Sant Seechewal ਨੇ ਰਾਜ ਸਭਾ ਵਿੱਚ ਟੈਲੀਕਾਮ ਕੰਪਨੀਆਂ ਦੀ ਲੁੱਟ ਅਤੇ ਮਹਿੰਗੇ ਰੀਚਾਰਜਾਂ ਦਾ ਮਾਮਲਾ ਉਠਾਇਆ

Date:

spot_img

👉ਮਹਿੰਗੇ ਰੀਚਾਰਜ ਅਤੇ ਰੀਚਾਰਜ਼ ਨਾ ਹੋਣ ਤੇ ਸਿਮ ਨੂੰ ਬੰਦ ਕਰਨ ਦੀਆਂ ਨੀਤੀਆਂ ‘ਤੇ ਸਰਕਾਰ ਤੋਂ ਮੰਗਿਆ ਜਵਾਬ
👉ਸਸਤੇ ਰੀਚਾਰਜਾਂ, ਸਿਮ ਨਾ ਬੰਦ ਹੋਣ ਦਾ ਡਰ ਅਤੇ ਗਾਹਕਾਂ ਦੀ ਰੱਖਿਆ ਲਈ ਸਖ਼ਤ ਨਿਯਮ ਬਣਾਉਣ ਦੀ ਕੀਤੀ ਮੰਗ
Delhi News:ਰਾਜ ਸਭਾ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੀਆਂ ਟੈਲੀਕਾਮ ਕੰਪਨੀਆਂ ਵੱਲੋਂ ਆਮ ਲੋਕਾਂ ‘ਤੇ ਵਧਦੇ ਆਰਥਿਕ ਬੋਝ ਅਤੇ ਕੰਪਨੀਆਂ ਦੀਆਂ ਲੁੱਟ ਵਾਲੀਆਂ ਨੀਤੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਨੇ ਰਾਜ ਸਭਾ ਵਿੱਚ ਪੁੱਛੇ ਸਵਾਲ ਰਾਹੀਂ ਕੇਂਦਰ ਸਰਕਾਰ ਤੋਂ ਪੁੱਛਿਆ ਕੇ ਕੀ ਸਰਕਾਰ ਟੈਲੀਕਾਮ ਕੰਪਨੀਆਂ ਵੱਲੋਂ ਗਾਹਕਾਂ ਨਾਲ ਹੋ ਰਹੇ ਸ਼ੋਸ਼ਣ ਅਤੇ ਜ਼ਬਰਦਸਤੀ ਵਾਲੀਆਂ ਨੀਤੀਆਂ ਨੂੰ ਰੋਕਣ ਲਈ ਕੋਈ ਢੁੱਕਵੇਂ ਕਦਮ ਚੁੱਕ ਰਹੀ ਹੈ।ਸੰਤ ਸੀਚੇਵਾਲ ਨੇ ਖ਼ਾਸ ਤੌਰ ‘ਤੇ ਇਹ ਮਸਲਾ ਉਠਾਇਆ ਕਿ ਅੱਜ ਮੋਬਾਈਲ ਉਪਭੋਗਤਾਵਾਂ ਨੂੰ ਆਪਣੀ ਲੋੜ ਮੁਤਾਬਕ ਛੋਟੇ ਰੀਚਾਰਜ ਕਰਨ ਦੀ ਆਜ਼ਾਦੀ ਨਹੀਂ ਰਹੀ।

ਇਹ ਵੀ ਪੜ੍ਹੋ  ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਰੋਕਣ ਲਈ ਉਡਣ ਦਸਤਿਆਂ ਦੀਆਂ ਟੀਮਾਂ ਗਠਿਤ

ਟੈਲੀਕਾਮ ਕੰਪਨੀਆਂ ਵੱਲੋਂ ਮਹਿੰਗੇ ਪਲਾਨ ਥੋਪੇ ਜਾ ਰਹੇ ਹਨ ਅਤੇ ਜੇ ਕੋਈ ਗਾਹਕ ਨਿਰਧਾਰਤ ਸਮੇਂ ਅੰਦਰ ਰੀਚਾਰਜ ਨਾ ਕਰੇ ਤਾਂ ਉਸਦੀ ਸਿਮ ਡੀਐਕਟੀਵੇਟ (ਬੰਦ) ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਪੁੱਛਿਆ ਕੇ ਕੀ ਟੈਲੀਕਾਮ ਨਿਯਮਾਂ ਵਿੱਚ ਸੋਧ ਕਰਕੇ ਲੋਕਾਂ ਨੂੰ ਆਪਣੀ ਵਰਤੋਂ ਅਨੁਸਾਰ ਛੋਟੇ ਅਤੇ ਸਸਤੇ ਰੀਚਾਰਜ ਦੀ ਆਜ਼ਾਦੀ ਦਿੱਤੀ ਜਾਵੇਗੀ, ਤਾਂ ਜੋ ਆਮ ਲੋਕਾਂ ਅੰਦਰਾਂ ਸਿਮ ਬੰਦ ਹੋਣ ਦਾ ਕੋਈ ਡਰ ਨਾ ਹੋਵੇ ਅਤੇ ਕੀ ਟੈਰੀਫ਼ ਅਤੇ ਵੈਧਤਾ ਨੀਤੀਆਂ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇਗੀ।ਸਰਕਾਰ ਵੱਲੋਂ ਦਿੱਤੇ ਜਵਾਬ ਵਿੱਚ ਕੇਂਦਰੀ ਸੰਚਾਰ ਰਾਜ ਮੰਤਰੀ ਡਾ. ਪੇਮਾਸਾਨੀ ਚੰਦਰ ਸ਼ੇਖਰ ਨੇ ਕਿਹਾ ਕਿ ਟੈਲੀਕਾਮ ਸੇਵਾਵਾਂ ਦੇ ਟੈਰੀਫ਼ਾਂ ਦੀ ਨਿਗਰਾਨੀ “ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ” ਦੇ ਨਿਯਮਾਂ ਅਧੀਨ ਕੀਤੀ ਜਾਂਦੀ ਹੈ। ਮੌਜੂਦਾ ਪ੍ਰਣਾਲੀ ਅਨੁਸਾਰ ਟੈਲੀਕਾਮ ਕੰਪਨੀਆਂ ਨੂੰ ਬਾਜ਼ਾਰ ਦੀ ਸਥਿਤੀ ਦੇ ਅਧਾਰ ‘ਤੇ ਆਪਣੇ ਟੈਰੀਫ਼ ਤੈਅ ਕਰਨ ਦੀ ਆਜ਼ਾਦੀ ਹੈ। ਉਨ੍ਹਾਂ ਨੇ ਦੱਸਿਆ ਕਿ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਪਨੀਆਂ ਵੱਖ-ਵੱਖ ਕਿਸਮ ਦੀਆਂ ਕਾਲਾਂ, ਸੰਦੇਸ਼ਾਂ, ਡਾਟਾ ਆਫਰਾਂ ਅਤੇ ਵੱਖਰੀ ਮਿਆਦ ਵਾਲੇ ਪਲਾਨ ਤਿਆਰ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ  CM Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਇਸ ਮਾਮਲੇ ‘ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ, “ਅੱਜ ਮੋਬਾਈਲ ਫੋਨ ਆਮ ਇਨਸਾਨ ਦੀ ਬੁਨਿਆਦੀ ਲੋੜ ਬਣ ਚੁੱਕਾ ਹੈ, ਪਰ ਕੁਝ ਟੈਲੀਕਾਮ ਕੰਪਨੀਆਂ ਇਸਨੂੰ ਮੁਨਾਫ਼ਾ ਕਮਾਉਣ ਦਾ ਸਾਧਨ ਬਣਾ ਕੇ ਲੋਕਾਂ ‘ਤੇ ਮਹਿੰਗੇ ਰੀਚਾਰਜ ਥੋਪ ਰਹੀਆਂ ਹਨ। ਇਹ ਗਰੀਬ ਅਤੇ ਮੱਧ ਵਰਗ ‘ਤੇ ਸਿੱਧਾ ਆਰਥਿਕ ਬੋਝ ਹੈ।” ਉਨ੍ਹਾਂ ਨੇ ਕਿਹਾ ਕਿ ਜੇ ਕੰਪਨੀਆਂ ਨੂੰ ਬੇਹੱਦ ਛੂਟ ਮਿਲਦੀ ਰਹੀ ਤਾਂ ਲੋਕਾਂ ਦੀ ਜੇਬ ‘ਤੇ ਭਾਰ ਹੋਰ ਵਧੇਗਾ ਅਤੇ ਆਮ ਲੋਕ ਲਗਾਤਾਰ ਲੁੱਟ ਦਾ ਸ਼ਿਕਾਰ ਹੁੰਦੇ ਰਹਿਣਗੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਟੈਲੀਕਾਮ ਖੇਤਰ ਵਿੱਚ ਉਪਭੋਗਤਾ ਹਿਤਾਂ ਦੀ ਰੱਖਿਆ ਲਈ ਸਖ਼ਤ ਨਿਯਮ ਬਣਾਏ ਜਾਣ ਅਤੇ ਇਕ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਜਾਵੇ ਅਤੇ ਰੀਚਾਰਜ਼ ਨਾ ਹੋਣ ਦੀ ਸੂਰਤ ਵਿੱਚ ਆਮ ਲੋਕਾਂ ਦੀ ਸਿਮ ਅਤੇ ਆਉਣ ਵਾਲੀਆਂ ਕਾਲਾਂ ਨਾ ਬੰਦ ਕਰਨ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...