👉ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਧਾਰਨ ਬਲਿਦਾਨ, ਉਨ੍ਹਾਂ ਦੀ ਸਿੱਖਿਆਵਾਂ ਅਤੇ ਹਿੱਮਤ ਨੇ ਪੀਢੀਆਂ ਨੂੰ ਦਿੱਤਾ ਵੀਰਤਾ ਦਾ ਸੰਦੇਸ਼-ਨਾਇਬ ਸਿੰਘ ਸੈਣੀ
Haryana News:ਗੀਤਾ ਅਤੇ ਗੁਰੂਆਂ ਦੀ ਪਵਿੱਤਰ ਧਰਤੀ ਹਰਿਆਣਾ ਅੱਜ ਇੱਕ ਇਤਿਹਾਸਕ ਸਮੇ ਦੀ ਗਵਾਹ ਬਣੀ ਜਦੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਬਲਿਦਾਨ ਦਿਵਸ ‘ਤੇ ਸੂਬਾ ਸਰਕਾਰ ਵੱਲੋਂ ਕੁਰੂਕਸ਼ੇਤਰ ਦੇ ਜੋਤੀਸਰ ਵਿੱਚ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਕੇਂਦਰੀ ਊਰਜਾ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ, ਕੇਂਦਰੀ ਸੰਸਕ੍ਰਿਤੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ, ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ੍ਰੀ ਕ੍ਰਿਸ਼ਣਪਾਲ ਗੁੱਜਰ ਸਮੇਤ ਸੂਬੇ ਦੇ ਕਈ ਮੰਤਰੀ, ਸਾਂਸਦ, ਵਿਧਾਇਕ ਅਤੇ ਭਾਰੀ ਗਿਣਤੀ ਵਿੱਚ ਪਹੁੰਚੀ ਸਾਧ-ਸੰਗਤ ਮੌਜ਼ੂਦ ਰਹੀ।ਪ੍ਰੋਗਰਾਮ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਪਵਿੱਤਰ ਹਜ਼ੂਰੀ ਵਿੱਚ ਨਮਨ ਅਤੇ ਵਾਹੇ ਗੁਰੂ ਜੀ ਕਾ ਖਾਲਸਾ, ਵਾਹੇ ਗੁਰੂ ਦੀ ਕੀ ਫਤੇਹ ਦੇ ਨਾਲ ਹੋਈ। ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਧਾਰਨ ਬਲਿਦਾਨ ਨੂੰ ਨਮਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਿੱਖਿਆਵਾਂ ਅਤੇ ਹਿੱਮਤ ਨੇ ਪੀਢੀਆਂ ਨੂੰ ਵੀਰਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਅਰਪਿਤ ਕਰਨ ਲਈ ਹਰਿਆਣਾ ਨੂੰ ਚੌਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
👉ਰਾਜ ਵਿਆਪੀ ਆਯੋਜਨਾਂ ਨਾਲ ਗੂੰਜਿਆ ਗੁਰੂ ਸਾਹਿਬ ਦਾ ਸੰਦੇਸ਼
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਜੀ ਦੇ ਸ਼ਹੀਦੀ ਦਿਵਸ ‘ਤੇ ਸੂਬਾ ਸਰਕਾਰ ਨੇ ਹਰਿਆਣਾ ਗੁਰੂਦੁਆਰਾ ਪ੍ਰਬੰਧਨ ਕਮੇਟੀ ਨਾਲ ਮਿਲ ਕੇ ਕਈ ਆਯੋਜਨ ਕੀਤੇ ਹਨ ਤਾਂ ਜੋ ਗੁਰੂ ਜੀ ਦੀ ਸਿੱਖਿਆਵਾਂ ਸੂਬੇ ਦੇ ਬੱਚੇ-ਬੱਚੇ ਤੱਕ ਪਹੁੰਚ ਸਕੇ। 1 ਨਵੰਬਰ ਤੋਂ ਪੂਰੇ ਸੂਬੇ ਵਿੱਚ ਰੋੜੀ ( ਸਿਰਸਾ), ਪਿੰਜੌਰ ( ਪੰਚਕੂਲਾ ), ਫਰੀਦਾਬਾਦ ਅਤੇ ਸਢੌਰਾ ( ਯਮੁਨਾਨਗਰ ) ਨਾਲ ਚਾਰ ਯਾਤਰਾਵਾਂ ਕੱਡੀ ਗਈ। ਚੌਧਰੀ ਦੇਵੀ ਲਾਲ ਯੂਨਿਵਰਸਿਟੀ ਸਿਰਸਾ ਵਿੱਚ ਰਾਸ਼ਟਰੀ ਪੱਧਰ ਦੇ ਸੇਮਿਨਾਰ ਦਾ ਆਯੋਜਨ ਕੀਤਾ ਗਿਆ। ਸਰਕਾਰ ਨੇ ਇਸ ਯੂਨਿਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਦਰਸ਼ਨ ਅਤੇ ਕੰਮਾਂ ‘ਤੇ ਚੇਅਰ ਸਥਾਪਿਤ ਕਰਨ ਦਾ ਫੈਸਲਾ ਵੀ ਲਿਆ। ਇਸੇ ਤਰ੍ਹਾਂ ਗਰਨਮੈਂਟ ਪਾਲਿਟੇਕਨਿਕ, ਅੰਬਾਲਾ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਗਿਆ ਤਾਂ ਜੋ ਨੌਜ਼ੁਆਨਾਂ ਨੂੰ ਗੁਰੂ ਜੀ ਦੀ ਸਿੱਖਿਆਵਾਂ ਨਾਲ ਪ੍ਰੇਰਣਾ ਲੈ ਸਕਣ।ਉਨ੍ਹਾਂ ਨੇ ਕਿਹਾ ਕਿ ਕਰਨਾਲ ਵਿੱਚ ਹਿੰਦ ਦੀ ਚਾਦਰ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 80 ਹਜ਼ਾਰ ਲੋਕਾਂ ਨੇ ਹਿੱਸਾ ਲਿਆ। ਗੁਰੂ ਜੀ ਦੇ ਸ਼ੀਸ਼ ਨੂੰ ਆਨੰਦਪੁਰ ਸਾਹਿਬ ਪਹੁੰਚਾਉਣ ਦੇ ਪ੍ਰਣ ਨਾਲ ਆਪਣਾ ਸ਼ੀਸ਼ ਕੁਰਬਾਨ ਕਰਨ ਵਾਲੇ ਦਾਦਾ ਕੁਸ਼ਾਲ ਸਿੰਘ ਦਹਿਯਾ ਜੀ ਦੇ ਬਲਿਦਾਨ ਸਥਲ ਬਢਖਾਲਸਾ ਵਿੱਚ ਉਨ੍ਹਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੇ ਇਲਾਵਾ ਯਮੁਨਾਨਗਰ ਜ਼ਿਲ੍ਹਾ ਦੇ ਕਲੇਸਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਨਾਮ ‘ਤੇ ਵਨ ਲਗਾਉਣ ਦਾ ਫੈਸਲਾ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪਹਿਲ ‘ਤੇ ਆਜਾਦੀ ਦਾ ਅੰਮ੍ਰਿਤ ਮਹੋਤਸਵ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਸਾਲ ਨੂੰ ਦੇਸ਼ਭਰ ਵਿੱਚ ਮਨਾਇਆ ਗਿਆ। ਉਨ੍ਹਾਂ ਦੀ ਯਾਦ ਵਿੱਚ ਡਾਕ ਟਿਕਟ ਅਤੇ ਇੱਕ ਸਿੱਕਾ ਵੀ ਜਾਰੀ ਕੀਤਾ ਗਿਆ। ਉਨ੍ਹਾਂ ਦੇ ਕਰ ਕਮਲਾਂ ਨਾਲ ਹੀ ਪਾਕੀਸਤਾਨ ਸਥਿਤ ਨਨਕਾਨਾ ਸਾਹਿਬ ਤੱਕ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ। ਇਸੀ ਕੋਰੀਡੋਰ ਨਾਲ ਹਰਿਆਣਾ ਦੇ ਵੀ 1,739 ਸ਼ਰਧਾਲੂਆਂ ਨੇ ਨਨਕਾਨਾ ਸਾਹਿਬ ਦੇ ਦਰਸ਼ਨ ਕੀਤੇ ਹਨ। ਸਾਲ 2021 ਵਿੱਚ ਜਦੋਂ ਅਫਗਾਨੀਸਤਾਨ ਵਿੱਚ ਰਾਜਨੀਤਿਕ ਅਸਥਿਰਤਾ ਆਈ ਤਾਂ ਪ੍ਰਧਾਨ ਮੰਤਰੀ ਨੇ ਉੱਥੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨਾਂ ਪਾਵਨ ਸਰੂਪਾਂ ਨੂੰ ਵਿਸ਼ੇਸ਼ ਹਵਾਈ ਜਹਾਜ ਨਾਲ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ। ਉਨ੍ਹਾਂ ਦੀ ਪਹਿਲ ‘ਤੇ ਹੀ ਹੁਣ ਪੂਰੇ ਦੇਸ਼ ਵਿੱਚ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਹਿਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ਵੀਰ ਬਾਲ ਦਿਵਸ ਵਜੋ ਮਨਾਇਆ ਜਾਦਾ ਹੈ।
ਇਹ ਵੀ ਪੜ੍ਹੋ ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ
👉ਹਰਿਆਣਾ ਵਿੱਚ ਗੁਰੂਆਂ ਦੀ ਸੀਖਿਆਵਾਂ ਨੂੰ ਅੱਗੇ ਵਧਾਉਣ ਦਾ ਕੀਤਾ ਜਾ ਰਿਹਾ ਕੰਮ
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਯਤਨਾਂ ਨੂੰ ਸੂਬਾ ਸਰਕਾਰ ਨੇ ਹਰਿਆਣਾ ਵਿੱਚ ਵੀ ਅੱਗੇ ਵਧਾਇਆ ਹੈ। ਚਾਹੇ ਸਾਲ 2021 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜਾਂ ਸਾਲ 2017 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਜਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੋਵੇ, ਇੰਨ੍ਹਾਂ ਨੂੱ ਪੂਰੇ ਸੂਬੇ ਵਿੱਚ ਪੂਰੀ ਧੁਮਧਾਮ ਨਾਲ ਮਨਾਇਆ। ਸੂਬਾ ਸਰਕਾਰ ਨੇ ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਨਾ ਸਿਰਫ 1984 ਦੀ ਸੱਟ ਨੂੰ ਸਮਝਿਆ ਸਗੋ ਉਨ੍ਹਾਂ ਦੇ ਜਖਮ ਭਰਨ ਦੀ ਸੱਚੀ ਕੋਸ਼ਿਸ਼ ਵੀ ਸ਼ੁਰੂ ਕੀਤੀ। ਨਾਲ ਹੀ ਦੋਸ਼ੀ ਲੋਕਾਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਉਣ ਦਾ ਕੰਮ ਕੀਤਾ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਅਜਿਹੀ ਹੀ ਪੀੜਾ ਝੇਲਣ ਵਾਲੇ 121 ਪਰਿਵਾਰਾਂ ਦੀ ਆਸ ਦਾ ਸਨਮਾਨ ਕਰਦੇ ਹੋਏ ਸੂਬਾ ਸਰਕਾਰ ਨੇ ਹਰਿਆਣਾ ਦੇ ਇੰਨ੍ਹਾਂ ਹਰੇਕ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਨੋਕਰੀ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿਰਸਾ ਸਥਿਤ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਨੂੰ 70 ਕਨਾਲ(8 ਏਕੜ 6 ਕਨਾਲ) ਭੁਮੀ ਦਿੱਤੀ ਹੈ। ਇਸ ਸਥਾਨ ‘ਤੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਣ ਪਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵੀ ਗੁਰੂਆਂ ਦੀ ਧਰਤੀ ਹੈ। ਇਸ ਆਪਣੀ ਨਵੀਂ ਪੀੜੀਆਂ ਨੂੰ ਉਨ੍ਹਾਂ ਦੇ ਸੰਦੇਸ਼, ਆਦਰਸ਼ਾਂ ਅਤੇ ਵਿਚਾਰਾਂ ਤੋਂ ਪੇ੍ਰਰਿਤ ਕਰਨ ਲਈ ਲਗਾਤਾਰ ਕੰਮ ਕੰਮ ਕਰਦੇ ਰਹਿਣਗੇ। ਇਸੀ ਦਿਸ਼ਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਕੁਰਬਾਨੀ ਦਿਵਸ ‘ਤੇ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ।
👉ਅਨੁਭਵ ਕੇਂਦਰ ਰਾਹੀਂ ਹੁਣ ਪੂਰੀ ਦੁਨੀਆ ਮਹਾਭਾਰਤ ਦੇ ਯੁੱਗ ਨੂੰ ਸਾਖਸ਼ਾਤ ਦੇਖ ਸਕੇਗੀ
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੀਤਾ ਦਾ ਸੰਦੇਸ਼ ਹਰ ਹਰਿਆਣਵੀਂ ਦੇ ਰਗਾਂ ਵਿੱਚ ਹੈ। ਜਦੋਂ 6 ਅਕਤੂਬਰ, 2014 ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੁਰੂਕਸ਼ੇਤਰ ਵਿੱਚ ਆਏ ਸਨ, ਤਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਕੁਰੂਕਸ਼ੇਤਰ ਨੂੰ ਗੀਤਾ ਸਥਲੀ ਵਜੋ ਕੌਮਾਂਤਰੀ ਪੱਧਰ ‘ਤੇ ਪਹਿਚਾਣ ਦਿਵਾਉਣ ਲਈ ਹਰਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਤੋਂ ਪ੍ਰੇਰਣਾ ਪ੍ਰਾਪਤ ਕਰ ਅਸੀਂ ਗੀਤਾ ਮਹਾੋਤਸਵ ਨੂੰ ਕੁਰੂਕਸ਼ੇਤਰ ਵਿੱਚ ਕੌਮਾਂਤਰੀ ਪੱਧਰ ‘ਤੇ ਮਨਾਉਣ ਦੀ ਸ਼ੁਰੂਆਤ ਸਾਲ 2016 ਵਿੱਚ ਕੀਤੀ ਸੀ। ਉਦੋਂ ਤੋਂ ਹੁਣ ਤੱਕ ਇਸ ਵਿੱਚ 4 ਦੇਸ਼ਾਂ ਤੇ 6 ਸੂਬਿਆਂ ਨੇ ਭਾਗੀਦਾਰੀ ਕੀਤੀ ਹੈ। ਇਹੀ ਨਹੀਂ, ਦੇਸ਼ ਤੋਂ ਬਾਹਰ 6 ਦੇਸ਼ਾਂ ਵਿੱਚ ਵੀ ਕੌਮਾਂਤਰੀ ਗੀਤਾ ਮਹੋਤਸਵ ਮਨਾਇਆ ਗਿਆ ਹੈ। ਅੱਜ ਇਸ ਪਾਵਨ ਧਰਤੀ ‘ਤੇ ਪ੍ਰਧਾਨ ਮੰਤਰੀ ਦੇ ਕਰ ਕਮਲਾਂ ਨਾਲ ਅਨੁਭਵ ਕੇਂਦਰ ਦਾ ਉਦਘਾਟਨ ਹੋਇਆ ਹੈ। ਇਸ ਦੇ ਰਾਹੀਂ ਹੁਣ ਪੂਰੀ ਦੁਨੀਆ ਮਹਾਭਾਰਤ ਦੇ ਯੁੱਗ ਨੂੰ ਸਾਖਸ਼ਾਤ ਦੇਖ ਸਕਣਗੇ। ਇਸੀ ਤਰ੍ਹਾ, ਭਗਵਾਨ ਸ਼੍ਰੀ ਕ੍ਰਿਸ਼ਣ ਜੀ ਦੇ ਪਵਿੱਤ ਸ਼ੰਖ ਪੰਚਜਨਯ ਦਾ ਉਦਘਾਟਨ ਵੀ ਕੀਤਾ ਗਿਆ ਹੈ।ਇਸ ਮੌਕੇ ‘ਤੇ ਹਰਿਆਣਾ ਦੇ ਬਿਜਲੀ ਮੰਤਰੀ ਸ੍ਰੀ ਅਨਿਲ ਵਿਜ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਉਦਯੋਗ ਮੰਤਰੀ ਰਾਓ ਨਰਬੀਰ ਸਿੰਘ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਮਾਲ ਮੰਤਰੀ ਸ੍ਰੀ ਵਿਪੁਲ ਗੋਇਲ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜਨਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ, ਖੁਰਾਕ ਅਤੇ ਸਪਲਾਈ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਗੀਤ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਜਗਦੀਸ਼ ਸਿੰਘ ਝਿੰਡਾ ਵੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













