ਵਿਧਾਇਕ ਰਜਨੀਸ਼ ਦਹੀਯਾ ਨੇ ਕੈਂਪ ਵਿੱਚ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਫਿਰੋਜ਼ਪੁਰ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਢੀਂਡਸਾ ਵਿਖੇ ਆਮ ਲੋਕਾ ਦੀਆਂ ਮੁਸ਼ਕਿਲਾ ਸੁਨਣ ਲਈ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ ਅਤੇ ਕੈਂਪ ਵਿੱਚ ਪਿੰਡ ਢੀਂਡਸਾ, ਮਿਸ਼ਰੀ ਵਾਲਾ, ਉਗੋਕੇ ਅਤੇ ਭੰਬਾ ਵਾਲਾ ਉਰਫ ਲੰਡਾ ਤੋਂ ਆਏ ਲੋਕਾ ਦੀਆਂ ਮੁਸ਼ਕਿਲਾ ਨੂੰ ਸੁਣਿਆ ਅਤੇ ਲੋਕਾ ਦੀਆਂ ਮੁਸ਼ਕਿਲਾ ਨੂੰ ਮੌਕੇ ਤੇ ਹਲ ਕੀਤਾ।
ਵਪਾਰੀ ਤੋਂ 50 ਲੱਖ ਦੀ ਫਿਰੌਤੀ ਲੈਣ ਆਏ ਗੈਂਗਸਟਰ ਗੋਪੀ ਲਾਹੋਰੀਆ ਦੇ ਚਾਰ ਗੁਰਗੇ ਕਾਬੂ
ਇਸ ਮੌਕੇ ਤੇ ਪਿੰਡ ਢੀਂਡਸਾ ਦੇ ਮੋਹਤਵਾਰ ਵਿਅਕਤੀਆਂ ਵੱਲੋਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਨੂੰ ਮੰਗ ਪੱਤਰ ਵੀ ਪੇਸ਼ ਕੀਤਾ, ਜਿਸ ਵਿੱਚ ਦਰਜ ਮੁਸ਼ਕਿਲਾ ਨੂੰ ਉਨ੍ਹਾਂ ਵੱਲੋਂ ਮੌਕੇ ਤੇ ਹਾਜ਼ਰ ਬੀ.ਡੀ.ਪੀ.ਓ. ਘੱਲ ਖੁਰਦ ਨੂੰ ਮੁਸ਼ਕਿਲਾ ਦਾ ਹੱਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ। ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਫਿਰੋਜ਼ਪੁਰ ਹਰਕੰਵਲਜੀਤ ਸਿੰਘ ਸਮੇਤ 28 ਵਿਭਾਗਾ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਜੋ ਸੇਵਾਵਾਂ ਮੌਕੇ ਤੇ ਦਿੱਤੀਆਂ ਜਾ ਸਕਦੀਆਂ ਸਨ, ਉਨ੍ਹਾਂ ਸੇਵਾਵਾ ਨੂੰ ਮੌਕੇ ਤੇ ਹੀ ਦੇ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।