Haryana News: ਹਰਿਆਣਾ ਰਾਜਸਭਾ ਦੇ ਦੋ ਸਾਲਾਂ ਚੋਣ ਲਈ ਨਾਮਜਦ ਰਿਟਰਨਿੰਗ ਆਫਿਸਰ ਸ੍ਰੀ ਪੰਕਜ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 16 ਮਾਰਚ ਨੂੰ ਹੋਣ ਵਾਲੇ ਰਾਜਸਭਾ ਚੋਣ ਲਈ ਅੱਜ ਤਿੰਨ ਨਾਮਜਦਗੀ ਪੱਤਰ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਦਸਿਆ ਕਿ ਨਾਮਜਦਗੀ ਦਾਖਲ ਕਰਨ ਦੀ ਅੱਜ ਆਖੀਰੀ ਮਿੱਤੀ ਸੀ, ਜਦੋਂ ਕਿ ਨਾਮਜਦਗੀ ਪੱਤਰਾਂ ਦੀ ਜਾਂਚ 6 ਮਾਰਚ ਨੂੰ ਕੀਤੀ ਜਾਵੇਗੀ।ਸ੍ਰੀ ਅਗਰਵਾਲ ਨੇ ਦਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਸੰਜੈ ਭਾਟੀਆ, ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਸ੍ਰੀ ਕਰਮਵੀਰ ਸਿੰਘ ਬੌਧ ਅਤੇ ਆਜਾਦ ਉਮੀਦਵਾਰ ਵਜੋ ਸ੍ਰੀ ਸਤੀਸ਼ ਨਾਂਦਲ ਨੇ ਆਪਣੇ-ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ।ਉਨ੍ਹਾਂ ਨੇ ਅੱਗੇ ਦਸਿਆ ਕਿ ਉਮੀਦਵਾਰ 9 ਮਾਰਚ ਤੱਕ ਆਪਣੀ ਨਾਮਜਦਗੀ ਵਾਪਸ ਲੈ ਸਕਦੇ ਹਨ। ਚੋਣ ਜੇਕਰ ਜਰੂਰੀ ਹੋਇਆ ਤਾਂ 16 ਮਾਰਚ, 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹਰਿਆਣਾ ਵਿਧਾਨਸਭਾ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





