ਸ਼੍ਰੀ ਅੰਮ੍ਰਿਤਸਰ ਸਾਹਿਰ, 4 ਦਸੰਬਰ: Attack on sukhbir badal:ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿਚ ਧਾਰਮਿਕ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਾਨੋ-ਮਾਰਨ ਦੇ ਲਈ ਉਸਦੇ ਉਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਇਸ ਮੌਕੇ ਪੁਲਿਸ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੇ ਤੁਰੰਤ ਹਮਲਾਵਾਰ ਨੂੰ ਕਾਬੂ ਕਰ ਲਿਆ ਪ੍ਰੰਤੂ ਗੋਲੀ ਚੱਲਣ ਕਾਰਨ ਹਹਾਕਾਰ ਮੱਚੀ ਹੋਈ ਹੈ।
ਇਹ ਵੀ ਪੜ੍ਹੋ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫ਼ਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਕੀਤਾ ਸਵਾਗਤ
ਹਮਲਾਵਾਰ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਦੇ ਰੂਪ ਵਿਚ ਹੋਈ ਹੈ, ਜੋਕਿ ਦਲ ਖ਼ਾਲਸਾ ਦੇ ਨਾਂਲ ਸਬੰਧਤ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਹਮਲਾਵਾਰ ਨੇ ਜਦ ਸੁਖਬੀਰ ਸਿੰਘ ਬਾਦਲ ਵੱਲ ਸਿੱਧੀ ਗੋਲੀ ਚਲਾਉਣ ਦੀ ਕੋਸਿਸ ਕੀਤੀ ਤਾਂ ਤੁਰੰਤ ਉਸਦੇ ਨਜ਼ਦੀਕ ਹੀ ਖੜੇ ਪੁਲਿਸ ਮੁਲਾਜਮ ਨੇ ਫ਼ੁਰਤੀ ਦਿਖਾਉਂਦਿਆਂ ਉਸਨੂੰ ਫ਼ੜ ਲਿਆ ਪ੍ਰੰਤੂ ਇਸਦੇ ਬਾਵਜੂਦ ਗੋਲੀ ਚੱਲ ਪਈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਉਧਰ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।
View this post on Instagram
Share the post "Attack on sukhbir badal:ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਚਲਾਈ ਗੋਲੀ, ਹਮਲਾਵਾਰ ਮੌਕੇ ’ਤੇ ਕਾਬੂ"