‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 25 ਮਾਰਚ ਨੂੰ ਦੁਸਿਹਰਾ ਗਰਾਉਂਡ ਖਰੜ ਵਿਖੇ ਕੈਂਪ ਲੱਗੇਗਾ

Date:

spot_img

SAS Nagar News:ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ,ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਖਰੜ ਸਬ ਡਵੀਜ਼ਨ ਵਿੱਚ 25 ਮਾਰਚ ਨੂੰ ਰਾਮ ਭਵਨ, ਦੁਸਿਹਰਾ ਗਰਾਉਂਡ ਖਰੜ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।

ਇਹ ਵੀ ਪੜ੍ਹੋ  40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਖਰੜ ਦੇ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਦੱਸਿਆ ਕਿ ਮਿਤੀ 25 ਮਾਰਚ ਨੂੰ ਖਰੜ ਦੇ ਰਾਮ ਭਵਨ, ਦੁਸਿਹਰਾ ਗਰਾਉਂਡ ਵਿਖੇ ਲੱਗਣ ਵਾਲੇ ਕੈਂਪ ਵਿੱਚ ਖਰੜ ਸ਼ਹਿਰ ਦੇ ਵਸਨੀਕ ਅਰਜ਼ੀਆਂ ਦੇ ਸਕਦੇ ਹਨ।ਇਸ ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ,

ਇਹ ਵੀ ਪੜ੍ਹੋ  ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...