6 ਕਰੋੜ ਰੁਪਏ ਦੀ ਲਾਗਤ ਨਾਲ ਝੂੰਬਾ ਵਿਖੇ ਬਣੀ ਗਊਸ਼ਾਲਾ ਦਾ ਵੀ ਕੀਤਾ ਉਦਘਾਟਨ
ਬਠਿੰਡਾ, 14 ਮਾਰਚ : ਮਾਲਵਾ ਪੱਟੀ ਦੇ ਕਿਸਾਨਾਂ ਲਈ ਭਾਰੀ ਲਾਹੇਵੰਦ ਸਾਬਤ ਹੋਣ ਜਾ ਰਹੀ ਬਾਇਓ ਫ਼ਰਟੀਲਾਈਜ਼ਰ ਲੈਬ ਦਾ ਅੱਜ ਬਠਿੰਡਾ ’ਚ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਲੈਬ ਦੇ ਵਿਚ ਖ਼ਾਦਾਂ ਦੇ ਨਮੂਨਿਆਂ ਨੂੰ ਜਾਂਚਿਆਂ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਸ: ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਤੇ ਇਸੇ ਕੜੀ ਤਹਿਤ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ, ਇਨ੍ਹਾਂ ਚੋਂ ਇੱਕ ਢਾਈ ਕਰੋੜ ਦੀ ਲਾਗਤ ਨਾਲ ਬਠਿੰਡਾ ਵਿਖੇ ਬਣਾਈ ਜਾ ਰਹੀ ਹੈ, ਜਿਸ ਦਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ।
ਪਟਿਆਲਾ ਤੋਂ ਕਾਂਗਰਸੀ MP ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ
ਸ. ਖੁੱਡੀਆਂ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਖਾਦਾਂ ਦੇ ਨਮੂਨੇ ਸੂਬੇ ਤੋਂ ਬਾਹਰ ਟੈਸਟ ਕਰਵਾਉਣ ਲਈ ਭੇਜੇ ਜਾਂਦੇ ਸਨ, ਪਰ ਹੁਣ ਪੰਜਾਬ ਵਿੱਚ ਇਹ ਪ੍ਰਯੋਗਸ਼ਾਲਾਵਾਂ ਸਥਾਪਿਤ ਹੋਣ ਨਾਲ ਬਾਇਓ ਖਾਦਾਂ ਦੇ ਨਮੂਨੇ ਸੂਬੇ ਅੰਦਰ ਹੀ ਟੈਸਟ ਕੀਤੇ ਜਾਣਗੇ। ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੀਆਂ ਜੈਵਿਕ ਖਾਦਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ ਜਿਸ ਨਾਲ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹਿਲੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਚਾਲੂ ਹੋ ਚੁੱਕੀ ਹੈ। ਖੇਤੀ ਭਵਨ ਐਸ.ਏ.ਐਸ. ਨਗਰ ਵਿਖੇ ਦੂਜੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਬਣਾਈ ਜਾ ਰਹੀ ਹੈ, ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ।ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਇਸ ਲੈਬ ਦੇ ਚਾਲੂ ਹੋਣ ਬਾਰੇ ਅਤੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ।ਇਸ ਉਪਰੰਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਗਊਸ਼ਾਲਾ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਸ ਇਲਾਕੇ ਦੇ ਕਿਸਾਨਾਂ ਨੂੰ ਆਵਾਰਾ ਪਸ਼ੂਆਂ ਤੋਂ ਨਿਯਾਤ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਰਾਹੁਲ ਸਿੰਧੂ, ਚੈਅਰਮੈਨ ਅੰਮਿਤ ਲਾਲ ਅਗਰਵਾਲ, ਚੇਅਰਮੈਨ ਨਵਦੀਪ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ ਤੋਂਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਨਰਿੰਦਰਪਾਲ ਸਿੰਘ ਬੈਨੀਪਾਲ, ਡਾ. ਗੁਰਜੀਤ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਐਮਸੀ ਸੁਖਦੀਪ ਸਿੰਘ ਢਿੱਲੋ, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਡਾ. ਵਰਿੰਦਰ ਕੁਮਾਰ, ਡਾ. ਸਰਵਣ ਸਿੰਘ, ਡਿਪਟੀ ਡਾਇਰੈਕਟਰ ਡਾ. ਰਾਜਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਆਦਿ ਹਾਜ਼ਰ ਸਨ।
Share the post "ਬਠਿੰਡਾ ’ਚ ਢਾਈ ਕਰੋੜ ਦੀ ਲਾਗਤ ਨਾਲ ਬਣੇਗੀ ਬਾਇਓ ਫਰਟੀਲਾਈਜ਼ਰ ਲੈਬ, ਖੇਤੀਬਾੜੀ ਮੰਤਰੀ ਖੁੱਡੀਆਂ ਨੇ ਰੱਖਿਆ ਨੀਂਹ ਪੱਥਰ"