Moga News: Moga Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 50 ਗ੍ਰਾਮ ਹੈਰੋਇਨ, 19 ਲੱਖ ਭਾਰਤੀ ਕਰੰਸੀ ਡਰੱਗ ਮਨੀ ਅਤੇ ਇੱਕ ਸਵਿੱਫਟ ਕਾਰ ਨੰਬਰ PB-03-AY-6788 ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਦਾਣਾ ਮੰਡੀ ਖੁਖਰਾਣਾ ਕੋਲ ਇਹ ਮੁਲਜ਼ਮ ਕਾਬੂ ਆਇਆ।ਜਿਸਦੀ ਪਹਿਚਾਣ ਸਵਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲੋਹਾਰਾ ਪ੍ਰਤਾਪਪੁਰਾ ਜਿਲਾ ਜਲੰਧਰ ਵਜੋਂ ਹੋਈ ਹੈ। ਮੁਲਜਮ ਦੇ ਵਿਰੁਧ ਥਾਣਾ ਸਦਰ ਮੋਗਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਇਸਨੂੰ ਅੱਜ ਮਿਤੀ 18.03.2026 ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





