Amritsar News: ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਤੋਂ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜਮਾਨਤ ‘ਤੇ ਅੱਜ ਵੱਡਾ ਫੈਸਲਾ ਆ ਸਕਦਾ ਹੈ। ਇਸ ਸਬੰਧ ਵਿਚ ਸ਼੍ਰੀ ਅੰਮ੍ਰਿਤਸਰ ਸਾਹਿਬ ਦੀਆਂ ਜ਼ਿਲ੍ਹਾ ਕਚਿਹਰੀਆਂ ਵਿਚ ਵਧੀਕ ਸੈਸ਼ਨ ਜੱਜ ਸ਼੍ਰੀ ਮਹੇਸ਼ ਕੁਮਾਰ ਦੀ ਅਦਾਲਤ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਸੁਣਵਾਈ ਚੱਲ ਰਹੀ ਹੈ ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਅੱਜ ਦਾ ਮੌਕਾ ਦਿੱਤਾ ਹੈ। ਪ੍ਰਵਾਰ ਵੱਲੋਂ ਵਕੀਲ ਰਾਹੀਂ ਲਗਾਈ ਅਰਜ਼ੀ ਵਿਚ ਅੰਮ੍ਰਿਤਪਾਲ ਸਿੰਘ ਤੇ ਪ੍ਰਵਾਰ ਦੇ ਦੋ ਹੋਰਨਾਂ ਮੈਂਬਰਾਂ ਲਈ 14 ਤੋਂ 17 ਨਵੰਬਰ ਤੱਕ ਅੰਤਿਰਮ ਜਮਾਨਤ ਮੰਗੀ ਹੈ। ਪ੍ਰਵਾਰ ਦਾ ਦਾਅਵਾ ਹੈ ਕਿ ਲੰਘੀ ਦਿਵਾਲੀ ਵਾਲੇ ਦਿਨ ਸਵਰਗ ਸਿਧਾਰ ਚੁੱਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਂ ਚਰਨ ਕੌਰ ਦਾ 14 ਨਵੰਬਰ ਨੁੰ ਅੰਤਿਮ ਸੰਸਕਾਰ ਕੀਤਾ ਜਾਵੇਗਾ ਤੇ 15 ਨੂੰ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ 👉Bibi Jagir Kaur ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਟਲੀ!
ਇਸਤੋਂ ਬਾਅਦ ਇਸੇ ਦਿਨ ਸ਼੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪ੍ਰਕਾਸ ਕਰਵਾ ਕੇ 17 ਨੂੰ ਅੰਤਿਮ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਅੰਤਿਮ ਵਿਦਾਈ ਮੌਕੇ ਸਵਰਗੀ ਚਰਨ ਕੌਰ ਦੇ ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪੁੱਤਰ ਹਰਜੀਤ ਸਿੰਘ ਤੇ ਦੋਹਤੇ ਸੁਖਮਨਦੀਪ ਸਿੰਘ ਨੂੰ ਜੇਲ੍ਹ ਤੋਂ ਬਾਹਰ ਆਉਣ ਦਿੱਤਾ ਜਾਵੇ। ਦਸਣਾ ਬਣਦਾ ਹੈ ਕਿ ਅਜਨਾਲਾ ਕਾਂਡ ਦੇ ਮਾਮਲੇ ਵਿਚ ਪੁਲਿਸ ਨੇ ਇੰਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ ਡੱਕਿਆ ਹੋਇਆ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਸਾਰੇ ਸਾਥੀਆਂ ਨੂੰ ਡਿੱਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕਰ ਦਿੱਤਾ ਗਿਆ ਪ੍ਰੰਤੂ ਉਨ੍ਹਾਂ ਨੂੰ ਉਥੇ ਹੀ ਰੱਖਿਆ ਗਿਆ। ਸੰਭਾਵਨਾ ਇਹ ਵੀ ਜਤਾਈ ਜਾ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਅਦਾਲਤ ਵਿਚ ਆਪਣਾ ਪੱਖ ਰੱਖਣ ਸਮੇਂ ਮਨੁੱਖਤਾ ਦੇ ਆਧਾਰ ‘ਤੇ ਵਿਰੋਧ ਕਰਨ ਦੀ ਘੱਟ ਹੀ ਉਮੀਦ ਹੈ, ਅਜਿਹੇ ਹਾਲਾਤ ਵਿਚ ਅੰਮ੍ਰਿਤਪਾਲ ਸਿੰਘ ਦੇ ਕੁੱਝ ਸਮੇਂ ਲਈ ਜੇਲ੍ਹ ਤੋਂ ਬਾਹਰ ਆਉਣ ਦਾ ਸਬੱਬ ਬਣ ਸਕਦਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













