spot_img
spot_img
spot_img

ANTF ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੇ ਖਿਲਾਫ਼ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Date:

spot_img

ਪਟਿਆਲਾ, 7 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਉਰਫ਼ ਕਾਲੂ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋਪੰਜਾਬ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰ ਕਾਬੂ, ਦੋ ਪਿਸਤੌਲ ਬਰਾਮਦ

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕੇਸ ਸਬੰਧੀ ਬੀਨੂ ਵਰਮਾ ਨਾਮੀ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਕੋਲ ਪਹੁੰਚ ਕੀਤੀ ਕਿ ਏ.ਐਨ.ਟੀ.ਐਫ. ਦੇ ਮੁਲਾਜ਼ਮਾਂ ਨਾਲ ਉਸਦੀ ਜਾਣਕਾਰੀ ਹੋਣ ਕਰਕੇ ਉਸਦੀ ਮਦਦ ਕਰ ਸਕਦਾ ਹੈ ਅਤੇ ਏ.ਐਨ.ਟੀ.ਐਫ. ਦੇ ਪੁਲਿਸ ਮੁਲਾਜ਼ਮ ਦੀ ਤਰਫੋਂ 7 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 5 ਲੱਖ ਵਿੱਚ ਤੈਅ ਹੋਇਆ ਸੀ।

ਇਹ ਵੀ ਪੜ੍ਹੋਵੱਡੀ ਖ਼ਬਰ: ਡੀਏਪੀ ਦੀ ਕਾਲਾਬਜ਼ਾਰੀ ਰੋਕਣ ’ਚ ਅਸਫ਼ਲ ਰਹਿਣ ’ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਮੁਅੱਤਲ, ਮਾਰਕਫ਼ੈਡ ਦੇ ਅਧਿਕਾਰੀ ਵੀ ਕੁੜਿੱਕੀ ’ਚ

ਸ਼ਿਕਾਇਤਕਰਤਾ ਨੇ ਬੀਨੂ ਵਰਮਾ ਅਤੇ ਉਸ ਦਰਮਿਆਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ ਉਕਤ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ ਅਤੇ ਅਗਲੇਰੀ ਜਾਂਚ ਦੌਰਾਨ ਏ.ਐਨ.ਟੀ.ਐਫ. ਦੇ ਮੁਲਾਜ਼ਮ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬਾਦਸ਼ਾਹ ਦੇ ਕਲੱਬ ‘ਸਾਗੋ’ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Chandigarh News : ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ...

1984 ਦੇ ਸ਼ਹੀਦ ਸਿੰਘਾਂ ਦੀ ਯਾਦ ‘ਚ 4 ਜੂਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Amritsar News : ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ 1984...

ਨਾਬਾਲਿਗ ਸਕੂਲੀ ਵਿਦਿਆਰਥਣ ਦੇ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਦਾ ਵੱਡਾ Action

Amritsar News: ਇੱਕ ਨਾਬਾਲਿਗ ਸਕੂਲ ਵਿਦਿਆਰਥਣ ਵੱਲੋਂ ਆਪਣੇ ਸਕੂਲ...

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ...