Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰੂਪਨਗਰ

ਹਰਜੋਤ ਸਿੰਘ ਬੈਂਸ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

19 Views

ਚੰਡੀਗੜ੍ਹ, 26 ਸਤੰਬਰ:ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 ਦਹਾਕਿਆਂ ਤੋ ਆਵਜਾਈ ਦੀ ਸੁਚਾਰੂ ਸਹੂਲਤ ਨਾ ਮਿਲਣ ਕਾਰਨ ਚੰਗਰ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਗਰ ਵਾਸੀਆਂ ਲਈ ਤਾਰਾਪੁਰ ਤੋ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਸੜਕ ਬਹੁਤ ਪਹਿਲਾਂ ਬਣਾਈ ਗਈ ਸੀ ਜਿਸ ‘ਤੇ ਮੌਜੂਦਾ ਸਮੇਂ ਚੱਲਣਾ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਕਰਨ ਅਤੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਉੱਤੇ 2.99 ਕਰੋੜ ਰੁਪਏ ਖਰਚ ਹੋਣਗੇ ਤੇ ਸੜਕ 6 ਮਹੀਨੇ ਵਿਚ ਤਿਆਰ ਕਰਕੇ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦੇ ਬਣਨ ਨਾਲ ਖੇਤਰ ਦੇ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਜਾਣ ਲਈ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ।

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਜ਼ਿਕਰਯੋਗ ਹੈ ਕਿ ਤਾਰਾਪੁਰ ਤੋ ਸਮਲਾਹ ਤੱਕ ਚੰਗਰ ਦਾ ਇਲਾਕਾ ਹੈ ਜੋ ਕਿ ਹਿਮਾਚਲ ਪ੍ਰਦੇਸ਼ – ਪੰਜਾਬ ਦੀ ਹੱਦ ਨਾਲ ਲੱਗਦਾ ਹੈ, ਇਸ ਨੀਮ ਪਹਾੜੀ ਖੇਤਰ ਵਿੱਚ ਆਵਾਜਾਈ ਦੀ ਸੁਚਾਰੂ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 12 ਫੁੱਟ ਚੋੜੀ ਸੜਕ ਵੀ ਆਵਾਜਾਈ ਦੇ ਯੋਗ ਨਹੀ ਹੈ ਪ੍ਰੰਤੂ ਅੱਜ ਇਸ ਸੜਕ ਨੂੰ 18 ਫੁੱਟ ਚੋ ਚੌੜਾ ਕਰਨ ਦੇ ਕੰਮ ਦੀ ਸੁਰੂਆਤ ਕਰਵਾਈ ਗਈ ਹੈ। ਚੰਗਰ ਵਾਸੀਆਂ ਵੱਲੋਂ ਸ. ਬੈਂਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਸੜਕ ਦੇ ਬਣਨ ਨਾਲ ਸ. ਬੈਂਸ ਵੱਲੋਂ ਚੰਗਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਪੈਣ ਲੱਗਾ ਹੈ ਜਿਸ ਦੀ ਖੂਬ ਪ੍ਰਸੰਸ਼ਾ ਹੋ ਰਹੀ ਹੈ।

 

Related posts

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਦੁਖਦਾਈ ਖੁਦਕੁਸ਼ੀ ਪਿੱਛੇ ਆਪ ਮੰਤਰੀ ਦਾ ਹੰਕਾਰ —ਜਾਖੜ

punjabusernewssite

ਤੇਜ਼ ਰਫ਼ਤਾਰ ਟਰੱਕ ਪਲਟਣ ਕਾਰਨ ਡਰਾਈਵਰ ਦੀ ਹੋਈ ਮੌ+ਤ

punjabusernewssite

ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ’ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

punjabusernewssite