Friday, April 17, 2026
spot_img
spot_img

ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ‘ਤੇ ਜਾਨਲੇਵਾ ਹ.ਮ.ਲਾ, ਪੁਲਿਸ ਵੱਲੋਂ ਜਾਂਚ ਸ਼ੁਰੂ

Date:

spot_img

Patiala News: ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਉੱਪਰ ਬੀਤੀ ਰਾਤ ਪਟਿਆਲਾ ਨਜ਼ਦੀਕ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪਟਿਆਲਾ ਪੁਲਿਸ ਦੀ ਸ਼ੁਤਰਾਣਾ ਚੌਕੀ ਵੱਲੋਂ ਝੀਂਡਾ ਦੀ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਝੀਂਡਾ ਨੇ ਆਪਣੇ ਉੱਪਰ ਹੋਏ ਹਮਲੇ ਲਈ ਹਰਿਆਣਾ ਦੇ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਜਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਦਾਦੂਵਾਲ ਨੇ ਆਪਣੇ ਉੱਪਰ ਲਗਾਏ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਝੀਂਡਾ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ ਵੀ ਇੱਕ ਭੋਗ ਸਮਾਗਮ ਉੱਪਰ ਝੀਂਡਾ ਅਤੇ ਦਾਦੂਵਾਲ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦੀ ਤਕਰਾਰ ਖੁੱਲ ਕੇ ਸਾਹਮਣੇ ਆਈ ਸੀ, ਜਿੱਥੇ ਪ੍ਰਧਾਨ ਝੀਂਡਾ ਨੇ ਜਥੇਦਾਰ ਦਾਦੂਵਾਲ ਦੇ ਬੋਲਣ ਸਮੇਂ ਉੱਠ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ।

ਇਹ ਵੀ ਪੜ੍ਹੋ  Bhagwant Mann Govt ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਜਥੇਦਾਰ ਝੀਂਡਾ ਨੇ ਮੀਡੀਆ ਨੂੰ ਦੱਸਿਆ ਕਿ ਬੀਤੀ ਸ਼ਾਮ ਉਹ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦੇ ਐਡੀਸ਼ਨਲ ਸੈਕਟਰੀ ਦੇ ਇੱਕ ਰਿਸ਼ਤੇਦਾਰ ਦੇ ਭੋਗ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਾਪਸ ਜਾ ਰਹੇ ਸਨ। ਇਸ ਦੌਰਾਨ ਉਹਨਾਂ ਦੇ ਮਗਰ ਗੱਡੀਆਂ ਲੱਗੀਆਂ ਅਤੇ ਪਟਿਆਲਾ ਇਲਾਕੇ ‘ਚ ਉਸਦੀ ਕਾਰ ਨੂੰ ਰੋਕ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰਧਾਨ ਝੀਂਡਾ ਨੇ ਇੱਥੋਂ ਤੱਕ ਦਾਅਵਾ ਕੀਤਾ ਕਿ ਖੁਦ ਦਾਦੂਵਾਲ ਨੇ ਹੱਥ ਵਿੱਚ ਹਥਿਆਰ ਲੈ ਕੇ ਉਸਦੀ ਗੱਡੀ ਦੀ ਤਾਕੀ ਦਾ ਹੈਂਡਲ ਪੁੱਟ ਦਿੱਤਾ ਪ੍ਰੰਤੂ ਉਸਦੇ ਡਰਾਈਵਰ ਤੇ ਪੀਐਸ ਓ ਨੇ ਹੁਸ਼ਿਆਰੀ ਨਾਲ ਗੱਡੀ ਭਜਾ ਕੇ ਉਸਦੀ ਜਾਨ ਬਚਾ ਲਈ। ਝੀਂਡਾ ਨੇ ਪਟਿਆਲਾ ਪੁਲਿਸ ਦੀ ਸ਼ੁਤਰਾਣਾ ਚੌਕੀ ਨੂੰ ਸ਼ਿਕਾਇਤ ਕੀਤੀ ਹੈ। ਦੂਜੇ ਪਾਸੇ ਆਪਣੇ ਉਪਰ ਲਗਾਏ ਦੋਸ਼ਾਂ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪ੍ਰਧਾਨ ਝੀਂਡਾ ਝੂਠ ਬੋਲ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਅਸਲ ਵਿਚ ਖੁਦ ਝੀਂਡਾ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਵਿਵਾਦ ਕਰਕੇ ਮਰਿਆਦਾ ਭੰਗ ਕੀਤੀ ਹੈ, ਜਿਸਦਾ ਸੰਗਤਾਂ ਨੇ ਵਿਰੋਧ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...