Friday, May 1, 2026
spot_img
spot_img

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੇ ਕਦੇ ਵੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ, ‘ਆਪ’ ਨੇ 4 ਸਾਲਾਂ ਦੇ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
punjab Budget News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ ‘ਆਪ’ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਦੀ ਗਤੀ ਤੇਜ਼ ਹੋਵੇਗੀ।ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਕੀਤੇ ਧੰਨਵਾਦ ਪ੍ਰਸਤਾਵ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ, “ਉਹ ਵੀ ਸਮਾਂ ਸੀ ਜਦੋਂ ਚੋਣ ਮੈਨੀਫੈਸਟੋ ਨੂੰ ਕੋਈ ਪੜ੍ਹਦਾ ਤੱਕ ਨਹੀਂ ਸੀ ਕਿਉਂਕਿ ਰਵਾਇਤੀ ਪਾਰਟੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੈਨੀਫੈਸਟੋ ਜਾਰੀ ਕਰਕੇ ਖਾਨਾਪੂਰਤੀ ਕਰਦੀਆਂ ਸਨ। ਰਵਾਇਤੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿੱਚ ਧਰਮ-ਜਾਤ ਦੀ ਗੱਲ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਪਹਿਲ ਕਰਦਿਆਂ ਆਮ ਲੋਕਾਂ ਲਈ ਮਿਆਰੀ ਸਿਹਤ ਤੇ ਸਿੱਖਿਆ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ। ਰਵਾਇਤੀ ਪਾਰਟੀਆਂ ਨੂੰ ਵੀ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸਿਹਤ-ਸਿੱਖਿਆ ਦੇ ਖੇਤਰਾਂ ਨੂੰ ਸ਼ਾਮਲ ਕਰਨ ਲਈ ਮਜਬੂਰ ਹੋਣਾ ਪਿਆ ਜਿਸ ਲਈ ਉਹ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਨ।”ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਧੰਨਵਾਦੀ ਹਨ ਜਿਸ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਖਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਿਲਣਗੇ।

ਇਹ ਵੀ ਪੜ੍ਹੋ  Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰੀਬ ਲੋਕਾਂ ਦੀ ਜ਼ਿੰਦਗੀ ਵਿੱਚ 1000-1500 ਰੁਪਏ ਦੀ ਬਹੁਤ ਵੱਡੀ ਅਹਿਮੀਅਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਰਾਸ਼ੀ ਮਾਵਾਂ-ਧੀਆਂ ਲਈ ਸਤਿਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਦੇ ਚਿਹਰਿਆਂ ਦੀ ਖੁਸ਼ੀ ਉਨ੍ਹਾਂ ਦੇ ਮਨ ਨੂੰ ਸਕੂਨ ਦਿੰਦੀ ਹੈ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।ਪੰਜਾਬ ਦੇ ਹਰੇਕ ਪਰਿਵਾਰ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਚੰਗੀ ਖੁਰਾਕ ਨਾ ਮਿਲਣ ਕਰਕੇ ਪੌਸ਼ਟਿਕ ਤੱਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ਉਤੇ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰ ਨੂੰ ਰਸਦ ਵਿੱਚ ਖੰਡ, ਦਾਲ, ਸਰੋਂ ਦਾ ਤੇਲ, ਲੂਣ ਮਿਲੇਗਾ। ਇਸ ਯੋਜਨਾ ਲਈ 1000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਹੇਠ ਕੀਤੇ ਉਪਰਾਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ ਅਤੇ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦੀ ਗਿਣਤੀ 5 ਕਰੋੜ ਤੋਂ ਪਾਰ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਹਰੇਕ ਪਰਿਵਾਰ ਨੂੰ ਮੁਫਤ ਇਲਾਜ ਦੇਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਹੈ ਅਤੇ ਇਹ ਦੇਸ਼ ਦੀ ਪਹਿਲੀ ਸਕੀਮ ਹੈ ਜਿਸ ਵਿੱਚ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਸਰਕਾਰੀ ਤੇ ਪ੍ਰਾਈਵੇਟ 900 ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਸਪਤਾਲਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਸੂਚੀ ਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਵਰਗੇ ਵਿਕਸਤ ਮੁਲਕਾਂ ਵਿੱਚ ਵੀ ਇਲਾਜ ਲਈ ਸਿਹਤ ਬੀਮੇ ਦੀ ਕਿਸ਼ਤ ਭਰਨੀ ਪੈਂਦੀ ਹੈ ਪਰ ਪੰਜਾਬ ਵਿੱਚ ਸਾਰਾ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ, ਸੰਗਰੂਰ, ਮਲੇਰਕੋਟਲਾ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਸਰਕਾਰੀ ਹਸਪਤਾਲਾਂ ਲਈ 934 ਡਾਕਟਰਾਂ ਦੀ ਰਿਕਾਰਡ ਭਰਤੀ ਕੀਤੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਯੋਗਸ਼ਾਲਾ ਦੀ ਸਫਲਤਾ ਦਾ ਵੀ ਜ਼ਿਕਰ ਕੀਤਾ।ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਾਲ 2022 ਤੋਂ ਲੈ ਕੇ ਹੁਣ ਤੱਕ 13765 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਸਰਵੋਤਮ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਹੈ ਅਤੇ ਸਰਕਾਰ ਏ.ਆਈ. ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦੇ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਖੇਤਾਂ ਲਈ ਦਿਨ ਵੇਲੇ ਬਿਜਲੀ ਮਿਲਣ ਲੱਗੀ ਹੈ ਜਿਸ ਨਾਲ ਕਿਸਾਨਾਂ ਦਾ ਜੀਵਨ ਹੀ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਦਿੱਤਾ ਜਾ ਰਿਹਾ ਹੈ ਅਤੇ ਇਸ ਵੇਲੇ 416 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਵੇ ਦੀ ਜੀਵਨਧਾਰਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦਾ ਨਵੀਨੀਕਰਨ ਕੀਤਾ ਗਿਆ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਵੀਂ ਮਾਲਵਾ ਨਹਿਰ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਪਿੰਡਾਂ ਵਿੱਚ 3200 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ।ਪਾਰਦਰਸ਼ੀ ਰੋਜ਼ਗਾਰ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 63,943 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਾਰੀ ਭਰਤੀ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਉਹ ਵੀ ਸਮਾਂ ਸੀ ਜਦੋਂ ਆਮ ਘਰਾਂ ਦੇ ਨੌਜਵਾਨ ਸਰਕਾਰੀ ਨੌਕਰੀ ਲਈ ਧੱਕੇ ਖਾਂਦੇ ਸਨ ਕਿਉਂਕਿ ਉਸ ਵੇਲੇ ‘ਅਟੈਚੀ ਕਲਚਰ’ ਚਲਦਾ ਸੀ ਜਿਸ ਨਾਲ ਧਨਾਢ ਲੋਕ ਰਿਸ਼ਵਤ ਦੇ ਕੇ ਨੌਕਰੀਆਂ ਲੈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ 3200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਏ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦਾ ਉਦਘਾਟਨ 20 ਮਾਰਚ ਨੂੰ ਕੀਤਾ ਜਾ ਰਿਹਾ ਹੈ ਜਿਸ ਨਾਲ ਸਿੱਧੇ ਤੌਰ ਉਤੇ 4000 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਨਿਵੇਸ਼ ਲਈ ਦੁਨੀਆ ਭਰ ਦੇ ਸਨਅਤਕਾਰਾਂ ਨੂੰ ਆਕਰਸ਼ਿਤ ਕਰਨ ਲਈ 13-15 ਮਾਰਚ ਤੱਕ ਮੋਹਾਲੀ ਵਿਖੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜਾਪਾਨ, ਦੱਖਣੀ ਕੋਰੀਆ ਤੇ ਹੋਰ ਦੇਸ਼ਾਂ ਦੇ ਉਦਯੋਗਿਕ ਦੌਰੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਾਪਾਨ ਦੀ ਕੰਪਨੀ ਜੀ.ਆਈ.ਸੀ.ਕੇ. ਪੰਜਾਬ ਵਿੱਚ 1300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ।ਬਿਜਲੀ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਉਤੇ ਵਿੱਤੀ ਬੋਝ ਘਟਾਉਣ ਲਈ ਕੁਝ ਦਿਨ ਪਹਿਲਾਂ ਬਿਜਲੀ ਦੇ ਰੇਟ 70 ਪੈਸੇ ਤੋਂ 1.50 ਰੁਪਏ ਪ੍ਰਤੀ ਯੂਨਿਟ ਤੱਕ ਘਟਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ ਜੀ.ਵੀ.ਕੇ. ਕੰਪਨੀ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ’ਤੇ ਰੱਖਿਆ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

‘ਰੌਸ਼ਨ ਪੰਜਾਬ’ ਮੁਹਿੰਮ ਤਹਿਤ 5000 ਕਰੋੜ ਰੁਪਏ ਖਰਚ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੰਡਰਗਰਾਊਂਡ ਤਾਰਾਂ ਵੀ ਵਿਛਾਈਆਂ ਜਾਣਗੀਆਂ। ਸੜਕ ਸੁਰੱਖਿਆ ਫੋਰਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਵਿੱਚ 48 ਫੀਸਦੀ ਕਮੀ ਆਈ ਹੈ। ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਿਸ਼ਵਤਖੋਰੀ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-95012-00200 ਜਾਰੀ ਕੀਤਾ ਗਿਆ ਅਤੇ ਹੁਣ ਤੱਕ 1000 ਤੋਂ ਵੱਧ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।ਬੀਤੇ ਸਾਲ ਭਾਰੀ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਫਸਲਾਂ, ਘਰਾਂ ਅਤੇ ਪਸ਼ੂਧਨ ਦਾ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਲਾਗੂ ਕੀਤੀ ਗਈ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 33 ਕਰੋੜ 96 ਲੱਖ ਰੁਪਏ ਦੀ ਲਾਗਤ ਨਾਲ 84 ਹਜ਼ਾਰ 889 ਕੁਇੰਟਲ ਕਣਕ ਦਾ ਬੀਜ ਮੁਫ਼ਤ ਵੰਡਿਆ ਗਿਆ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਕੁਝ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦਾ ਪਹਿਲੀ ਵਾਰ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਸੂਬੇ ਤੋਂ ਬਾਹਰ ਸਿੱਖਾਂ ਦੇ ਦੋ ਪਵਿੱਤਰ ਤਖ਼ਤ ਸਾਹਿਬਾਨ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਦੇ ਦਰਸ਼ਨ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਮੌਕੇ ਆਉਂਦੀ ਪ੍ਰੇਸ਼ਾਨੀ ਨੂੰ ਹਮੇਸ਼ਾ ਲਈ ਦੂਰ ਕਰਦੇ ਹੋਏ ਈਜ਼ੀ ਰਜਿਸਟਰੀ ਅਤੇ ਈਜ਼ੀ ਜਮ੍ਹਾਂਬੰਦੀ ਦੀ ਵਿਵਸਥਾ ਲਾਗੂ ਕੀਤਾ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 44920 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਉਪਰ 16209 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਵਿੱਚੋਂ 14328 ਕਰੋੜ ਰੁਪਏ ਸੜਕਾਂ ਦੇ ਨਵੀਨੀਕਰਨ ਅਤੇ 1880 ਕਰੋੜ ਰੁਪਏ ਸੜਕਾਂ ਦੇ 5 ਸਾਲਾਂ ਦੇ ਰੱਖ-ਰਖਾਅ ਲਈ ਹਨ।ਲੋਕਾਂ ਲਈ ਰਾਹਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਵਨ ਗ੍ਰੰਥ ਲਿਜਾਣ ਵਾਲੇ ਵਾਹਨਾਂ ਦਾ ਟੈਕਸ ਮੁਆਫ ਕੀਤਾ ਗਿਆ ਜਦਕਿ ਪਿਛਲੀਆਂ ਸਰਕਾਰ ਨੇ ਇਸ ਬਾਰੇ ਕਦੇ ਸੋਚਿਆ ਵੀ ਨਹੀਂ।

ਇਹ ਵੀ ਪੜ੍ਹੋ  ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਅੰਨ੍ਹੀ ਲੁੱਟ ਕਰਨ ਲਈ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਇਆ ਪਰ ਇਸ ਪਰਿਵਾਰ ਨੇ ਆਪਣਾ ਵਿਕਾਸ ਤਾਂ ਕੀਤਾ ਪਰ ਪੰਜਾਬ ਲਈ ਕੱਖ ਨਹੀਂ ਕੀਤਾ ਜਿਸ ਲਈ ਲੋਕ ਕਦੇ ਵੀ ਅਕਾਲੀਆਂ ਨੂੰ ਮੁਆਫ ਨਹੀਂ ਕਰਨਗੇ।ਸਦਨ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਟੋਧਾੜ ਦਾ ਸ਼ਿਕਾਰ ਹੋਈ ਕਾਂਗਰਸ ਨੂੰ 2027 ਵਿੱਚ ਬਹੁਤ ਬੁਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਾਂਗਰਸ ਦੀ ਹਾਲਤ ਇਹ ਹੋਣੀ ਹੈ ਕਿ ਪੰਜਾਬ ਦੇ ਲੋਕਾਂ ਨੇ ਸਦਨ ਵਿੱਚ ਵਿਰੋਧੀ ਧਿਰ ਵਾਲੇ ਬੈਂਚ ’ਤੇ ਬੈਠਣ ਲਈ ਇਕ ਵਿਧਾਇਕ ਵੀ ਜਿਤਾ ਕੇ ਨਹੀਂ ਭੇਜਣਾ।ਅਖੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਏਸੇ ਸਮਰਪਿਤ ਭਾਵਨਾ, ਲਗਨ ਅਤੇ ਦਿਆਨਦਾਰੀ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ ਤਾਂ ਕਿ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...