਬਾਣੀ ਕੀਰਤਨ ਕੀਤਾ ਗਿਆ। ਬਾਅਦ ਵਿੱਚ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਜਥੇਦਾਰ ਜਗਤਾਰ ਸਿੰਘ ਵਲੋਂ ਪ੍ਰੇਰਨਾ ਭਰਪੂਰ ਕਥਾ ਵਿਆਖਿਆਨ ਕੀਤਾ ਗਿਆ। ਇਸ ਮੌਕੇ ਵਾਈਸ ਚਾਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਪ੍ਰੋ. ਵਾਈਸ ਚਾਂਸਲਰ (ਡਾ.) ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਵਿਦਿਆਰਥੀਆਂ ਅਤੇ ਸੰਗਤਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ।

ਇਹ ਵੀ ਪੜ੍ਹੋ  ਵਿਵਾਦਤ Social media influencer Nancy Grewal ਦਾ Canada ਵਿੱਚ ਹੋਇਆ ਕ+ਤ+ਲ

ਇਸ ਮੌਕੇ ਪ੍ਰੋ. ਵਾਈਸ ਚਾਂਸਲਰ (ਡਾ.) ਧੀਮਾਨ ਨੇ ਕਿਹਾ ਕਿ ਜੀ.ਕੇ. ਯੂ. ਨੇ ਗੁਰੂ ਸਾਹਿਬ ਦੇ ਬਚਨਾਂ ਨੂੰ ਆਪਣਾ ਰਾਹ ਦਿਸੇਰਾ ਮੰਤਰ ਬਣਾਇਆ ਹੈ, ਜੋ ਅਕਾਦਮਿਕ ਅਤੇ ਅਧਿਆਤਮਕਤਾ ਦੀ ਸ਼੍ਰੇਸ਼ਠਤਾ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਦੱਸਿਆ ਕਿ ਗੁਰੂ ਸਾਹਿਬ ਦੇ ਬਚਨ “ਇਹ ਹੈ ਪ੍ਰਗਟ ਹਮਾਰੀ ਕਾਸ਼ੀ” ਅਨੁਸਾਰ ਯੂਨੀਵਰਸਿਟੀ ਦਾ ਗਾਣ ਬਣਾਇਆ ਹੈ। ਯੂਨੀਵਰਸਿਟੀ ਇਸ ਵਿਸ਼ੇ ਵਿੱਚ ਹੋਰਨਾਂ ਅਦਾਰਿਆ ਨਾਲ ਮਿਲਕੇ ਚੱਲਣ ਦੀ ਸਿਰਕੱਢ ਭੂਮਿਕਾ ਨਿਭਾਉਦੀ ਹੈ। ਯੂਨੀਵਰਸਿਟੀ ਇੱਕ ਪ੍ਰਮੁੱਖ ਸਿੱਖਿਆ ਕੇਂਦਰ ਵਜੋਂ ਵਿਕਸਿਤ ਹੋ ਰਹੀ ਹੈ। ਜਿਸ ਦਾ ਦੇਸ਼ਾਂ ਵਿਦੇਸ਼ਾਂ ਦੇ ਵਿੱਦਿਅਕ ਅਦਾਰਿਆਂ ਵਿੱਚ ਨਾਂ ਹੈ। ਉਹਨਾਂ ਯੂਨੀਵਰਸਿਟੀ ਵਲੋਂ ਨੌਜਵਾਨ ਪੀੜ੍ਹੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ। ਵਾਈਸ ਚਾਂਸਲਰ (ਡਾ.) ਸਿੰਘ ਤੇ ਹੋਰਨਾਂ ਵਲੋਂ ਸਮਾਜ ਸੇਵਾ, ਸਾਹਿਤ ਸੇਵਾ ਅਤੇ ਸਮਾਗਮ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

ਇਸ ਮੌਕੇ “ਗੁਰਮਿਤ ਇਤਿਹਾਸ ਅਤੇ ਸਾਹਿਤ” ਦੇ ਲੇਖਕ ਗਿਆਨੀ ਕੌਰ ਸਿੰਘ ਕੋਠਾ,ਸੰਗਤਗੁਰੂ ਇਸ਼ਨਾਨ ਸੇਵਾ ਅੰਮ੍ਰਿਤ ਵੇਲਾ, ਭਾਈ ਕਾਹਨ ਸਿੰਘ ਨੰਗਲਾ, ਦੁੱਧ ਲੰਗਰ ਸੇਵਾ ਏਮਜ਼ ਹਸਪਤਾਲ, ਸ਼ਹੀਦ ਭਾਈ ਮਨੀ ਸਿੰਘ ਸੁਖਮਨੀ ਸੇਵਾ ਸੁਸਾਇਟੀ,ਮੁੱਖ ਗ੍ਰੰਥੀਤਖਤ ਸ੍ਰੀ ਦਮਦਮਾ ਸਾਹਿਬ, ਗਿਆਨੀ ਜਗਤਾਰ ਸਿੰਘ, ਨੂੰ ਸਨਮਾਨਿਤ ਕੀਤਾ।ਸਮਾਗਮ ਦਾ ਸੰਚਾਲਨ ਕਰਦੇ ਹੋਏ ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਨੇ ਸ਼੍ਰੀ ਦਮਦਮਾ ਸਾਹਿਬ ਦੀ ਧਰਤੀ ਨੂੰ ਦਸਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤੀਆਂ ਬਖਸ਼ਿਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ।ਅੰਤ ਵਿੱਚ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਸ਼ਾਂਤੀ, ਸਰਬੱਤ ਦੇ ਭਲੇ, ਸਭਨਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਬੇਨਤੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....

सीएफएमएस पर लंबित फाइलों का 15 दिन में निपटारा करें सुनिश्चित- मुख्यमंत्री नायब सिंह सैनी

👉एचआरएमएस 2.0 की प्रगति, ई-ऑफिस के उपयोग और जवाबदेही...