Monday, May 18, 2026
spot_img
spot_img
spot_img

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਕੁਲਵੰਤ ਸਿੰਘ

Date:

spot_img

👉ਗੋਬਿੰਦਗੜ੍ਹ ਵਿਖੇ ਤੀਸਰੇ ਕਬੱਡੀ ਮਹਾਂਕੁੰਭ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫ਼ਜ਼ਾਈ
SAS Nagar News:ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਖਿਡਾਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਖੇਡਾਂ ਲਈ ਢੁਕਵਾਂ ਵਾਤਾਵਰਣ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੋਹਾਲੀ ਹਲਕੇ ਸਮੇਤ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਖੇਡ ਸਟੇਡੀਅਮ ਬਣ ਰਹੇ ਹਨ, ਜਿਸ ਨਾਲ ਨੌਜਵਾਨ ਮੁੰਡੇ-ਕੁੜੀਆਂ ਆਪਣਾ ਸਮਾਂ ਖੇਡ ਮੈਦਾਨਾਂ ਵਿੱਚ ਬਿਤਾ ਕੇ ਆਪਣੇ ਪਰਿਵਾਰ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ  Vigilance Bureau ਵਿੱਚ ਵੱਡਾ ਫੇਰਬਦਲ, 2 SSP ਸਮੇਤ ਤਿੰਨ ਸੀਨੀਅਰ ਅਧਿਕਾਰੀ ਬਦਲੇ

ਵਿਧਾਇਕ ਕੁਲਵੰਤ ਸਿੰਘ ਪਿੰਡ ਗੋਬਿੰਦਗੜ੍ਹ ਵਿਖੇ ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ:) ਪਿੰਡ ਗੋਬਿੰਦਗੜ੍ਹ ਦੀ ਤਰਫੋਂ ਕਰਵਾਏ ਜਾ ਰਹੇ ਤੀਸਰੇ ਕਬੱਡੀ ਮਹਾਂਕੁੰਭ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫਜ਼ਾਈ ਕਰ ਰਹੇ ਸਨ। ਉਨ੍ਹਾਂ ਇਸ ਟੂਰਨਾਮੈਂਟ ਦੇ ਪ੍ਰਬੰਧਕਾਂ ਮੀਤ ਗੁੱਜਰ, ਰਵੀ ਬਾਜਵਾ, ਅਮਨ ਬਾਜਵਾ ਅਤੇ ਹੋਰ ਸਾਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਬੰਧਕ ਹਰ ਸਾਲ ਇਸ ਮਹਾਂਕੁੰਭ ਨੂੰ ਵਧੀਆ ਢੰਗ ਨਾਲ ਆਯੋਜਿਤ ਕਰਦੇ ਹਨ, ਜਿਸ ਨਾਲ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਪ੍ਰੇਰਨਾ ਮਿਲਦੀ ਹੈ ਅਤੇ ਹੋਰ ਲੋਕ ਵੀ ਖੇਡ ਟੂਰਨਾਮੈਂਟ ਕਰਵਾਉਣ ਲਈ ਉਤਸ਼ਾਹਿਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਇਲਾਕੇ ਦਾ ਸਰਪੱਖੀ ਵਿਕਾਸ ਲਗਾਤਾਰ ਜਾਰੀ ਹੈ ਅਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਹ ਇਲਾਕਾ ਹਮੇਸ਼ਾਂ ਤਰੱਕੀ ਕਰਦਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਪ੍ਰੇਰਿਤ ਕਰਨ।

ਇਹ ਵੀ ਪੜ੍ਹੋ  Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਖੇਡ ਪ੍ਰਬੰਧਕਾਂ ਨੂੰ ਭਰੋਸਾ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵੱਡੇ ਪੱਧਰ ‘ਤੇ ਟੂਰਨਾਮੈਂਟ ਆਯੋਜਿਤ ਕਰਕੇ ਖਿਡਾਰੀਆਂ ਨੂੰ ਵਧੀਆ ਪਲੇਟਫਾਰਮ ਮੁਹੱਈਆ ਕਰਵਾਉਂਦੇ ਰਹਿਣ।ਇਸ ਮੌਕੇ ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ.) ਪਿੰਡ ਗੋਬਿੰਦਗੜ੍ਹ ਦੇ ਪ੍ਰਧਾਨ ਮੀਤ ਗੁੱਜਰ, ਮੀਤ ਪ੍ਰਧਾਨ ਰਵੀ ਬਾਜਵਾ, ਅਮਨ ਬਾਜਵਾ, ਰਾਜੂ ਗੁੱਜਰ, ਗੁਰਕੀਰਤ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ ਜੈਲੀ, ਸਰਪੰਚ ਗੋਬਿੰਦਗੜ੍ਹ ਕਰਮਾਪੁਰੀ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਗੁਰਜੰਟ ਸਿੰਘ ਸਰਪੰਚ, ਜਗਜੀਤ ਸਿੰਘ ਜੱਗੀ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਬਰਿਆਲੀ, ਪਰਵਿੰਦਰ ਸਿੰਘ ਮਟਰਾਂ, ਤਰਲੋਚਨ ਸਿੰਘ ਮਟੌਰ, ਭੁਪਿੰਦਰ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ...

CM Bhagwant Mann Visit Patna Sahib: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

 👉*ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ...