WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਮ੍ਰਿਤਸਰ

ਰਾਜਸਥਾਨ ਦੇ ਸਿੱਖ ਆਗੂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ਼ ਕਰਨ ਦੇ ਵਿਰੋਧ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਐਸਐਸਪੀ ਨੂੰ ਮਿਲਿਆ

ਸ਼੍ਰੀ ਗੰਗਾਨਗਰ/ਅੰਮ੍ਰਿਤਸਰ, 16 ਜੁਲਾਈ: ਬੀਤੇ ਦਿਨੀਂ ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਦੇ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੇ ਮਾਮਲੇ ਵਿੱਚ ਬੀਤੇ ਕੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਸ੍ਰੀ ਗੰਗਾਨਗਰ ਜ਼ਿਲ੍ਹਾ ਦੇ ਪੁਲਿਸ ਮੁਖੀ ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਇਹ ਪਰਚਾ ਰੱਦ ਕਰਨ ਦੀ ਮੰਗ ਕੀਤੀ।ਸ਼੍ਰੋਮਣੀ ਕਮੇਟੀ ਵਫ਼ਦ ਵਿੱਚ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਜਗਸੀਰ ਸਿੰਘ ਮਾਂਗੇਆਣਾ ਸ਼ਾਮਲ ਸਨ।

ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਪੁੱਤਰ ਦੁਕਾਨਦਾਰ ਡਰਾ ਕੇ ਪੈਸੇ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਮੁਖੀ ਨੂੰ ਲਿਖਤੀ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ ਲਗਾਏ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਇਹ ਸਿੱਖਾਂ ਨਾਲ ਅਨਿਆਂ ਵੀ ਹੈ। ਇਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਦੀ ਭਾਵਨਾ ਪੈਦਾ ਹੋਈ ਹੈ, ਜਿਸ ਦੇ ਮੱਦੇਨਜ਼ਰ ਇਹ ਪਰਚਾ ਤੁਰੰਤ ਰੱਦ ਕੀਤਾ ਜਾਵੇ।ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਰਫ਼ੋਂ ਸਿੱਖ ਸੰਸਥਾ ਦੇ ਵਫ਼ਦ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਮਾਨਵ ਭਲਾਈ ਲਈ ਵੀ ਮੋਹਰੀ ਭੂਮਿਕਾ ਨਿਭਾਈ ਹੈ। ਭਾਈ ਤੇਜਿੰਦਰਪਾਲ ਸਿੰਘ ਟਿੰਮਾ ਇੱਕ ਸਿੱਖ ਆਗੂ ਵਜੋਂ ਧਰਮ ਪ੍ਰਚਾਰ ਖੇਤਰ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਰਾਜਸਥਾਨ ਸੂਬੇ ਅੰਦਰ ਜ਼ਿਕਰਯੋਗ ਕਾਰਜ ਕਰ ਰਹੇ ਹਨ।

ਭਾਈ ਅੰਮ੍ਰਿਤਪਾਲ ਸਿੰਘ ਸੰਸਦ ਦੇ ਮਾਨਸੂਨ ਸ਼ੈਸਨ ਵਿਚ ਹੋਣਗੇ ਸ਼ਾਮਲ!

ਅਜਿਹੀ ਸ਼ਖ਼ਸੀਅਤ ਨੂੰ ਕੁਝ ਲੋਕਾਂ ਵੱਲੋਂ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਭਾਈਚਾਰਕ ਸਾਂਝਾਂ ਵਿੱਚ ਵਿਗਾੜ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਇਸ ਤੋਂ ਪਹਿਲਾਂ ਸ੍ਰੀ ਗੰਗਾਨਗਰ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਤੇ ਇਲਾਕੇ ਦੀ ਸੰਗਤ ਤੇ ਪ੍ਰਮੁਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿੱਚ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੇ ਨਾਲ ਖੜ੍ਹਣ ਦੀ ਵਚਨਬੱਧਤਾ ਦਹੁਰਾਈ। ਇਸ ਮੌਕੇ ਹਰਪ੍ਰੀਤ ਸਿੰਘ ਭਾਟੀਆ, ਸਤਨਾਮ ਸਿੰਘ ਲਾਡਾ, ਹਰਸਿਮਰਨ ਸਿੰਘ, ਕਾਰਜ ਸਿੰਘ, ਬੀਬੀ ਹਰਮੀਤ ਕੌਰ, ਬਾਬਾ ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸਿੱਖ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ।

 

Related posts

ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ

punjabusernewssite

ਮੈਂਬਰ ਪਾਰਲੀਮੈਂਟ ਨਹੀਂ ਅੰਮ੍ਰਿਤਸਰ ਦਾ ਸੇਵਾਦਾਰ ਬਣਕੇ ਕੰਮ ਕਰਾਂਗਾ: ਕੁਲਦੀਪ ਸਿੰਘ ਧਾਲੀਵਾਲ

punjabusernewssite

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

punjabusernewssite