Punjabi Khabarsaar
ਚੰਡੀਗੜ੍ਹ

ਗਿੱਦੜਬਾਹਾ ਦੇ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਚੰਡੀਗੜ੍ਹ, 9 ਅਕਤੂਬਰ: ਗਿੱਦੜਬਾਹਾ ਹਲਕੇ ’ਚ ਕਰੀਬ ਢਾਈ ਦਰਜ਼ਨ ਪੰਚਾਇਤਾਂ ਦੇ ਕਥਿਤ ਤੌਰ ‘ਤੇ ਚੋਣ ਨਾਮਜਦਗੀਆਂ ਰੱਦ ਕਰਨ ਦਾ ਮਾਮਲਾ ਭਖਦਾ ਜਾ ਰਿਹਾ। ਇਸ ਮਾਮਲੇ ਨੂੰ ਲੈ ਕੇ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਇਸ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬੀੇਤੇ ਕੱਲ ਸਵੇਰ ਤੋਂ ਦਿਨ ਰਾਤ ਦਾ ਧਰਨਾ ਚੱਲ ਰਿਹਾ, ਉਥੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਮਿਲਿਆ।

ਇਹ ਵੀ ਪੜੋ:ਪੰਚਾਇਤ ਚੋਣਾਂ: ਨਾਮਜ਼ਦਗੀ ਰੱਦ ਕਰਨ ਦੇ ਵਿਰੋਧ ’ਚ ਰਾਤ ਨੂੰ ਵੀ ਧਰਨੇ ’ਤੇ ਡਟੇ ਰਾਜਾ ਵੜਿੰਗ

ਵਫ਼ਦ ਦੀ ਅਗਵਾਈ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤੀ ਜਦਕਿ ਇਸਦੇ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ , ਬਿਕਰਮ ਸਿੰਘ ਬਾਜਵਾ ਅਤੇ ਹੈਪੀ ਖੇੜਾ ਮੌਜ਼ੂਦ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਾਜਵਾ ਨੇ ਕਿਹਾ ਕਿ ਪਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਇਹ ਵੀ ਪੜੋ:ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਹੋਈ ਦੁਖਦਾਈ ਮੌ+ਤ

ਉਨ੍ਹਾਂ ਕਿਹਾ ਕਿ ਆਪ ਸਰਕਾਰ ਆਪਣੀ ਸੱਤਾ ਦੇ ਜ਼ੋਰ ‘ਤੇ ਚਾਹਵਾਨ ਉਮੀਦਵਾਰਾਂ ਦੇ ਕਾਗਜ਼ ਰੱਦ ਕਰਕੇ ਸਿਰਫ਼ ਆਪਣੇ ਹੀ ਉਮੀਦਵਾਰਾਂ ਨੂੰ ਸਰਪੰਚੀ ਦੇ ਅਹੁਦੇ ਦਿਵਾ ਰਹੀ ਹੈ ਪਰ ਕਾਂਗਰਸ ਪਾਰਟੀ ਇਹ ਧੱਕੇਸ਼ਾਹੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਗਿੱਦੜਬਾਹਾ ਦੇ ਵਿਚ 29 ਪੰਚਾਇਤਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਬੀਤੇ ਕੱਲ ਤੋਂ ਧਰਨਾ ਲਗਾਈ ਬੈਠੇ ਹਨ ਪ੍ਰੰਤੂ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੋਇਆ ਹੈ। ਜਿਸਦੇ ਚੱਲਦੇ ਪੰਜਾਬ ਦੇ ਚੀਫ਼ ਚੋਣ ਕਮੀਸ਼ਨਰ ਸਾਹਿਬ ਨਾਲ ਮੁਲਾਕਾਤ ਕਰਕੇ ਜਲਦ ਤੋਂ ਜਲਦ ਹੱਲ ਕੱਢਣ ਲਈ ਮੰਗ ਪੱਤਰ ਸੌਂਪਿਆ ਗਿਆ।

 

Related posts

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

punjabusernewssite

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਵੱਧ ਹਾਦਸੇ ਵਾਲੀਆਂ ਥਾਵਾਂ ਛੇਤੀ ਦਰੁਸਤ ਕਰਨ ਦੀ ਹਦਾਇਤ

punjabusernewssite

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

punjabusernewssite