ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਸੰਘਰਸ਼ ਦੀ ਵੱਡੀ ਜਿੱਤ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੀਸੀਏ ਪ੍ਰਧਾਨ ਦਾ ਧੰਨਵਾਦ: ਅਸ਼ੋਕ ਬਾਲਿਆਂਵਾਲੀ

Date:

spot_img

👉ਸੰਘਰਸ਼ ਵਿੱਚ ਸਹਿਯੋਗ ਦੇਣ ਵਾਲੀਆਂ ਸਾਰੀਆਂ ਮੈਡੀਕਲ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ, ਵਪਾਰਕ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦਾ ਵੀ ਧੰਨਵਾਦ
ਬਠਿੰਡਾ 21 ਜਨਵਰੀ: ਬੀਤੇ ਵੀਰਵਾਰ ਨੂੰ ਸਿੰਗਲਾ ਮੈਡੀਕਲ ਏਜੰਸੀ ਦੇ ਸੇਲਜ਼ਮੈਨ ਗੁਰਮੀਤ ਸਿੰਘ ਦੇ ਖਿਲਾਫ ਮਿਆਦ ਪੁੱਗ ਚੁੱਕੀਆਂ ਦਵਾਈਆਂ ਦੀ ਆੜ ਵਿੱਚ ਪੁਲਿਸ ਵੱਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਗਲਤ ਮਾਮਲਾ ਦਰਜ ਕਰਨ ਤੋਂ ਬਾਅਦ ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਪੰਜਾਬ ਕੈਮਿਸਟ ਐਸੋਸੀਏਸ਼ਨ ਸਮੇਤ ਮੈਡੀਕਲ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਲਗਾਤਾਰ 2 ਦਿਨ ਦਿੱਤੇ ਗਏ ਧਰਨੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂਚ ਕਰਕੇ ਉਕਤ ਮਾਮਲਾ ਰੱਦ ਕਰ ਦਿੱਤਾ ਗਿਆ, ਜਦਕਿ ਗੁਰਮੀਤ ਸਿੰਘ ਜੇਲ੍ਹ ਤੋਂ ਬਾਇੱਜ਼ਤ ਰਿਹਾਅ ਹੋ ਕੇ ਘਰ ਪਹੁੰਚ ਗਿਆ। ਇਸ ਦੌਰਾਨ ਸਮੂਹ ਮੈਡੀਕਲ ਸੰਚਾਲਕਾਂ ਅਤੇ ਵਰਕਰਾਂ ਨੇ ਗੁਰਮੀਤ ਸਿੰਘ ਦੀ ਹੌਸਲਾ ਅਫਜਾਈ ਕੀਤੀ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦਾ ਸਨਮਾਨ ਕਰਦਿਆਂ ਧੰਨਵਾਦ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪੁਲੀਸ ਵੱਲੋਂ ਗੁਰਮੀਤ ਸਿੰਘ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਗਿਆ ਸੀ, ਜਿਸ ਕਾਰਨ ਕੈਮਿਸਟਾਂ ਵਿੱਚ ਰੋਹ ਦੀ ਲਹਿਰ ਸੀ ਅਤੇ ਸਮੂਹ ਕੈਮਿਸਟ ਟੀਬੀਡੀਸੀਏ ਦੀ ਅਗਵਾਈ ਵਿੱਚ ਸੜਕਾਂ ’ਤੇ ਆ ਗਏ ਸਨ।

ਇਹ ਵੀ ਪੜ੍ਹੋ ਬਠਿੰਡਾ ‘ਚ ਮਹੀਨਾ ਪਹਿਲਾਂ ‘Love Marriage’ ਕਰਵਾਉਣ ਵਾਲੀ ਲੜਕੀ ‘ਤੇ ਚਲਾਈਆਂ ਗੋ+ਲੀਆਂ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੈਮਿਸਟਾਂ ਨੇ ਲਗਾਤਾਰ ਦੋ ਦਿਨ ਰੋਸ਼ ਪ੍ਰਦਰਸ਼ਨ ਕੀਤਾ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਸ਼ਾਮਲ ਹੋਏ, ਜਿਨ੍ਹਾਂ ਨੇ ਪੁਲੀਸ ਦੀ ਕਾਰਵਾਈ ’ਤੇ ਇਤਰਾਜ਼ ਜਤਾਇਆ ਸੀ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ, ਜਨਰਲ ਸਕੱਤਰ ਜੀਐਸ ਚਾਵਲਾ, ਅਮਰਦੀਪ ਸਿੰਘ ਮੁਹਾਲੀ, ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਜਨਰਲ ਸਕੱਤਰ ਤੇ ਪੂਰੀ ਟੀਮ ਨੇ ਟੀਬੀਡੀਸੀਏ ਦਾ ਪੂਰਾ ਸਾਥ ਦਿੱਤਾ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਮਿਸਟਾਂ ਵਿਚਕਾਰ ਕੜੀ ਦਾ ਰੋਲ ਅਦਾ ਕੀਤਾ ਅਤੇ ਪ੍ਰਸ਼ਾਸਨ ਨਾਲ ਗੱਲ ਕਰਕੇ ਮਾਮਲਾ ਰੱਦ ਕਰਵਾਇਆ, ਜਿਸ ਲਈ ਸਮੂਹ ਕੈਮਿਸਟ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਮੈਡਮ ਅਮਨੀਤ ਕੌਂਡਲ, ਐਸ.ਪੀ.ਐਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ Big News: ਬਠਿੰਡਾ ਨਗਰ ਨਿਗਮ ਦਾ ਵੱਡਾ ਅਧਿਕਾਰੀ Vigilance ਨੇ ਰਿਸ਼ਵਤ ਲੈਂਦਾ ਚੁੱਕਿਆ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...