spot_img
spot_img

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Date:

spot_img

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ: ਡੀਜੀਪੀ ਗੌਰਵ ਯਾਦਵ
👉ਦੋਸ਼ੀਆਂ ਨੇ ਪੁਲਿਸ ਟੀਮਾਂ ‘ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਦੋਸ਼ੀ ਜ਼ਖਮੀ ਹੋ ਗਏ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ।ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 9 ਵਿਖੇ ਪੀੜਤ ਚਰਨਪ੍ਰੀਤ ਸਿੰਘ ਉਰਫ਼ ਚੀਨੀ ਦਾ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਜੀਵਨਜੋਤ ਸਿੰਘ ਉਰਫ਼ ਜੁਗਨੂੰ ਦੇ ਡਰਾਈਵਰ ਯਾਦਵਿੰਦਰ ਸਿੰਘ ਦੇ ਹਾਈ-ਪ੍ਰੋਫਾਈਲ ਕਤਲ ਵਿੱਚ ਵੀ ਲੋੜੀਂਦਾ ਹੈ।
ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਨੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ 30 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ ਵੇਅਰਹਾਊਸ ਦਾ ਇੰਸਪੈਕਟਰ 18000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ, ਏਜੀਟੀਐਫ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਆਪ੍ਰੇਸ਼ਨ “ਓਪੀਐਸ ਸਾਈਲੈਂਟ ਟ੍ਰਿਗਰ” ਸ਼ੁਰੂ ਕੀਤਾ।ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ, ਮੁਲਜ਼ਮਾਂ ਨੇ ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਟੀਮਾਂ ‘ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।ਏਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪੀਯੂਸ਼ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕਤਲ ਨੂੰ ਅੰਜਾਮ ਦੇਣ ਲਈ ਮਲੇਸ਼ੀਆ ਤੋਂ ਨੇਪਾਲ ਰਾਹੀਂ ਆਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...