ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਪ ਆਗੂਆਂ ਦਾ ਵਫ਼ਦ ਰਾਜ ਚੋਣ ਕਸਿਮਨਰ ਨੂੰ ਮਿਲਿਆ

0
111
+3

ਕੀਤੀ, ਬੋਲੀ ਲਗਾਉਣ ਵਾਲਿਆਂ ਵਿਰੁਧ ਕਾਰਵਾਈ ਦੀ ਮੰਗ
ਚੰਡੀਗੜ੍ਹ, 1 ਅਕਤੂਬਰ: ਪੰਚਾਇਤ ਚੋਣਾਂ ਨੂੰ ਲੈ ਕੇ ਮੰਗਲਵਾਰ ਨੂੰ ਸੂਬੇ ਦੀ ਸੱਤਾਧਾਰੀ ਪਾਰਟੀ ਦਾ ਇੱਕ ਵਫ਼ਦ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਰਾਜ ਚੋਣ ਕਸਿਮਸ਼ਨਰ ਸ਼੍ਰੀ ਰਾਜ ਕਮਲ ਚੌਧਰੀ ਨੂੰ ਮਿਲਿਆ। ਇਸ ਮੀਟਿੰਗ ਦੌਰਾਨ ਵਫ਼ਦ ਨੇ ਸੂਬੇ ਵਿਚ ਚੱਲ ਰਹੀਆਂ ਪੰਚਾਇਤ ਚੋਣਾਂ ਨੂੰ ਸਾਫ਼ ਸੁਥਰੇ ਤੇ ਪਾਰਦਰਸ਼ਤਾ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਤ ਮੰਤਰੀ ਸ: ਚੀਮਾ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਦੇ ਕਈ ਥਾਵਾਂ ਤੋਂ ਸਰਪੰਚੀ ਨੂੰ ਪੈਸੇ ਦੇ ਜੋਰ ਨਾਲ ਖ਼ਰੀਦਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਜੋਕਿ ਲੋਕਤੰਤਰ ਦਾ ਮਜ਼ਾਕ ਹੈ, ਜਿਸਦੇ ਵਿਰੁਧ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ: ਸਰਪੰਚੀ ਦੇ ਅਹੁੱਦੇ ਲਈ ਬੋਲੀ ਲੱਗਣ ਦਾ ਮਾਮਲਾ ਹਾਈਕੋਰਟ ਪੁੱਜਿਆ, ਕੀਤੀ ਕਾਨੂੰਨੀ ਕਾਰਵਾਈ ਦੀ ਮੰਗ

ਸ: ਚੀਮਾ ਨੇ ਕਿਹਾ ਕਿ, ਕਿਉਂਕਿ ਇਹ ਚੋਣਾਂ ਰਾਜ ਚੋਣ ਕਮਿਸ਼ਨਰ ਦੀ ਅਗਵਾਈ ਹੇਠ ਹੋ ਰਹੀਆਂ ਹਨ ਤੇ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਵੀ ਇਹ ਚਾਹੁੰਦੀ ਹੈ ਕਿ ਇਹ ਚੋਣਾਂ ਪਾਰਦਰਸ਼ਤਾ ਢੰਗ ਨਾਲ ਹੋਣ ਅਤੇ ਕਿਸੇ ਨਾਲ ਵੀ ਪੱਖਪਾਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਈ ਥਾਂ ਲੱਗ ਰਹੀਆਂ ਬੋਲੀਆਂ ਦੀ ਵੀ ਨਿਖੇਧੀ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸਤੋਂ ਇਲਾਵਾ ਚੋਣ ਅਧਿਕਾਰੀਆਂ ਨੂੰ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੇ ਹੁਕਮ ਦੇਣ ਸਹਿਤ ਸੰਵੇਦਨਸ਼ੀਲ ਬੂਥਾਂ ਅਤੇ ਗਿਣਤੀ ਵੇਲੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ। ਸ: ਚੀਮਾ ਨੇ ਕਿਹਾ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਵੋਟ ਦੇ ਅਧਿਕਾਰ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੀ ਅਪੀਲ ਕੀਤੀ ਹੈ। ਵਫ਼ਦ ਵਿਚ ਸ: ਚੀਮਾ ਦੇ ਨਾਲ ਸੀਨੀਅਰ ਬੁਲਾਰੇ ਨੀਲ ਗਰਗ, ਹਰਸੁਖਿੰਦਰ ਸਿੰਘ ਬੱਬੀ ਬਾਦਲ, ਸਨੀ ਆਹਲੂਵਾਲੀਆ ਆਦਿ ਵੀ ਹਾਜ਼ਰ ਸਨ।

 

+3

LEAVE A REPLY

Please enter your comment!
Please enter your name here