
Bathinda News:ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਯੋਗ ਅਗਵਾਈ ਹੇਠ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਕੂਲੀ ਬੱਚਿਆ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੰਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਬਹੁਤ ਉਤਸ਼ਾਹ ਨਾਲ ਭਾਗ ਲਿਆ ਗਿਆ।ਕੈਂਪ ਦੌਰਾਨ ਡੇਅਰੀ ਵਿਕਾਸ ਇੰਸਪੈਕਟਰ ਲਖਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਫਾਸਟ ਫੂਡ, ਜੰਕ ਫੂਡ ਤੋਂ ਪਰਹੇਜ ਕਰਕੇ ਦੁੱਧ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਆਦਿ ਖਾਣ-ਪੀਣ ਬਾਰੇ ਪ੍ਰੇਰਿਤ ਕੀਤਾ ਅਤੇ ਦੁੱਧ ਪੀਣ ਦੇ ਫਾਇਦੇ ਅਤੇ ਨਾ ਪੀਣ ਦੇ ਨੁਕਸਾਨਾਂ ਬਾਰੇ ਵੀ ਦੱਸਿਆ।ਇਸ ਦੌਰਾਨ ਡੇਅਰੀ ਵਿਕਾਸ ਇੰਸਪੈਕਟਰ ਅਰੁਣ ਕੁਮਾਰ ਬਾਂਸਲ ਵਲੋਂ ਵਿਦਿਆਰਥੀਆਂ ਨੂੰ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਕੇ ਦੁੱਧ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ ਕੇਂਦਰ ਤੇ ਕਿਸਾਨਾਂ ਵਿਚਕਾਰ 5ਵੇਂ ਗੇੜ ਦੀ ਚੰਡੀਗੜ੍ਹ ਵਿਖੇ ਮੀਟਿੰਗ ਅੱਜ
ਵਿਦਿਆਰਥੀਆਂ ਨੂੰ ਬਾਰਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਵੈਟਰਨਰੀ ਅਤੇ ਡੇਅਰੀ ਦੇ ਫੀਲਡ ਵਿੱਚ ਅਫਸਰ ਬਣਨ ਬਾਰੇ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਟਾਫ ਅਤੇ ਬੱਚਿਆਂ ਵਲੋਂ ਘਰਾਂ ਵਿੱਚ ਵਰਤੇ ਜਾਣ ਵਾਲੇ ਦੁੱਧ ਦੇ ਸੈਂਪਲ ਮੌਕੇ ਤੇ ਚੈੱਕ ਕੀਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਲਵਲੀਨ ਕੌਰ, ਗੁਰਪ੍ਰੀਤ ਸਿੰਘ,ਸੁਦੇਸ਼ ਕੁਮਾਰ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਰਿਹਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




