Maur Mandi News: ਵਿਧਾਨ ਸਭਾ ਹਲਕਾ ਮੌੜ ਤੋਂ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵੱਲੋਂ ਮੌੜ ਮੰਡੀ ਸ਼ਹਿਰ ਚ ਹਲਕਾ ਪੱਧਰੀ ਦਫਤਰ ਖੋਲਿਆ ਗਿਆ। ਇਸ ਦਫ਼ਤਰ ਦੀ ਆਰੰਭਤਾ ਮੌਕੇ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਏ ਗਏ। ਜਿਸਦੇ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹਲਕੇ ‘ਚੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ। ਇਸ ਮੌਕੇ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦਮਦਮਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਮਸਤੂਆਣਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਲਕੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਧਾਰਮਿਕ ਸਮਾਗਮ ਉਪਰੰਤ ਸੰਗਤਾਂ ਨੂੰ ਸੰਬੋਧਨ ਦੌਰਾਨ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਪੱਧਰੀ ਦਫਤਰ ਲਈ ਜੀਤਮਹਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਫਤਰ ਦੀ ਆਰੰਭਤਾ ਮੌਕੇ ਹਲਕੇ ਦੀ ਸੰਗਤ ਦੀ ਵੱਡੀ ਪੱਧਰ ‘ਤੇ ਮੌਜੂਦਗੀ ਦੀ ਵਧਾਈ ਦਿੱਤੀ। ਇਸ ਮੌਕੇ ਉਨਾਂ ਨੇ ਪੰਜਾਬ ਦੀ ‘ਆਪ’ ਸਰਕਾਰ ਤੇ ਰੱਜ ਕੇ ਹੱਲੇ ਬੋਲਦਿਆਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦੀ ਗੱਲ ਕਰਦਾ ਹੈ ਪਰ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਖਿਲਾਫ ਅੱਜ ਤੱਕ ਕੋਈ ਕਾਰਵਾਈ ਨਹੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨੇ ਵਿੰਨ੍ਹਦਿਆਂ ਉਨਾਂ ਕਿਹਾ ਕਿ ਸ਼ੋਸਲ ਮੀਡੀਆ ਤੇ ਮਾਹੌਲ ਸਿਰਜ ਕੇ ਅਕਾਲੀ ਜਿੰਨ੍ਹਾਂ ਮਰਜ਼ੀ ਆਪਣੀ ਪਾਰਟੀ ਦੀ ਮਜ਼ਬੂਤੀ ਦੇ ਦਾਅਵੇ ਕਰੀ ਜਾਣ ਪਰ ਸਿੱਖ ਇੰਨੀ ਕਮਜ਼ੋਰ ਯਾਦਦਾਸ਼ਤ ਦੇ ਮਾਲਿਕ ਨਹੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਭੁੱਲ ਜਾਣਗੇ।ਉਨਾਂ ਦਾਅਵਾ ਕੀਤਾ ਕਿ 2027 ਚ ਸੂਬੇ ਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ਚ ਆਵੇਗੀ।
ਇਹ ਵੀ ਪੜ੍ਹੋ Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ
ਸਮਾਗਮ ਦੇ ਅੰਤ ਵਿੱਚ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਉਹ ਹਲਕਾ ਵਾਸੀਆਂ ਦੀ ਇੱਕ ਆਵਾਜ਼ ਤੇ ਅੱਧੀ ਰਾਤ ਨੂੰ ਵੀ ਉਨਾਂ ਨਾਲ ਖੜੇ ਦਿਖਾਈ ਦੇਣਗੇ। ਸਮਾਗਮ ਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ,ਸਾਬਕਾ ਮੰਤਰੀ ਹੰਸ ਰਾਜ ਜੋਸਨ,ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਗੁਰਜੰਟ ਸਿੰਘ ਕੁੱਤੀਵਾਲ, ਡਾ.ਮਹਿੰਦਰ ਕੁਮਾਰ ਰਿਣਵਾ ਤੇ ਪਰਮਿੰਦਰ ਸਿੰਘ ਪਿੰਕੀ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ,ਕਮਲ ਧਾਲੀਵਾਲ ਅਮਰਗੜ੍ਹ,ਫਤਹਿ ਸਿੰਘ ਬਾਦਲ,ਰਾਜਿੰਦਰ ਦੀਪਾ ਸੁਨਾਮ,ਕੁਲਵੰਤ ਰਾਏ ਸਿੰਗਲਾ ਜਿਲ੍ਹਾ ਕਾਂਗਰਸ ਪ੍ਰਧਾਨ ਮਾਨਸਾ,ਹਰੀ ਸਿੰਘ ਖਾਈ ਜਿਲ੍ਹਾ ਕਾਂਗਰਸ ਪ੍ਰਧਾਨ ਮੋਗਾ,ਸੱਤਪਾਲ ਸਿੰਘ ਮੂਲੇਵਾਲ, ਯੂਥ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ,ਜਥੇਦਾਰ ਗੁਰਤੇਜ ਸਿੰਘ ਜੋਧਪੁਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ,ਰਮੇਸ਼ਵਰ ਦਾਸ ਰਾਜੌਰਾ,ਜਸਵਿੰਦਰ ਕੌਰ ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਤੋਂ ਇਲਾਵਾ ਸੰਤ ਪ੍ਰੀਤਮ ਦਾਸ ਮਲਕਾਣੇ ਵਾਲੇ,ਬਾਬਾ ਸ਼ਿਵਾਨੰਦ ਕਿਉਲ ਵਾਲੇ,ਬਾਬਾ ਗੋਪਾਲ ਦਾਸ ਸ਼ੇਖਪੁਰਾ,ਬਾਬਾ ਕੇਸ਼ੋਰਾਮ ਕੋਟਸ਼ਮੀਰ,ਬਾਬਾ ਗੁਰਸ਼ਰਨ ਦਾਸ ਟਿੱਲਾ ਮੌੜ ਵਰਗੀਆਂ ਧਾਰਮਿਕ ਸਖਸ਼ੀਅਤਾਂ ਨੇ ਵੀ ਹਾਜ਼ਰੀ ਲਵਾਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




