Bathinda News: Bathinda ਦੇ CIA Staff-1 ਨੇ ਕਰੀਬ ਦੋ ਹਫ਼ਤੇ ਪਹਿਲਾਂ ਜਿਲ੍ਹੇ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 1 ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਕਤਲ ਕਾਂਡ ਵਿਚ ਵਰਤੀ ਗਈ ਕੁਹਾੜੀ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ ਗਏ ਹਨ। ਜਿਕਰਯੋਗ ਹੈ ਕਿ ਲੰਘੀ 18-19 ਫ਼ਰਵਰੀ ਦੀ ਰਾਤ ਨੂੰ ਪਿੰਡ ਭਾਗੀਵਾਂਦਰ ਤੇ ਜੀਵਨ ਸਿੰਘ ਵਾਲਾ ਵਿਚਕਾਰ ਖੇਤਾਂ ‘ਚ ਇੱਕ ਲਾਸ਼ ਮਿਲੀ ਸੀ, ਜਿਸਦੀ ਪਹਿਚਾਣ ਦਰਸ਼ਨ ਸਿੰਘ (50 ਸਾਲ) ਪੁੱਤਰ ਸਾਉਣ ਸਿੰਘ ਵਾਸੀ ਪਿੰਡ ਭਾਗੀਵਾਂਦਰ ਵਜੋਂ ਹੋਈ ਸੀ।
ਇਹ ਵੀ ਪੜ੍ਹੋ ਅੰਤਰਰਾਸ਼ਟਰੀ ਮਹਿਲਾ ਦਿਵਸ; ਪੰਜਾਬ ਸਰਕਾਰ ਅੱਜ ਦੇਣ ਜਾ ਰਹੀ ਹੈ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ
ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਡੀਐਸਪੀ (ਡੀ) ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਦਰਸਨ ਸਿੰਘ ਦੇ ਸਿਰ ਵਿੱਚ ਸੱਟਾਂ ਲੱਗੀਆਂ ਹੋਈਆਂ ਸਨ। ਇਸ ਸਬੰਧ ਵਿਚ ਥਾਣਾ ਤਲਵੰਡੀ ਸਾਬੋ ਵਿਖੇ ਨਾ ਮਾਲੂਮ ਵਿਅਕਤੀਆਂ ਵਿਰੁਧ ਮੁ ਨੰ 32 ਮਿਤੀ 19.02.2025 ਅ/ਧ 103 ਬੀ ਐਨ ਐਸ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਇਸ ਕੇਸ ਦੀ ਤਫਤੀਸ਼ ਸੀ.ਆਈ.ਏ ਸਟਾਫ-1 ਬਠਿੰਡਾ ਨੂੰ ਮਾਰਕ ਕੀਤੀ ਗਈ ਸੀ।
ਇਹ ਵੀ ਪੜ੍ਹੋ Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ
ਸੀਆਈਏ ਦੀ ਟੀਮ ਨੇ ਕੇਸ ਦੀ ਪੜਤਾਲ ਕਰਦਿਆਂ ਇਸ ਮੁਕੱਦਮੇ ਵਿੱਚ ਮ੍ਰਿਤਕ ਦਰਸ਼ਨ ਸਿੰਘ ਦੇ ਭਤੀਜੇ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਕਥਿਤ ਦੋਸ਼ੀ ਨੇ ਪੁੱਛ ਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਇਹ ਕਤਲ ਜੱਦੀ ਘਰੇਲੂ ਜਮੀਨ ਦੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਕੀਤਾ ਹੈ । ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਜਿਸ ਪਾਸੋ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




