Bathinda News:ਪੰਜਾਬੀ ਦੀ ਵਿਸ਼ਵ ਪੱਧਰ ਦੀ ਸੰਸਥਾ ਪ੍ਰਗਤੀਸ਼ੀਲ ਲੇਖਕ ਸੰਘ ਦੀ ਜਿਲ੍ਹਾ ਇਕਾਈ ਵੱਲੋਂ ਮੈਗਜੀਨ ‘ਪਰਵਾਜ਼’ ਦੇ ਫਾਸ਼ੀਵਾਦ ਵਿਸ਼ੇਸ਼ ਅੰਕ ਉੱਪਰ ਵਿਚਾਰ ਚਰਚਾ ਕਰਵਾਈ ਗਈ। ਚਰਚਾ ਦੇ ਮੁੱਖ ਵਕਤਾ ਡਾ: ਸੁਖਦੇਵ ਸਿੰਘ ਸਿਰਸਾ, ਮੁੱਖ ਮਹਿਮਾਨ ਡਾ: ਪਰਮਿੰਦਰ ਸਿੰਘ, ਟਿੱਪਣੀਕਾਰ ਪ੍ਰੋ: ਮਨਜੀਤ ਸਿੰਘ ਸਨ ਅਤੇ ਸਮਾਗਮ ਦੀ ਪ੍ਰਧਾਨ ਸ੍ਰੀ ਸਤਨਾਮ ਸਿੰਘ ਸ਼ੌਕਰ ਨੇ ਕੀਤੀ। ਸਮਾਗਮ ਦੀ ਸੁਰੂਆਤ ਕਰਦਿਆਂ ਸੀ ਦਮਜੀਤ ਦਰਸ਼ਨ ਨੇ ਮਹਿਮਾਨਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ। ਇਸ ਉਪਰੰਤ ਮੈਗਜੀਨ ਪਰਵਾਜ਼ ਦੇ ਬਾਨੀ ਸੰਪਾਦਕ ਸ੍ਰੀ ਅਤਰਜੀਤ ਕਹਾਣੀਕਾਰ ਨੇ ਮੈਗਜੀਨ ਦੇ ਸਫ਼ਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਇਸਦੇ 28 ਅੰਕ ਪ੍ਰਕਾਸ਼ਿਤ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿੱਚ ਫਾਸ਼ੀਵਾਦ ਵਧ ਰਿਹਾ ਹੈ, ਇਸਦਾ ਮੁਕਾਬਲਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਜਰੂਰਤ ਹੈ ਅਤੇ ਇਸ ਕਾਰਜ ਵਿੱਚ ਹਿੱਸਾ ਲੈਂਦਿਆਂ ਪਰਵਾਜ਼ ਦਾ ਫਾਸ਼ੀਵਾਦ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਗਿਆ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਫਾਸ਼ੀਵਾਦ ਨੂੰ ਰੋਕਣ ਲਈ ਚੰਗੇ, ਧਰਮ ਨਿਰਪੱਖ ਅਤੇ ਲੋਕ ਪੱਖੀ ਰਾਸ਼ਟਰ ਦੀ ਲੋੜ ਹੁੰਦੀ ਹੈ। ਭਾਰਤ ਦਾ ਰਾਸ਼ਟਰ ਉਸਾਰਨ ਵੇਲੇ ਧਰਮ ਨਿਰਪੱਖਤਾ ਦੀ ਦਿੱਖ ਤਾਂ ਪੇਸ਼ ਕੀਤੀ ਗਈ ਪਰ ਅਮਲ ਵਿੱਚ ਅਜਿਹਾ ਨਹੀਂ ਸੀ, ਇਸ ਵਿੱਚ ਧਾਰਮਿਕ ਵਖ਼ਰੇਵੇਂ, ਨਸਲਵਾਦ, ਜਾਤ ਪਾਤ ਆਦਿ ਸ਼ਾਮਲ ਸੀ। ਉਹਨਾਂ ਕਿਹਾ ਕਿ ਫਾਸ਼ੀਵਾਦ ਵਰਤਾਰੇ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਪਛਾਣਨ ਦੀ ਲੋੜ ਹੈ, ਵਿਵਹਾਰ ’ਚ ਲੜਾਈ ਸਿਧਾਤਾਂ ਨਾਲ ਨਹੀਂ ਲੜੀ ਜਾ ਸਕਦੀ, ਲੋਕਾਂ ਦੀ ਭਾਸ਼ਾ ਨੂੰ ਸਮਝ ਕੇ ਚੇਤਨ ਕਰਕੇ ਇੱਕ ਮੋਰਚੇ ਵਿੱਚ ਲਿਆਉਣਾ ਚਾਹੀਦਾ ਹੈ। ਡਾ: ਪਰਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਵਾਦ ਮੂਲ ਵਜੋਂ ਸਾਮਰਾਜਵਾਦੀ ਵਿਰੋਧੀ ਅਤੇ ਇਸਦੇ ਸਤਾਏ ਦੱਬੇ ਕੁਚਲੇ ਲੋਕਾਂ ਦੀ ਸਾਂਝ ਦੀ ਤਰਜਮਾਨੀ ਕਰਨ ਵਾਲਾ ਹੁੰਦਾ ਹੈ।
ਇਹ ਵੀ ਪੜ੍ਹੋ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਦੇ ਵਿਦਿਆਰਥੀ ਜੈਵੀਰ ਸਹਾਰਨ ਨੇ RIMC ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ
ਉਹਨਾਂ ਕਿਹਾ ਕਿ ਅੱਜ ਭਾਰਤ ਦੇ ਲੋਕ ਪੱਖੀ ਹਲਕਿਆਂ ਵਿੱਚ ਇਹ ਮੁੱਦਾ ਬਹਿਸ ਦਾ ਕੇਂਦਰ ਬਣਿਆ ਹੋਇਆ ਹੈ ਕਿ ਕੀ ਹਿੰਦੁਸਤਾਨ ਦੀ ਇਸ ਵੇਲੇ ਦੀ ਹਕੂਮਤ ਫਾਸ਼ੀਵਾਦੀ ਹੈ ਜਾਂ ਸੰਵਿਧਾਨ ਤੋਂ ਬਾਹਰ ਜਾ ਕੇ ਜਾਬਰ ਅਧਿਕਾਰਾਂ ਦੀ ਵਰਤੋਂ ਹੋ ਰਹੀ ਹੈ? ਇਹੋ ਕਾਰਨ ਹੈ ਕਿ ਲੋਕਾਂ ਦੇ ਬੁਨਿਆਦੀ ਜਮਹੂਰੀ ਅਧਿਕਾਰਾਂ ਤੇ ਲਗਾਤਾਰ ਹਮਲੇ ਹੋ ਰਹੇ ਹਨ।ਪ੍ਰੋ: ਮਨਜੀਤ ਸਿੰਘ ਨੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤ ਦਾ ਰਾਸ਼ਟਰਵਾਦ ਤੇ ਫਾਸ਼ੀਵਾਦ ਅੰਤਰ ਸਬੰਧਿਤ ਹਨ। ਭਾਰਤ ਵਿੱਚ ਅਸਿੱਧੇ ਰੂਪ ਵਿੱਚ ਫਾਸ਼ੀਵਾਦ ਹੈ ਅਤੇ ਵਿਰੋਧ ਕਰਨ ਵਾਲਿਆਂ ਉੱਪਰ ਦੇਸ਼ ’ਚ ਅਸਿੱਧੇ ਤੌਰ ਤੇ ਹਮਲੇ ਹੋ ਰਹੇ ਹਨ, ਜਿਸਨੂੰ ਸਮਝਣ ਦੀ ਲੋੜ ਹੈ। ਆਖ਼ਰ ਵਿੱਚ ਸਭਨਾਂ ਦਾ ਧੰਨਵਾਦ ਕਰਦਿਆਂ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਫਾਸ਼ੀਵਾਦ ਵਧ ਰਿਹਾ ਹੈ ਪਰ ਇਸ ਮਾੜੇ ਰੁਝਾਨ ਵਿਰੁੱਧ ਪੈਦਾ ਹੋ ਰਹੀ ਚੇਤਨਤਾ ਤੇ ਵੀ ਤਸੱਲੀ ਪ੍ਰਗਟ ਹੁੰਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





