Friday, April 17, 2026
spot_img
spot_img

ਡਿਪਟੀ ਕਮਿਸ਼ਨਰ ਨੇ 19ਵੇਂ ਵਿਰਾਸਤੀ ਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਅਗਾਂਊ ਤਿਆਰੀਆਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Date:

spot_img

👉20 ਤੋਂ 22 ਮਾਰਚ ਤੱਕ ਲੱਗਣ ਵਾਲੇ ਮੇਲੇ ਲਈ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼, ਲੋਕਾਂ ਲਈ ਐਂਟਰੀ ਮੁਫ਼ਤ
Bathinda News: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ 20 ਤੋਂ 22 ਮਾਰਚ ਤੱਕ ਸਥਾਨਕ ਸ਼ਹੀਦ ਭਗਤ ਸਿੰਘ ਬਹੁਮਤਵੀ ਸ਼ਹੀਦ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ 19ਵੇਂ ਵਿਰਾਸਤੀ ਮੇਲੇ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਬੰਧ ਨਿਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦਿੱਤਾ ਕਿ ਮੇਲੇ ਦੌਰਾਨ ਸਫਾਈ, ਸੁਰੱਖਿਆ, ਟ੍ਰੈਫਿਕ ਅਤੇ ਸੁਵਿਧਾਵਾਂ ਦੇ ਖਾਸ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਰੰਗਲੇ ਪੰਜਾਬ ਦੀਆਂ ਰਿਵਾਇਤੀ ਝਲਕੀਆਂ ਪੁਰਾਤਨ ਪਹਿਰਾਵੇ, ਲੋਕ ਖੇਡਾਂ, ਰਿਵਾਇਤੀ ਖਾਣੇ, ਝੂਲੇ, ਗੀਤ-ਸੰਗੀਤ, ਪਤੰਗ ਬਾਜ਼ੀ, ਕਠਪੁਤਲੀ ਦਾ ਖੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਲੋਕਾਂ ਨੂੰ ਆਪਣੀ ਵਿਰਾਸਤ ਨਾਲ ਜੋੜਣਗੇ।ਉਨ੍ਹਾਂ ਦੱਸਿਆ ਕਿ ਮੇਲੇ ਦਾ ਆਗਾਜ਼ 20 ਮਾਰਚ ਨੂੰ ਸ਼ਹਿਰ ਵਿਖੇ ਰਵਾਇਤੀ ਅਤੇ ਵਿਰਾਸਤੀ ਜਲੂਸ ਨਾਲ ਕੀਤਾ ਜਾਵੇਗਾ। ਇਸ ਵਿਚ ਮਾਲਵਾ ਹੈਰੀਟੇਜ ਫਾਊਂਡੇਸ਼ਨ, ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ, ਯੂਥ ਕਲੱਬ ਆਦਿ ਭਾਗ ਲੈਣਗੇ। 20 ਮਾਰਚ ਨੂੰ ਕਲਾਕਾਰ ਕਰਮਜੀਤ ਅਨਮੋਲ ਅਤੇ ਬੀਨੂ ਢਿੱਲੋਂ ਦੇ ਨਾਲ ਨਾਲ ਗਾਇਕ ਮੰਡੇਰ ਬ੍ਰਦਰਜ਼ ਅਤੇ ਗੁਰਜੀਤ ਜੀਤੀ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। 21 ਮਾਰਚ ਨੂੰ ਵੱਖ ਵੱਖ ਟੀਮਾਂ ਵੱਲੋਂ ਗਿੱਧਾ, ਭੰਗੜਾ, ਲੁੱਡੀ, ਰਵਾਇਤੀ ਖੇਡਾਂ ਅਤੇ ਮਸਤਾਨੇ ਗਰੁੱਪ ਵੱਲੋਂ ਨਾਟਕ ਇਕ ਸੀ ਰੰਗ ਸਫੇਦ ਪੇਸ਼ ਕੀਤਾ ਜਾਵੇਗਾ। ਨਾਲ ਹੀ ਕਲਾਕਾਰ ਕੰਵਰ ਗਰੇਵਾਲ ਵੱਲੋਂ ਪੇਸ਼ਕਰੀ ਦਿੱਤੀ ਜਾਵੇਗੀ ।

ਇਹ ਵੀ ਪੜ੍ਹੋ Mansa ‘ਚ ਨੂੰਹ ਨੇ ਸੱਸ ਕੁੱਟੀ; ਵੀਡੀਓ ਵਾਈਰਲ, ਮਹਿਲਾ ਕਮਿਸ਼ਨ ਨੇ ਮੰਗੀ ਰੀਪੋਰਟ

22 ਮਾਰਚ ਨੂੰ ਵੀ ਵੱਖ ਵੱਖ ਟੀਮਾਂ ਵੱਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ । ਗਾਇਕ ਰਣਜੀਤ ਬਾਵਾ ਵੱਲੋਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਪੰਜਾਬੀ ਕਲਾਕਾਰਾਂ ਦੀ ਹਾਜ਼ਰੀ ਮੇਲੇ ਦੀ ਰੌਣਕ ਵਧਾਏਗੀ। ਇਨ੍ਹਾਂ ਵਿੱਚ ਕੰਵਰ ਗਰੇਵਾਲ, ਰਣਜੀਤ ਬਾਵਾ, ਬਲਕਾਰ ਸਿੱਧੂ, ਬੀਨੂੰ ਢਿਲੋਂ, ਮੰਡੇਰ ਬ੍ਰਦਰਜ਼, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਸ਼ਾਮਲ ਹਨ, ਜੋ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਇਸ ਦੇ ਨਾਲ ਹੀ ਕਰਵਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲੇ-2026 ਦੌਰਾਨ ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਰੈਮਪ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਵੈ-ਸਹਾਇਤਾ ਗਰੁੱਪਾਂ ਅਤੇ ਸੰਸਥਾਵਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਜਾਵੇਗੀ, ਜਿਸ ਨਾਲ ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ ਮਿਲੇਗਾ।

ਇਹ ਵੀ ਪੜ੍ਹੋ Bathinda Police ਵੱਲੋਂ ਡਾਕਟਰ ਤੋਂ ਹੌਡਾ ਕਾਰ ਤੇ ਨੌਜਵਾਨ ਤੋਂ ਸਕੂਟੀ ਖੋਹਣ ਵਾਲੇ 24 ਘੰਟਿਆਂ ‘ਚ ਕਾਬੂ

ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰਹੇਗਾ। ਉਨ੍ਹਾਂ ਦੱਸਿਆ ਕਿ ਮੇਲੇ ਚ ਰਵਾਇਤੀ ਖੇਡਦਿਆਂ ਜਿਵੇਂ ਕਿ ਰੱਸਾ ਕੱਸੀ, ਦੰਗਲ ਆਦਿ ਵੀ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਬਲਕਰਨ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਰਮਨਜੀਤ, ਮੈਡਮ ਹਰਸ਼ਿਤਾ ਸ਼ਰਮਾ ਆਈ ਏ ਐੱਸ (ਯੂ ਟੀ) ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ, ਸ਼੍ਰੀ ਚਮਕੌਰ ਸਿੰਘ ਮਾਨ,ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਮੈਂਬਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...