Thursday, May 21, 2026
spot_img
spot_img
spot_img

Akali Dal ਨੂੰ ਕਮਜ਼ੋਰ ਕਰਨ ਵਾਸਤੇ 2027 ਵਿਚ ਨਵੀਂ ਸਿਆਸੀ ਧਿਰ ਨੂੰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਪੰਜਾਬੀ: ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ

Date:

spot_img

Jagraon News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਏਜੰਸੀਆਂ ਤੋਂ ਚੌਕਸ ਰਹਿਣ ਜੋ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਮੌਕੇ ਉਸੇ ਤਰੀਕੇ ਨਵੀਂ ਪਾਰਟੀ ਸਾਹਮਣੇ ਲਿਆ ਸਕਦੀਆਂ ਹਨ ਜਿਵੇਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਕੀਤਾ ਸੀ, ਤਾਂ ਜੋ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ।ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਐਸ ਆਰ ਕਲੇਰ ਵੱਲੋਂ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਜਿਸ ਦੌਰਾਨ ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਗਰਾਓਂ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ,ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਤੁਸੀਂ ਭਾਵੁਕ ਹੋ ਗਏ ਤੇ ਉਹਨਾਂ ਵਿਅਕਤੀਆਂ ਵਾਸਤੇ ਵੋਟਾਂ ਪਾ ਦਿੱਤੀਆਂ ਜਿਹਨਾਂ ਨੂੰ ਏਜੰਸੀਆਂ ਨੇ ਪੇਸ਼ ਕੀਤਾ ਸੀ।ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸਾਜ਼ਿਸ਼ ਨੂੰ ਸਮਝਿਆ ਜਾਵੇ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਭਲਾਈ ਵਾਸਤੇ ਅਕਾਲੀ ਦਲ ਦੀ ਹਮਾਇਤ ਕਰਨ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਕੱਲਾ ਹੀ ਤੁਹਾਡੀ ਭਲਾਈ ਵਾਸਤੇ ਚਿੰਤਤ ਹੈ। ਉਹਨਾਂ ਕਿਹਾ ਕਿ ਕੀ ਤੁਸੀਂ ਸਮਝਦੇ ਹੋ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਅਰਵਿੰਦ ਕੇਜਰੀਵਾਲ ਜਾਂ ਰਾਹੁਲ ਗਾਂਧੀ ਤੁਹਾਡੇ ਮੁੱਦਿਆਂ ਪ੍ਰਤੀ ਚਿੰਤਤ ਹਨ ?ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਤੇ ਉਹਨਾਂ ਦੱਸਿਆ ਕਿ ਕਿਵੇਂ ਸੂਬੇ ਦੇ ਇਸਦੀ ਰਾਜਧਾਨੀ ਤੋਂ ਹੱਕ ਖੋਹੇ ਗਏ, ਦਰਿਆਈ ਪਾਣੀ ਖੋਹੇ ਗਏ ਤੇ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਰਾਜਸਥਾਨ ਨੂੰ ਦਿੱਤੇ ਗਏ ਅਤੇ ਪੰਜਾਬੀ ਬੋਲਦੇ ਇਲਾਕੇ 1966 ਵਿਚ ਪੁਨਰਗਠਨ ਵੇਲੇ ਪੰਜਾਬ ਤੋਂ ਬਾਹਰ ਕਰ ਦਿੱਤੇ ਗਏ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਹਨਾਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਇਕ ਵਾਰ 2027 ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਇਹ ਰਾਜਸਥਾਨ ਨਹਿਰ ਵਿਚ ਜਾਂਦੇ ਪੰਜਾਬ ਦੇ ਪਾਣੀਆਂ ਨੂੰ ਰੋਕ ਦੇਵੇਗਾ ਅਤੇ ਅਸੀਂ ਨਵੀਂਆਂ ਨਹਿਰਾਂ ਬਣਾ ਕੇ ਇਹ ਪਾਣੀ ਸਾਡੇ ਕਿਸਾਨਾਂ ਦੇ ਖੇਤਾਂ ਤੱਕ ਲੈ ਕੇ ਜਾਵਾਂਗੇ।ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਆਪ ਸਰਕਾਰ ਨੇ ਸੂਬੇ ਵਿਚ ਲੋਕਤੰਤਰੀ ਢਾਂਚਾ ਤਹਿਸ ਨਹਿਸ ਕੀਤਾ ਹੈ। ਉਹਨਾਂ ਕਿਹਾ ਕਿ ਕੱਲ੍ਹ ਹੋਈ ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਵਿਚ ਆਪ ਨੇ ਚੇਅਰਮੈਨੀ ਚੋਰੀ ਕੀਤੀ ਜਦੋਂ ਕਿ ਉਸਦੇ ਸਿਰਫ 8 ਮੈਂਬਰ ਸਨ ਤੇ ਅਕਾਲੀ ਦਲ ਦੇ 15 ਮੈਂਬਰ ਸਨ। ਉਹਨਾਂ ਕਿਹਾ ਕਿ ਇਹੋ ਕੁਝ ਮਾਨਸਾ ਵਿਚ ਹੋਇਆ। ਉਹਨਾਂ ਕਿਹਾ ਕਿ ਆਪ ਸਰਕਾਰ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਵਰਤੋਂ ਬਲਾਕ ਸੰਮਤੀ ਦੇ ਚੇਅਰਪਰਸਨਾਂ ਦੀ ਚੋਣ ਵਿਚ ਸਿਆਸੀ ਵਿਰੋਧੀਆਂ ਨੂੰ ਡਰਾਉਣ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ ਮੀਡੀਆ ਨੂੰ ਵੀ ਲੀਹ ’ਤੇ ਪੈਣ ਵਾਸਤੇ ਮਜਬੂਰ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹੜਾ ਕੋਈ ਅਜਿਹਾ ਨਹੀਂ ਕਰਦਾ, ਉਸਦਾ ਹਾਲ ਪੰਜਾਬ ਕੇਸਰੀ ਗਰੁੱਪ ਵਰਗਾ ਕੀਤਾ ਜਾਂਦਾ ਹੈ ਜਿਹਨਾਂ ਦੇ ਹੋਟਲ ਨੂੰ ਬਿਨਾਂ ਅਪੀਲ ਦਾ ਸਮਾਂ ਦਿੱਤਿਆਂ ਤੋੜਿਆ ਗਿਆ।ਬਾਦਲ ਨੇ ਕਿਹਾ ਕਿ ਆਪ ਸਰਕਾਰ ਜਨਰਲ ਵਰਗ ਦੀਆਂ ਔਰਤਾਂ ਨੂੰ 1-1 ਹਜ਼ਾਰ ਅਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਦਾਅਵਾ ਕਰ ਰਹੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਉਹਨਾਂ ਕਿਹਾ ਕਿ ਆਪ ਸਰਕਾਰ ਨੇ ਛੇ ਮਹੀਨਿਆਂ ਵਾਸਤੇ ਔਰਤਾਂ ਨੂੰ ਇਹ ਭੱਤਾ ਦੇਣ ਵਾਸਤੇ 52000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤੇ ਸਰਕਾਰੀ ਜ਼ਮੀਨਾਂ ਵੇਚੀਆਂ ਹਨ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਵਾਸਤੇ ਸਰਕਾਰ ਨੇ ਪਾਵਰਕਾਮ ਦੀ ਬਿਜਲੀ ਸਬਸਿਡੀ ਰੋਕ ਰੱਖੀ ਹੈ।ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਅਤੇ ਇਸਦੇ ਕਿਸਾਨਾਂ ਵਾਸਤੇ ਤਬਾਹੀ ਆਉਣ ਵਾਲੀ ਹੈ।

ਇਹ ਵੀ ਪੜ੍ਹੋ ਜਿੰਮ ਤੋਂ ਨਿਕਲਦੇ ਪ੍ਰਾਪਰਟੀ ਡੀਲਰ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ

ਪੰਜਾਬ ਵਾਸਤੇ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦਾ ਪਾਣੀ ਰਾਜਸਥਾਨ ਨਹਿਰ ਰਾਹੀਂ ਨਹੀਂ ਜਾਣ ਦੇਵੇਗਾ। ਉਹਨਾਂ ਕਿਹਾ ਕਿ ਰਾਜਸਥਾਨ ਨਹਿਰ ਦਾ ਇਹ ਸਾਰਾ ਪਾਣੀ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਉਹ ਉਦਯੋਗਿਕ ਤੇ ਸੀਵਰੇਜ ਦਾ ਇਕ ਵੀ ਬੂੰਦ ਮਾੜਾ ਪਾਣੀ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਨਹੀਂ ਜਾਣ ਦੇਣਗੇ। ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਮਾਲਵਾ ਪੱਟੀ ਨੂੰ ਕੈਂਸਰ ਮੁਕਤ ਕਰਨ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਵਪਾਰੀ ਵਰਗ ਜਿਸਨੂੰ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਟੈਕਸ ਅਤਿਵਾਦ ਦਾ ਸਾਹਮਣਾ ਕਰਨਾ ਪਿਆ ਹੈ, ਵਾਸਤੇ ਫਿਰ ਤੋਂ ’ਰਾਹਤ’ ਸਕੀਮ ਸ਼ੁਰੂ ਕੀਤੀ ਜਾਵੇਗੀ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ ਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।ਉਹਨਾਂ ਇਹ ਵੀ ਐਲਾਨ ਕੀਤ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਉਹਨਾਂ ਨੂੰ ਇਹ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ ਅਤੇ 12 ਘੰਟੇ ਬਿਜਲੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਵਿਚ ਵਿਸ਼ਵ ਮੁਹਾਰਤ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਤੇ ਹਰ ਜ਼ਿਲ੍ਹੇ ਵਿਚ ਕਾਲਜ ਇਸ ਤੋਂ ਮਾਨਤਾ ਪ੍ਰਾਪਤ ਹੋਣਗੇ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ।ਇਸ ਮੌਕੇ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਗਰੇਵਾਲ, ਚੰਦ ਸਿੰਘ ਡੱਲਾ, ਪ੍ਰਭਜੋਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਸਿਮਕ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...