Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਟਿਆਲਾ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਵਿਰੁਧ ਗਬਨ ਦਾ ਕੇਸ ਦਰਜ

9 Views

ਨਾਭਾ, 19 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫਾਰ ਆਲ ਸਕੀਮ (ਪੀ.ਐਮ.ਐਸ.ਏ.ਵਾਈ.) ਤਹਿਤ ਫੰਡ ਪ੍ਰਾਪਤ ਹੋਏ ਸਨ, ਪਰ ਮੁਲਜ਼ਮਾਂ ਨੇ ਮਿਤੀ 01.11.2018 ਤੋਂ 06.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗਬਨ ਕੀਤਾ।

ਕੈਨੇਡਾ ਦੇ ਵਿਚ ਪੱਕੇ ਹੋਣਾ ਹੁਣ ਹੋਵੇਗਾ ਹੋਰ ਵੀ ਔਖਾ!ਇਮੀਗ੍ਰੇਸ਼ਨ ਮੰਤਰੀ ਦਾ ਆਇਆ ਅਹਿਮ ਬਿਆਨ

ਬੁਲਾਰੇ ਨੇ ਅੱਗੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਕੰਮਾਂ ਨੂੰ ਵਿਕਾਸ ਕਾਰਜ ਦਿਖਾ ਕੇ ਫੰਡਾਂ ਦਾ ਗਬਨ ਕੀਤਾ ਹੈ।ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਨੇ ਐਫਆਈਆਰ ਨੰ. 32, ਮਿਤੀ 18.7.2024 ਨੂੰ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਤਹਿਤ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਸਮੇਤ 13(2) ਅਧੀਨ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Related posts

ਸਿਵ ਸੈਨਾ ਦੇ ਸੱਦੇ ਤੋਂ ਬਾਅਦ ਪਟਿਆਲਾ ’ਚ ਹਿੰਸਕ ਝੜਪਾਂ, ਕਰਫ਼ਿਊ ਲਗਾਇਆ

punjabusernewssite

ਪਾਵਰਕਾਮ ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

punjabusernewssite

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

punjabusernewssite