Chandigarh News: ਦੂਜੇ ਸੂਬਿਆਂ ਦੇ ਮੁਕਾਬਲੇ ‘ਸੇਫ਼’ ਮੰਨੇ ਜਾਂਦੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਘਟਨਾ ਸਮੇਂ ਜਿੰਮ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵਿੱਚ ਬੈਠਾ ਹੀ ਸੀ ਕਿ ਮੋਟਰਸਾਈਕਲ ਉਪਰ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਸ ਉੱਪਰ ਤਾਬੜ ਤੋੜ ਫਾਇਰਿੰਗ ਕਰ ਦਿੱਤੀ। ਉਸ ਦੇ ਸਾਥੀ ਉਸ ਨੂੰ ਪੀ ਜੀ ਆਈ ਹਸਪਤਾਲ ਵਿੱਚ ਲੈ ਕੇ ਗਏ ਪ੍ਰੰਤੂ ਜਿਆਦਾ ਖੂਨ ਵਹਿਣ ਕਾਰਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਚਰਨਪ੍ਰੀਤ ਸਿੰਘ ਵਾਸੀ ਪਿੰਡ ਕੁੱਬੇੜੀ (ਮੁੱਲਾਪੁਰ) ਦੇ ਤੌਰ ‘ਤੇ ਹੋਈ ਹੈ।
ਇਹ ਵੀ ਪੜ੍ਹੋ ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…
ਦਸਿਆ ਜਾ ਰਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੀਅਲ ਸਟੇਟ ਕਾਰੋਬਾਰ ਦਾ ਕੰਮ ਕਰ ਰਹੇ ਚਰਨਪ੍ਰੀਤ ਨੂੰ ਪਹਿਲਾਂ ਵੀ ਧਮਕੀ ਭਰੇ ਫੋਨ ਆਏ ਸਨ ਅਤੇ ਉਸਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਾਣਕਾਰੀ ਮੁਤਾਬਕ ਹਾਲੇ ਤੱਕ ਅਣਵਿਆਹੇ ਸਨ ਚਰਨਪ੍ਰੀਤ ਦੇ ਪਰਿਵਾਰ ਵਿੱਚ ਉਸਦੇ ਮਾਤਾ ਪਿਤਾ ਅਤੇ ਇੱਕ ਛੋਟਾ ਭਰਾ ਹੈ। ਉਸ ਦੇ ਪਿਤਾ ਇੱਕ ਸੇਵਾ ਮੁਕਤ ਫੌਜੀ ਅਧਿਕਾਰੀ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਘਟਨਾ ਸਥਾਨ ਤੋਂ 12 ਖਾਲੀ ਖੋਲ ਬਰਾਮਦ ਕੀਤੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





