ਸੰਗਰੂਰ, 14 ਜਨਵਰੀ: ਬੀਤੀ ਦੇਰ ਸ਼ਾਮ ਥਾਣਾ ਲਹਿਰਾ ਦੇ ਅਧੀਨ ਆਉਂਦੇ ਪਿੰਡ ਭਾਈ ਕਾ ਪਸ਼ੌਰ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਅਤੇ ਦੋ ਦੇ ਜਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਦਾ ਪਟਿਆਲਾ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਇਕ ਤੇਜ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਵਾਪਰੀ ਹੈ। ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲਾ ਆਪਣੀ ਵਰਨਾ ਕਾਰ ਸਵਾਰ ਮੌਕੇ ਤੋਂ ਗੱਡੀ ਛੱਡ ਕੇ ਫਰਾਰ ਹੋ ਗਿਆ।
ਦਿੱਲੀ ‘ਚ ਕੇਜਰੀਵਾਲ ਦੀ ਰਾਹੁਲ ਗਾਂਧੀ ਤੇ ਖੜਗੇ ਨਾਲ ਹੋਈ ਅਹਿਮ ਮੀਟਿੰਗ
ਦੱਸਣ ਵਾਲਿਆ ਮੁਤਾਬਕ ਇਹ ਕਾਰ ਇੰਨੀ ਤੇਜ਼ ਰਫਤਾਰ ਨਾਲ ਆ ਰਹੀ ਸੀ ਕਿ ਹਾਦਸੇ ਤੋਂ ਬਾਅਦ ਬੇਕਾਬੂ ਹੋਈ ਕਾਰ ਟਕਰਾ ਕੇ ਚਕਨਾ ਚੂਰ ਹੋ ਗਈ ਜਿਸ ਨੂੰ ਅੱਜ ਪੁਲਿਸ ਨੇ ਬਰਾਮਦ ਕਰ ਲਿਆ ਹੈ। ਘਟਨਾ ਵਿੱਚ ਮਾਰਿਆ ਗਿਆ ਅਤੇ ਜਖਮੀ ਹੋਏ ਨੌਜਵਾਨ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ ਜੋ ਕਿ ਕੰਮ ਤੋਂ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਸਨ। ਮਿਰਤਕ ਨੌਜਵਾਨ ਦੀ ਪਹਿਚਾਣ ਲਖਵਿੰਦਰ ਸਿੰਘ ਅਤੇ ਜ਼ਖਮੀ ਹੋਏ ਨੌਜਵਾਨਾਂ ਦੀ ਪਹਿਚਾਣ ਮਨਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਵਾਸੀ ਭਾਈ ਕਾ ਪਸ਼ੌਰ ਦੇ ਤੌਰ ‘ਤੇ ਹੋਈ ਹੈ।
ਪੰਜਾਬੀ ਗਾਇਕ ਸਤਵਿੰਦਰ ਬੁੱਗੇ ਵਿਰੁੱਧ ਭਰਜਾਈ ਦੇ ਕਤਲ ਦੇ ਦੋਸ਼ਾਂ ਹੇਠ ਪਰਚਾ ਦਰਜ਼
ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਅੱਜ ਸਵੇਰੇ ਥਾਣਾ ਲਹਿਰਾ ਦੇ ਵਿੱਚ ਵੀ ਇਕੱਠੇ ਹੋ ਕੇ ਰੋਸ ਜਤਾਇਆ ਅਤੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਬੇਸ਼ਕ ਮੌਕੇ ਤੋਂ ਫਰਾਰ ਹੋ ਗਿਆ ਪ੍ਰੰਤੂ ਉਸਦੀ ਪਹਿਚਾਣ ਕਰ ਲਈ ਗਈ ਹੈ ਅਤੇ ਜ਼ਲਦ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਹਰਤਾਲਬ ਸਿੰਘ ਦੇ ਤੌਰ ‘ਤੇ ਹੋਈ ਹੈ। ਜਿਸ ਦੇ ਵਿਰੁੱਧ ਥਾਣਾ ਲਹਿਰਾ ਦੇ ਵਿੱਚ ਪਰਚਾ ਦਰਜ ਕੀਤਾ ਜਾ ਰਿਹਾ ਹੈ।