👉ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਪ੍ਰਸਤਾਵ ਕੀਤਾ ਪਾਸ, 100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ
Bathinda News: ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਅੱਜ ਮੰਗਲਵਾਰ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਜਿੱਥੇ ਸ਼ਹਿਰ ’ਚ 100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ, ਉਥੇ ਪਿਛਲੇ ਕਈ ਸਾਲਾਂ ਤੋਂ ਬਠਿੰਡਾ ਸ਼ਹਿਰ ਦੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਦੇ 31-03-2025 ਤਕ ਲਗਭਗ 17 ਕਰੋੜ ਰੁਪਏ ਦੇ ਕੂੜੇ ਦੇ ਬਿੱਲ ਮੁਆਫ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੇਅਰ ਸ਼੍ਰੀ ਮਹਿਤਾ ਨੇ ਦਸਿਆ ਕਿ ਇਸਤੋਂ ਇਲਾਵਾ ਇੱਕ ਇਤਿਹਾਸਕ ਪ੍ਰੋਜੈਕਟ ਸਮਾਰਟ ਵਾਰਡ ਮੁਹਿੰਮ ਤਹਿਤ, ਬਠਿੰਡਾ ਦੇ ਸਾਰੇ 50 ਵਾਰਡਾਂ ਦੀ ਹਰ ਗਲੀ ਵਿੱਚ ਸਟਰੀਟ ਇੰਨਫੋਰਮੈਸ਼ਨ ਮੈਪਸ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ
ਉਨ੍ਹਾਂ ਕਿਹਾ ਕਿ ਉਕਤ ਮੈਪਸ ਵਿੱਚ ਇੱਕ ਕੋਡ ਵੀ ਹੋਵੇਗਾ, ਜਿਸ ਨੂੰ ਸਕੈਨ ਕਰਨ ਅਤੇ ਜ਼ੋਨ ਦੇ ਨਾਲ-ਨਾਲ ਘਰ ਨੰਬਰ ਭਰਨ ’ਤੇ, ਰਸਤੇ ਦੇ ਨਾਲ-ਨਾਲ ਪੂਰਾ ਪਤਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਕੋਡ ਵਿੱਚ ਸੀਵਰੇਜ ਅਤੇ ਪਾਣੀ ਦੇ ਬਿੱਲਾਂ ਸਮੇਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਕਤ ਨਕਸ਼ਿਆਂ ਨੂੰ ਸਮੇਂ-ਸਮੇਂ ’ਤੇ ਬਦਲਿਆ ਵੀ ਜਾ ਸਕਦਾ ਹੈ। ਇਸ ਮੀਟਿੰਗ ਵਿੱਚ 50 ਲੱਖ ਰੁਪਏ ਤੱਕ ਦੇ ਕੰਮਾਂ ਨੂੰ ਐਫ ਐਂਡ ਸੀ ਸੀ ਕਮੇਟੀ ਵੱਲੋਂ ਪ੍ਰਵਾਨ ਕੀਤੇ ਜਾਣ ਬਾਰੇ ਮੁਹਰ ਲਗਾਈ ਗਈ। ਹਾਊਸ ਨੇ ਮਾਨਸਾ ਰੋਡ ’ਤੇ ਸਥਿਤ ਐਸਟੀਪੀ ਪਲਾਂਟ ਦੇ ਨੇੜੇ ਕੂੜੇ ਵਿੱਚੋਂ ਨਿਕਲਣ ਵਾਲੇ ਅਯੋਗ ਕੂੜੇ ਲਈ ਸੈਨੇਟਰੀ ਲੈਂਡਫਿਲ ਬਣਾਉਣ ਅਤੇ ਵਾਰਡ ਨੰਬਰ 3 ਵਿੱਚ ਕਮਿਊਨਿਟੀ ਹਾਲ ਦੇ ਨੇੜੇ ਆਮ ਆਦਮੀ ਕਲੀਨਿਕ ਬਣਾਉਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਵਾਰਡ ਨੰਬਰ 19 ਵਿੱਚ ਸਥਿਤ ਊਧਮ ਸਿੰਘ ਨਗਰ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਦਾ ਪ੍ਰਸਤਾਵ ਵੀ ਹਾਊਸ ਵਿੱਚ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ ਸੱਤ ਬੱਚਿਆਂ ਦੀ ਜਾਨ ਵਾਲੇ ਟਿੱਪਰ ਦਾ ਮਾਲਕ ਇੱਕ ਮਹੀਨੇ ਬਾਅਦ ਕਾਬੂ
ਤਿੰਨ ਨਵੀਆਂ ਬੋਲੇਰੋ ਗੱਡੀਆਂ ਖਰੀਦਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਰਿੰਗ ਰੋਡ ’ਤੇ ਸਥਿਤ ਅੰਡਰ ਬ੍ਰਿਜ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸ਼ਹਿਰ ਦੇ 50 ਵਾਰਡਾਂ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ, ਮੀਂਹ ਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ, ਰੋਡ ਜਾਲੀਆਂ ਦੀ ਸਫ਼ਾਈ, ਸਟਰੀਟ ਲਾਈਟਾਂ ਦਾ ਪ੍ਰਬੰਧ, ਨਵੇਂ ਖੰਭੇ ਲਗਾਉਣ, ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਸਫਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਘਰ-ਘਰ ਕੂੜਾ ਇਕੱਠਾ ਕਰਨ ਦੇ ਕੰਮ ਨੂੰ ਆਊਟਸੋਰਸ ਰਾਹੀਂ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਨਿਗਮ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।