ਨਵੀਂ ਦਿੱਲੀ, 24 ਜੁਲਾਈ: ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਬਾਰਡਰਾਂ ’ਤੇ ਡਟੇ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਸੰਸਦ ਭਵਨ ਵਿਚ ਮੀਟਿੰਗ ਕੀਤੀ। ਹਾਲਾਂਕਿ ਮੀਟਿੰਗ ਦੇ ਲਈ ਸੰਸਦ ਭਵਨ ਵਿਚ ਜਾਣ ਵਾਸਤੇ ਕਿਸਾਨਾਂ ਨੂੰ ਲੰਮਾ ਸਮਾਂ ਪੁਲਿਸ ਵੱਲੋਂ ਰੋਕੀ ਰੱਖਿਆ ਗਿਆ। ਮੀਟਿੰਗ ਦੌਰਾਨ ਕਿਸਾਨ ਆਗੂਆਂ ਦੇ ਵਫ਼ਦ ਵੱਲੋਂ ਸ਼੍ਰੀ ਗਾਂਧੀ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਸੰਸਦ ਵਿਚ ਅਵਾਜ਼ ਚੁੱਕਣ ਦੀ ਮੰਗ ਰੱਖੀ। ਕਿਸਾਨਾਂ ਦੇ ਵਫ਼ਦ ਵਿਚ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲਾ, ਸੁਰਜੀਤ ਸਿੰਘ ਫ਼ੂਲ ਆਦਿ ਆਗੂਆਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਉਹ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਲਾਈ ਸਵਾਲਾਂ ਦੀ ਝੜੀ
ਕਿਸਾਨ ਆਗੂਆਂ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਇਹ ਵੀ ਦਸਿਆ ਕਿ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਦੇ ਲਈ ਹਰਿਆਣਾ ਸਰਕਾਰ ਵੱਲੋਂ ਦੁਸ਼ਮਣ ਦੇਸਾਂ ਦੀ ਤਰ੍ਹਾਂ ਬਾਰਡਰ ਸੀਲ ਕੀਤੇ ਹੋੲੈ ਹਨ, ਜਦੋਂਕਿ ਕਿਸਾਨ ਸ਼ਾਂਤਮਈ ਤਰੀਕੇ ਦੇ ਨਾਲ ਦਿੱਲੀ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਨੀਆਂ ਮੰਗਾਂਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਾਂ। ਇਸ ਮੌਕੇ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ‘‘ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਪਹਿਲਾਂ ਹੀ ਘੱਟੋ ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਹੋਇਆ ਸੀ ਤੇ ਇਸ ਸਬੰਧੀ ਸਟੱਡੀ ਕੀਤੀ ਗਈ ਹੈ ਤੇ ਇਹ ਕਾਨੂੰਨ ਲਾਗੂ ਹੋ ਸਕਦਾ ਹੈ। ’’ ਸ਼੍ਰੀ ਗਾਂਧੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਇੰਡੀਆ ਗਠਜੋੜ ਦੇ ਭਾਈਵਾਲਾਂ ਨਾਲ ਵੀ ਮੀਟਿੰਗ ਕਰਨਗੇ।
ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼, ਦਿੱਤਾ ਸਪੱਸ਼ਟੀਕਰਨ
ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਐਮ.ਪੀ ਚਰਨਜੀਤ ਸਿੰਘ ਚੰਨੀ, ਸਾਬਕਾ ੳੁੱਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਐਮ.ਪੀ ਗੁਰਜੀਤ ਸਿੰਘ ਔਜਲਾ, ਪਟਿਆਲਾ ਤੋਂ ਐਮ.ਪੀ ਡਾ ਧਰਮਵੀਰ ਗਾਂਧੀ, ਫ਼ਹਿਤਗੜ੍ਹ ਸਾਹਿਬ ਤੋਂ ਐਮ.ਪੀ ਅਮਰ ਸਿੰਘ ਅਤੇ ਹਰਿਆਣਾ ਤੋਂ ਦੀਪੇਂਦਰ ਸਿੰਘ ਹੁੱਡਾ ਆਦਿ ਵੀ ਹਾਜ਼ਰ ਰਹੇ। ਦਸਣਾ ਬਣਦਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਵਿਚ ਕਿਸਾਨੀ ਮੁੱਦਿਆਂ ਦੀ ਅਵਾਜ਼ ਚੂੱਕਣ ਅਤੇ ਐਮ.ਐਸ.ਪੀ ’ਤੇ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ ਨੂੰ ਲੈ ਕੇ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਬਾਕੀ ਸਾਰਿਆਂ ਨੂੰ ਮੰਗ ਪੱਤਰ ਦਿੱਤੇ ਹਨ। ਇਸਤੋਂ ਇਲਾਵਾ ਪਿਛਲੇ ਦਿਨੀਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਸੀ ਕਿ 1 ਅਗੱਸਤ ਨੂੰ ਦੇਸ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫ਼ੂਕੇ ਜਾਣਗੇ ਅਤੇ 15 ਅਗੱਸਤ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸੇ ਤਰ੍ਹਾਂ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ 25 ਅਗੱਸਤ ਨੂੰ ਸ਼ੰਭੂ ਬਾਰਡਰ ’ਤੇ ਵੱਡੀ ਕਿਸਾਨ ਇਕੱਤਰਤਾ ਕੀਤੀ ਜਾਵੇਗੀ।
Share the post "ਕਿਸਾਨ ਆਗੂਆਂ ਦਾ ਵਫ਼ਦ ਰਾਹੁਲ ਗਾਂਧੀ ਨੂੰ ਮਿਲਿਆ, ਕੀਤੀ ਸੰਸਦ ਵਿਚ ਮੁੱਦਾ ਚੁੱਕਣ ਦੀ ਮੰਗ"