SIT ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

Date:

spot_img

👉ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ
👉ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.
👉ਉੱਚ-ਪੱਧਰੀ ਐਸ.ਆਈ.ਟੀ. ਇਸ ਗੱਲ ਦੀ ਜਾਂਚ ਕਰੇ ਕਿ ਬਹਿਰੀਨ ਦੀ ਔਰਤ ਨੂੰ ਸ੍ਰੀ ਅਨੰਦਪੁਰ ਸਾਹਿਬ ਕੌਣ ਲਿਆਇਆ

Chandigarh News: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ।ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ‘ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਾ ਮੰਗ ਪੱਤਰ ਸੌਂਪਿਆ।ਵਫ਼ਦ ਨੇ ਕਿਹਾ, “ਪਿਛਲੇ ਕਈ ਦਿਨਾਂ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਿਦੇਸ਼ ਤੋਂ ਆਈ ਔਰਤ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਦੇ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਸਬੰਧੀ ਗੰਭੀਰ ਚਰਚਾ ਚੱਲ ਰਹੀ ਹੈ। ਇਹ ਪੂਰਾ ਘਟਨਾਕ੍ਰਮ ਅਤੇ ਇਸ ਸਬੰਧੀ ਮੀਡੀਆ ਰਿਪੋਰਟਾਂ ਕਈ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ, ਜਿਨ੍ਹਾਂ ਦੀ ਉੱਚ-ਪੱਧਰੀ ਜਾਂਚ ਜ਼ਰੂਰੀ ਹੈ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਉਨ੍ਹਾਂ ਅੱਗੇ ਕਿਹਾ, “ਪੂਰੇ ਮਾਮਲੇ ਦੀ ਸੱਚਾਈ ਜਨਤਾ ਦੇ ਸਾਹਮਣੇ ਲਿਆਉਣ ਲਈ ਇੱਕ ਸੀਨੀਅਰ, ਇਮਾਨਦਾਰ ਅਤੇ ਨਿਰਪੱਖ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕੀਤੀ ਜਾਣੀ ਚਾਹੀਦੀ ਹੈ। ਜਾਂਚ 15 ਦਿਨਾਂ ਦੇ ਅੰਦਰ ਤੇਜ਼ੀ ਨਾਲ ਪੂਰੀ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਐਸ.ਆਈ.ਟੀ. ਨੂੰ ਇਹ ਜਾਂਚ ਕਰਨ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ ਕਿ ਸਬੰਧਤ ਔਰਤ ਅਤੇ ਉਸ ਦੀ ਨੂੰਹ ਨੂੰ ਬਹਿਰੀਨ ਤੋਂ ਲਿਆਉਣ ਲਈ ਹਵਾਈ ਟਿਕਟਾਂ ਦਾ ਪ੍ਰਬੰਧ ਕਿਸ ਨੇ ਕੀਤਾ ਸੀ।”ਉਨ੍ਹਾਂ ਅੱਗੇ ਦੱਸਿਆ, “ਨਵੀਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਔਰਤ ਨੂੰ ਕਥਿਤ ਤੌਰ ‘ਤੇ ਠੱਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਕੇ ਨਾਭਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਨੂੰ ਕਥਿਤ ਤੌਰ ‘ਤੇ ਵੀ.ਆਈ.ਪੀ. ਸਹੂਲਤਾਂ ਮਿਲੀਆਂ। ਇਸ ਗੱਲ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਜੇਲ੍ਹ ਵਿੱਚ ਠਹਿਰਨ ਦੌਰਾਨ ਕੀ ਉਹ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਸੀ, ਜੋ ਉਸ ਸਮੇਂ ਉੱਥੇ ਹੀ ਬੰਦ ਸਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਔਰਤ ਨੂੰ ਅਨੰਦਪੁਰ ਸਾਹਿਬ ਦੇ ‘ਭਾਈ ਬਚਿੱਤਰ ਸਿੰਘ ਨਿਵਾਸ’ ਵਿੱਚ ਲਿਆਂਦਾ ਗਿਆ ਸੀ, ਇਸ ਲਈ ਐਸ.ਆਈ.ਟੀ. ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਉਸ ਨੂੰ ਉੱਥੇ ਕੌਣ ਲੈ ਕੇ ਗਿਆ, ਕਿਹੜੀ ਗੱਡੀ ਵਰਤੀ ਗਈ ਅਤੇ ਉਸ ਦੇ ਨਾਲ ਕੌਣ ਸੰਪਰਕ ਵਿੱਚ ਸੀ।”ਵਫ਼ਦ ਨੇ ਕਿਹਾ, “ਮੀਡੀਆ ਵਿੱਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਸ਼੍ਰੋਮਣੀ ਯੂਥ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸਰਵਜੀਤ ਸਿੰਘ ਝਿੰਜਰ ਨੇ ਕਥਿਤ ਤੌਰ ‘ਤੇ ਹਵਾਈ ਟਿਕਟਾਂ ਦਾ ਪ੍ਰਬੰਧ ਕੀਤਾ, ਉਸ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਵਿੱਚ ਮਦਦ ਕੀਤੀ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਉਸ ਦਾ ਸੰਪਰਕ ਕਰਵਾਇਆ। ਨਿਰਪੱਖ ਜਾਂਚ ਰਾਹੀਂ ਇਨ੍ਹਾਂ ਦਾਅਵਿਆਂ ਦੀ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ  Bhagwant Singh Mann Govt ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਔਰਤ ਨੇ ਦੋਸ਼ ਲਾਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਡਰਾਈਵਰ ਮੋਹਨ ਸਿੰਘ ਅਤੇ ਮੇਜਰ ਸਿੰਘ ਕਵੀਸ਼ਰ ਨਾਲ ਮਿਲ ਕੇ ਉਸ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਇਤਰਾਜ਼ਯੋਗ ਮੈਸੇਜ ਭੇਜੇ, ਜਿਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।”ਵਫ਼ਦ ਨੇ ਕਿਹਾ, “ਇਸ ਗੱਲ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਲਗਪਗ ਅੱਠ ਮਹੀਨਿਆਂ ਦੌਰਾਨ ਔਰਤ ਕਿਸ-ਕਿਸ ਨੂੰ ਮਿਲੀ ਅਤੇ ਇਸ ਗੱਲ ਦੀ ਵੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਸ਼੍ਰੋਮਣੀ ਕਮੇਟੀ ਨੇ ਉਸ ਨੂੰ ਆਪਣੇ ਪ੍ਰਬੰਧਨ ਅਤੇ ਦੇਖਰੇਖ ਹੇਠ ਕਿਉਂ ਰੱਖਿਆ।”ਵਫ਼ਦ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਤੋਂ ਲੈ ਕੇ ਡਿਊਟੀ ‘ਤੇ ਤਾਇਨਾਤ ਸੇਵਾਦਾਰਾਂ ਤੱਕ ਸਬੰਧਤ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਅਮਰਜੀਤ ਸਿੰਘ ਚਾਵਲਾ ਦੇ ਵਿਦੇਸ਼ ਜਾਣ ਵਿੱਚ ਕਿਸ ਨੇ ਮਦਦ ਕੀਤੀ ਅਤੇ ਉਸ ਨੂੰ ਸੁਰੱਖਿਅਤ ਰਸਤਾ ਕਿਸ ਨੇ ਮੁਹੱਈਆ ਕਰਵਾਇਆ।ਉਨ੍ਹਾਂ ਅੱਗੇ ਕਿਹਾ, “ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਖਾਲਸੇ ਦੀ ਜਨਮ ਭੂਮੀ ਹੈ ਅਤੇ ਇਸ ਮਾਮਲੇ ਵਿੱਚ ਲੱਗੇ ਦੋਸ਼ਾਂ ਅਤੇ ਮੌਜੂਦਾ ਪ੍ਰਬੰਧਕੀ ਢੰਗ-ਤਰੀਕੇ ਨੇ ਸਿੱਖ ਕੌਮ ਵਿੱਚ ਭਾਰੀ ਚਿੰਤਾ ਅਤੇ ਰੋਸ ਪੈਦਾ ਕੀਤਾ ਹੈ। ਇਨ੍ਹਾਂ ਘਟਨਾਵਾਂ ਨੇ ਸਤਿਕਾਰਯੋਗ ਸਿੱਖ ਸੰਸਥਾਵਾਂ, ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਾਖ਼ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਨਾਲ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਲਈ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ।”ਵਫ਼ਦ ਨੇ ਕਿਹਾ, “ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਐਸ.ਆਈ.ਟੀ. ਕਾਇਮ ਕਰ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਉਣਗੇ ਅਤੇ ਇਸ ਪਵਿੱਤਰ ਧਰਤੀ ‘ਤੇ ਹੋਏ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਉਣਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...