Chandigarh News:ਸੋਮਵਾਰ ਦੇਰ ਰਾਤ ਚੰਡੀਗੜ੍ਹ ਦੇ ਹੋਲੋਮਾਜਰਾ ਲਾਈਟ ਪੁਆਇੰਟ’ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 14 ਸਾਲਾ ਬੱਚੇ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਨ ਸੁਸ਼ਾਂਤ ਸਿੰਘ ਰਾਜਪੂਤ ਵਜੋਂ ਹੋਈ ਹੈ।ਸੁਸ਼ਾਂਤ ਆਪਣੇ ਪਿਤਾ ਨਾਲ ਹੱਲੋਮਾਜਰਾ ਦੀ ਇੱਕ ਦੁਕਾਨ ਤੋਂ ਕੁਝ ਸਮਾਨ ਦੀ ਖਰੀਦਦਾਰੀ ਕਰਕੇ ਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਜਾ ਰਹੇ ਸਨ।
ਇਹ ਵੀ ਪੜ੍ਹੋ AAP ਦੇ ਬਹਾਨੇ ਸਾਬਕਾ ਜਥੇਦਾਰ ਨੇ ਕਸਿਆ ਅਕਾਲੀ ਦਲ ‘ਤੇ ਤੰਜ਼; ਕਿਹਾ ਜੇ ਅਕਾਲੀ ਸਰਕਾਰ ਹੁੰਦੀ ਤਾਂ…
ਜਿਵੇਂ ਹੀ ਉਹ ਲਾਈਟ ਪੁਆਇੰਟ ਤੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ।ਚਸ਼ਮਦੀਦਾਂ ਦੇ ਦੱਸਣ ਮੁਤਾਬਕ ਟਰੱਕ ਦੇ ਪਹੀਏ ਸੁਸ਼ਾਂਤ ਸਿੰਘ ਦੇ ਉੱਪਰ ਦੀ ਲੰਘ ਗਏ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਆਸ ਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਤਦ ਤੱਕ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਡੇਰਾ ਬੱਸੀ ਤੋਂ ਗ੍ਰਿਫਤਾਰ ਕਰ ਲਿਆ ਹੈ।ਦੋਸ਼ੀ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



