
ਮੋਗਾ, 27 ਅਪ੍ਰੈਲ: ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਹੈ ਜਦ ਇੱਥੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਭਰਾ ਲਖਵਿੰਦਰ ਸਿੰਘ ਲੱਕੀ ਨੇ ਅਪਣੇਸਾਥੀਆਂ ਸਹਿਤ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇੰਨ੍ਹਾਂ ਚੋਣਾਂ ਵਿਚ ਆਪ ਨੂੰ ਵੱਡੀ ਜਿੱਤ ਮਿਲਣ ਦਾ ਦਾਅਵਾ ਕਰਦਿਆਂ ਕਿਹਾ ਕਿ ਅੱਜ ਲੋਕ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਕੀਤੇ ਕੰਮਾਂ ਕਾਰਨ ਖ਼ੁਸ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ 13-0 ਦੇ ਨਾਅਰੇ ਉਪਰ ਮੋਹਰ ਲਗਾਉਣਗੇ।
ਅਦਾਲਤ ਨੇ ਕਾਂਗਰਸੀ ਉਮੀਦਵਾਰ ਨੂੰ ਐਲਾਨਿਆ ਭਗੋੜਾ, ਦੋ ਦਿਨ ਪਹਿਲਾਂ ਹੀ ਮਿਲੀ ਸੀ ਟਿਕਟ
ਇਸ ਦੌਰਾਨ ਸਾਬਕਾ ਨਗਰ ਕੌਂਸਲ ਪ੍ਰਧਾਨ ਰਣਜੀਤ ਕੌਰ ਅਤੇ ਸਾਥੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇੰਨ੍ਹਾਂ ਆਗੂਆਂ ਦਾ ਪਾਰਟੀ ਵਿਚ ਆਉਣ ‘ਤੇ ਨਿੱਘਾ ਸਵਾਗਤ ਕਰਦੇ ਹੋਏ ਆਪ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਲਈ ਸਭ ਨੂੰ ਮਿਲਕੇ ਚੱਲਣ ਦੀ ਲੋੜ ਹੈ ਤੇ ਆਪ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉੱਤਰ ਰਹੀ ਹੈ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ।




