👉ਪੰਜੋਖਰਾ ਸਾਹਿਬ ਦੇ ਮੁੱਦੇ ‘ਤੇ ਮੁੱਖ ਮੰਤਰੀ ਨਾਲ ਮੀਟਿੰਗ ਸਕਾਰਾਤਮਕ ਅਤੇ ਸਫ਼ਲ ਰਹੀ
👉ਮੁੱਖ ਮੰਤਰੀ ਨੇ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ – ਜਗਦੀਸ਼ ਸਿੰਘ ਝੀਂਡਾ
Haryana News : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਵਿੱਚ ਵੱਖ-ਵੱਖ ਸਿੱਖ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਨਾਲ ਸਬੰਧਤ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਹੋਈ।ਮੀਟਿੰਗ ਬਾਰੇ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਹੋਈ ਗੱਲਬਾਤ ਸਕਾਰਾਤਮਕ ਅਤੇ ਸਫ਼ਲ ਰਹੀ। ਮੁੱਖ ਮੰਤਰੀ ਨੇ ਪੰਜੋਖਰਾ ਸਾਹਿਬ ਦੇ ਮੁੱਦੇ ‘ਤੇ ਹਰ ਸੰਭਵ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ 👉Modi-Shah ਦਾ ਵੱਡਾ ਪਲਾਨ; ਹਰਿਆਣਾ ‘ਚ ਜਿੱਤ ਦਿਵਾਉਣ ਵਾਲੇ ਆਗੂ ਨੂੰ ਸੌਂਪੀ Punjab ਦੀ ਜਿੰਮੇਵਾਰੀ!
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ 25 ਅਗਸਤ ਨੂੰ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਹੁਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਿੱਖ ਸੰਗਠਨਾਂ ਅਤੇ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸੂਬੇ ਦੇ ਹਿੱਤ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਕੰਮ ਕਰਨ।ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪੰਜੋਖਰਾ ਸਾਹਿਬ ਨਾਲ ਜੁੜੇ ਮੁੱਦੇ ‘ਤੇ ਸਕਾਰਾਤਮਕ ਗੱਲਬਾਤ ਹੋਈ ਹੈ ਅਤੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਹੁਣ ਸਾਰੇ ਪੱਖਾਂ ਨੂੰ ਸ਼ਾਂਤੀਪੂਰਨ ਅਤੇ ਸਕਾਰਾਤਮਕ ਤਰੀਕੇ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਸਾਧ ਸੰਗਤ ਨੂੰ ਵੀ ਕਿਸੇ ਅਣਪੁਸ਼ਟ ਸੂਚਨਾ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsitePanjokhara Sahib
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




