WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੋਗਾ

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

ਮੋਗਾ, 14 ਅਗਸਤ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ ਮੁਕੱਦਮਾ ਪਿੰਡ ਮੱਦੋਕੇ, ਜ਼ਿਲ੍ਹਾ ਮੋਗਾ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤੀ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਅੱਗੇ ਦੱਸਿਆ ਕਿ ਆਡੀਓ ਰਿਕਾਰਡਿੰਗ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸਹਾਇਕ ਕੁਲੈਕਟਰ, ਅਜੀਤਵਾਲ, ਮੋਗਾ ਜਿਲ੍ਹਾ ਦੀ ਅਦਾਲਤ ਨੇ ਉਕਤ ਸ਼ਿਕਾਇਤਕਰਤਾ ਨੂੰ ਜ਼ਮੀਨ ਦੀ ਮਾਲਕੀ ਦਿਵਾਉਣ ਲਈ ਦਖ਼ਲ ਦੇਣ ਵਾਸਤੇ ਵਾਰੰਟ ਜਾਰੀ ਕੀਤਾ ਸੀ ਅਤੇ ਇਸ ਮਕਸਦ ਲਈ ਉਕਤ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਉਸ ਕੋਲ਼ੋਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਦੋਸ਼ ਸਹੀ ਪਾਇਆ ਗਿਆ।ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਚਮਕੌਰ ਸਿੰਘ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਜਿਸ ਦੌਰਾਨ ਇਸ ਤਹਿਸੀਲ ਦਫ਼ਤਰ ਵਿਖੇ ਤਾਇਨਾਤ ਹੋਰ ਮੁਲਾਜ਼ਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Related posts

ਬੇਮੌਸਮੀ ਬਾਰਸ ਨੇ ਨਰਮਾ ਪੱਟੀ ਦੇ ਕਿਸਾਨਾਂ ਦੇ ਸਾਹ ਸੂਤੇ

punjabusernewssite

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

punjabusernewssite

ਘੋਰ ਕਲਯੁਗ: ਧੀ ਤੋਂ ਫ਼ਿਰੌਤੀ ਲੈਣ ਲਈ ਮਾਂ ਨੇ ਅਪਣੇ ਹੀ ਅਗਵਾ ਦਾ ਰਚਿਆ ਡਰਾਮਾ

punjabusernewssite