Chandigarh News: Ranjit Encounter Case; ਲੰਘੀ 25 ਫਰਵਰੀ ਨੂੰ ਗੁਰਦਾਸਪੁਰ ਦੇ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦੇ ਇਨਕਾਊਂਟਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਗੰਭੀਰ ਹੋ ਗਈ ਹੈ। ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਅਦਾਲਤ ਨੇ ਜਿੱਥੇ ਅੱਜ ਵੀਰਵਾਰ ਦੁਪਹਿਰ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਅਦਾਲਤ ਵਿੱਚ ਤਲਬ ਕੀਤਾ, ਉੱਥੇ ਦੁਪਹਿਰ ਦੀ ਸੁਣਵਾਈ ਤੋਂ ਬਾਅਦ ਇਸ ਪੁਲਿਸ ਮੁਕਾਬਲੇ ਵਿੱਚ ਦੋ ਹਫਤਿਆ ‘ਚ ਪੰਜਾਬ ਪੁਲਿਸ ਤੋਂ ਡਿਟੇਲ ਜਵਾਬ ਮੰਗਿਆ ਹੈ । ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 17 ਮਾਰਚ ਹੋਵੇਗੀ। ਇਸ ਤੋਂ ਇਲਾਵਾ ਮਰਹੂਮ ਰਣਜੀਤ ਸਿੰਘ ਦੀ ਮਾਤਾ ਸੁਖਜਿੰਦਰ ਕੌਰ ਵੱਲੋਂ ਵੀ ਅੱਜ ਉੱਚ ਅਦਾਲਤ ਵਿੱਚ ਪਹੁੰਚ ਕਰਕੇ ਇਨਸਾਫ ਦੀ ਮੰਗ ਲਈ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੇ ਉੱਪਰ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ 22-23 ਫਰਵਰੀ ਦੀ ਦਰਮਿਆਨੀ ਰਾਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੀ ਚੈੱਕ ਪੋਸਟ ਆਦੀਆ ਵਿਖੇ ਦੋ ਪੁਲਿਸ ਮੁਲਾਜ਼ਮਾਂ, ਥਾਣੇਦਾਰ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ
ਇਸ ਮਾਮਲੇ ਦੀ ਪੜਤਾਲ ਦੌਰਾਨ ਪੁਲਿਸ ਨੇ ਪਿੰਡ ਆਦੀਆ ਦੇ ਹੀ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਤੋਂ ਇਲਾਵਾ ਨਾਲ ਲੱਗਦੇ ਪਿੰਡ ਆਾਲੀ ਨੰਗਲ ਦੇ ਦਿਲਾਵਰ ਸਿੰਘ ਨੂੰ ਜਿੰਮੇਵਾਰ ਠਹਿਰਾਇਆ ਸੀ। 25 ਫਰਵਰੀ ਦੀ ਤੜਕਸਾਰ ਪੁਲਿਸ ਨੇ ਰਣਜੀਤ ਸਿੰਘ ਦਾ ਪੁਲਿਸ ਮੁਕਾਬਲਾ ਦਿਖਾਇਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਇਸ ਮੁਕਾਬਲੇ ਨੂੰ ਝੂਠਾ ਕਰਾਰ ਦਿੰਦਿਆ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲੇ ਤੱਕ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਵੀ ਨਹੀਂ ਕੀਤਾ ਗਿਆ। ਪਰਿਵਾਰ ਇਸ ਮਾਮਲੇ ਵਿੱਚ ਸੀਬੀਆਈ ਜਾਂ ਹਾਈਕੋਰਟ ਦੇ ਜੱਜ ਦੀ ਨਿਗਰਾਨੀ ਵਿੱਚ ਜਾਂਚ ਦੀ ਮੰਗ ਕਰ ਰਿਹਾ ਹੈ। ਇਸ ਮਾਮਲੇ ਵਿੱਚ ਦੂਜੇ ਦੋਨੋਂ ਕਥਿਤ ਮੁਲਜਮ ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਪੁਲਿਸ ਹਿਰਾਸਤ ਵਿੱਚ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





