👉ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵੱਲੋਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ
Bathinda News:ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਤੋਂ ਬਾਅਦ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਮੋਗਾ ਵਿਖੇ ਹੋਣ ਜਾ ਰਹੀ ਗਠਜੋੜ ਦੀ ਪਹਿਲੀ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਰੈਲੀ ਵਿੱਚ ਵੱਡਾ ਇਕੱਠ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਗਿਆ ਹੈ। ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਬੋਧਨ ਕਰਨਗੇ।ਇਸ ਸੱਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵੱਲੋਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਰੈਲੀ ਵਿੱਚ ਸ਼ਮੂਲੀਅਤ ਲਈ ਆਵਾਜਾਈ ਦੇ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ 👉Punjab Election; ਵਿਧਾਇਕ ਚਰਨਜੀਤ ਸਿੰਘ ਚੰਨੀ ਹੋਏ ਅਕਾਲੀ ਦਲ ਵਿਚ ਸ਼ਾਮਲ
ਬਬਲੀ ਢਿੱਲੋਂ ਨੇ ਦੱਸਿਆ ਕਿ ਅਕਾਲੀ-ਭਾਜਪਾ ਗਠਜੋੜ ਹੋਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹੀ ਉਤਸ਼ਾਹ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਵੀ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਦੇ ਉਤਸ਼ਾਹ ਨੂੰ ਦੇਖਦਿਆਂ 51 ਬੱਸਾਂ ਅਤੇ 50 ਹੋਰ ਗੱਡੀਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਕੁੱਲ 101 ਬੱਸਾਂ ਅਤੇ ਗੱਡੀਆਂ ਦਾ ਕਾਫਲਾ ਬਠਿੰਡਾ ਤੋਂ ਮੋਗਾ ਰੈਲੀ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸਾਰੀਆਂ ਬੱਸਾਂ ਅਤੇ ਗੱਡੀਆਂ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਜਾਣਗੇ।ਬਬਲੀ ਢਿੱਲੋਂ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਰੈਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੇ ਮੁੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਰੈਲੀ ਆਉਣ ਵਾਲੇ ਸਮੇਂ ਵਿੱਚ ਗਠਜੋੜ ਦੀ ਸਿਆਸੀ ਸਰਗਰਮੀ ਨੂੰ ਨਵੀਂ ਦਿਸ਼ਾ ਦੇਵੇਗੀ ਅਤੇ ਗਠਜੋੜ ਦੀ ਸਰਕਾਰ ਦੀ ਨੀਂਹ ਰੱਖਣ ਦਾ ਕੰਮ ਕਰੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




