ਪੰਜਾਬ ਦੇ ਇੱਕ ਕੈਬਨਿਟ ਮੰਤਰੀ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

Date:

spot_img

ਐਮ.ਪੀ ਚੁਣੇ ਜਾਣ ਤੋਂ ਬਾਅਦ ਮੀਤ ਹੇਅਰ ਨੇ ਕੈਬਨਿਟ ਵੀ ਛੱਡੀ
ਚੰਡੀਗੜ੍ਹ, 27 ਜੂਨ: ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਐਮ.ਪੀ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਆਪਣੇ ਮੰਤਰੀ ਦੇ ਅਹੁੱਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਤੌਰ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ, ਜਿਸਨੂੰ ਹੁਣ ਮੰਨਜੂਰ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਭੇਜਿਆ ਜਾਵੇਗਾ। ਕੁੱਝ ਦਿਨ ਪਹਿਲਾਂ ਸ਼੍ਰੀ ਹੇਅਰ ਨੇ ਬਰਨਾਲਾ ਹਲਕੇ ਦੀ ਵਿਧਾਨ ਸਭਾ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਨਵੀਂ ਰਿਹਾਇਸ਼ ’ਚ ਲਾਏ ਡੇਰੇ

ਜਿਕਰਯੋਗ ਹੈ ਕਿ ਮੀਤ ਹੇਅਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿਚ ਇੱਕ ਪ੍ਰਭਾਵਸ਼ਾਲੀ ਵਜ਼ੀਰ ਦੇ ਤੌਰ ‘ਤੇ ਜਾਣੇ ਜਾਂਦੇ ਰਹੇ ਹਨ ਤੇ ਉਨ੍ਹਾਂ ਕੋਲ ਕਈ ਮਹੱਤਵਪੂੁਰਨ ਵਿਭਾਗ ਰਹੇ ਹਨ। ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਨਿਯਮਾਂ ਮੁਤਾਬਕ ਐਮ.ਪੀ ਚੁਣੇ ਜਾਣ ਦੀ ਸੂਰਤ ਵਿਚ ਵਿਧਾਇਕੀ ਛੱਡਣੀ ਜਰੂਰੀ ਹੁੰਦੀ ਹੈ ਪ੍ਰੰਤੂ ਮੰਤਰੀ ਦੇ ਅਹੁੱਦੇ ਤੋਂ ਅਤਸੀਫ਼ਾ ਦੇਣ ਬਾਰੇ ਅਸਪੱਸ਼ਟ ਹੈ ਅਤੇ ਬਿਨ੍ਹਾਂ ਵਿਧਾਇਕੀ ਦੇ ਵੀ 6 ਮਹੀਨੇ ਮੰਤਰੀ ਰਿਹਾ ਜਾ ਸਕਦਾ ਹੈ। ਪਿਛਲੇ ਦਿਨਾਂ ਦੌਰਾਨ ਹਰਿਆਣਾ ਦੇ ਐਮ.ਪੀ ਹੁੰਦਿਆਂ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਿਆ ਸੀ।

 

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...