ਟ੍ਰੈਫਿਕ ਮਾਂਹ ਜਨਵਰੀ ਦੌਰਾਨ ਸੜਕ ਸੁਰੱਖਿਆ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਉਣ ਦਾ ਮੁਹਿੰਮ ਚਲਾਈ ਗਈ

0
29

ਫਾਜ਼ਿਲਕਾ, 6 ਜਨਵਰੀ: ਟ੍ਰੈਫਿਕ ਮਾਂਹ ਜਨਵਰੀ ਦੇ ਮੌਕੇ ‘ਤੇ ਸ਼੍ਰੀ ਜਤਿੰਦਰ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਟ੍ਰੈਫਿਕ ਪੁਲਿਸ ਫਾਜ਼ਿਲਕਾ ਵੱਲੋਂ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ। ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਰੋਕਣ ਲਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ Big News: Supreme Court ਵੱਲੋਂ ਗਠਿਤ ਕਮੇਟੀ ਪੁੱਜੀ ਖਨੌਰੀ ਬਾਰਡਰ, ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ

ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ। ਇਸ ਮੌਕੇ ਸ਼੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ. ਫਾਜ਼ਿਲਕਾ ਜੀ ਵੱਲੋਂ ਵੱਖਰੇ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਸਾਲ ਭਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਪੱਕਾ ਕਦਮ ਹੈ। ਡੀ.ਐਸ.ਪੀ ਜਲਾਲਾਬਾਦ ਵੱਲੋਂ ਲੋਕਾਂ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਆਪਣੇ ਵਾਹਨਾਂ ‘ਤੇ ਰਿਫਲੈਕਟਰ ਲਗਵਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਜ਼ਿੰਦਗੀਆਂ ਨੂੰ ਸੁਰੱਖਿਅਤ ਬਣਾਇਆ ਜਾਵੇ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here