👉ਵਧੀਕ ਡਿਪਟੀ ਕਮਿਸ਼ਨਰ ਨੇ ਕੈਂਪ ਦੀਆਂ ਤਿਆਰੀਆਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 7 ਜਨਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 17 ਜਨਵਰੀ 2025 ਨੂੰ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ ਫਾਜ਼ਿਲਕਾ ਪੁਲਿਸ ਦੀ ਮੋਟਰਸਾਈਕਲ ਚੋਰਾਂ ਦੇ ਖਿਲਾਫ ਵੱਡੀ ਸਫਲਤਾ, 15 ਮੋਟਰਸਾਈਕਲ ਕੀਤੇ ਬਰਾਮਦ
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਵੀ ਹਾਜ਼ਰ ਸਨ।ਉਨ੍ਹਾਂ ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦੇ ਹੈਲਥ ਚੈੱਕਅਪ ਲਈ ਮਾਹਰ ਟੀਮ ਨੂੰ ਕੈਂਪ ਵਿੱਚ ਤੈਨਾਤ ਕੀਤਾ ਜਾਵੇਗਾ ਅਤੇ ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈਸਟ, ਫਰੀ ਅਨੀਮੀਆ ਚੈੱਕਅਪ ਤੇ ਹੋਰ ਲੋੜੀਂਦੇ ਚੈਕਅੱਪ ਅਤੇ ਟੈਸਟ ਮੁਫਤ ਕਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ ਤੇ ਨਾਲ ਹੀ ਆਯੁਸ਼ਮਾਨ ਕਾਰਡ ਬਨਾਉਣ ਦੀ ਸੁਵਿਧਾ ਫਰੀ ਦਿੱਤੀ ਜਾਵੇਗੀ। ਪੈਨਸ਼ਨ ਦਫਤਰ ਵੱਲੋਂ ਔਰਤਾਂ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਆਦਿ ਦੇ ਫਾਰਮ ਮੌਕੇ ਤੇ ਭਰੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜਗਾਰ ਦਫ਼ਤਰ ਵੱਲੋਂ ਲੜਕੀਆਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵੱਖ ਵੱਖ ਕੰਪਨੀਆਂ ਨੂੰ ਸਦਾ ਵੀ ਦਿਤਾ ਗਿਆ ਹੈ, ਜੋ ਇੰਟਰਵੀਉ ਲੈੰਦੇ ਹੋਏ ਮੌਕੇ ਤੇ ਹੀ ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "17 ਜਨਵਰੀ ਨੂੰ ਲੱਗੇਗਾ ਔਰਤਾਂ ਲਈ ਸਿਹਤ, ਸਫਾਈ ਅਤੇ ਜਾਗਰੂਕਤਾ ਦਾ ਜ਼ਿਲ੍ਹਾ ਪੱਧਰੀ ਕੈਂਪ"