Bathinda News: ਪਿੰਡ ਗਹਿਰੀ ਦੇਵੀ ਨਗਰ ਬਲਾਕ ਬਠਿੰਡਾ ਦੇ ਕਿਸਾਨ ਮਲਕੀਤ ਸਿੰਘ ਕਰੀਬ 18 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ, ਜਿਸ ਵਿਚੋਂ 16 ਏਕੜ ਰਕਬੇ ਵਿੱਚ ਝੋਨਾ ਲਗਾਉਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਾਲ 2016 ਤੋਂ ਕਦੇ ਵੀ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ। ਕਿਸਾਨ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੇ ਕਿਸਾਨਾਂ ਨਾਲ ਮਿਲ ਕੇ ਗਰੁੱਪ ਬਣਾਕੇ ਖੇਤੀਬਾੜੀ ਮਹਿਕਮੇ ਤੋਂ 80 ਫੀਸਦੀ ਸਬਸਿਡੀ ਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਖ਼ਰੀਦੀਆ। ਮਲਕੀਤ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਵਾਲੇ ਖੇਤ ਵਿੱਚ ਮਲਚਰ ਚਲਾਉਣ ਤੋਂ ਬਾਅਦ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ।
ਇਹ ਵੀ ਪੜ੍ਹੋ Congress ਦੇ ਚੋਟੀ ਦੇ ਆਗੂ ਦੇ ਘਰ ਤੜਕਸਾਰ ‘ CBI ’ ਦੀ ਰੇਡ
ਉਸ ਨੇ ਦੱਸਿਆ ਕਿ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ ਨਾਲ ਲੇਬਰ ਅਤੇ ਸਮੇਂ ਦੀ ਬੱਚਤ ਨਾਲ ਖ਼ਰਚਾ ਵੀ ਘੱਟ ਆਉਂਦਾ ਹੈ। ਕਿਸਾਨ ਨੇ ਦੱਸਿਆ ਕਿ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤਣ ਨਾਲ ਉਸਦੇ ਖੇਤ ਵਿੱਚ ਨਦੀਨ ਨਹੀਂ ਉਗਦੇ ਇਸ ਕਰਕੇ ਓਹਨਾਂ ਨੂੰ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਪੈਂਦੀ। ਉਸ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਵਹਾਉਣ ਦੇ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ ਜਿਸ ਨਾਲ ਕਣਕ ਦਾ ਝਾੜ ਰਵਾਇਤੀ ਢੰਗ ਨਾਲੋਂ ਜ਼ਿਆਦਾ ਨਿਕਲਦਾ ਹੈ।ਇਸ ਤਰ੍ਹਾਂ ਕਿਸਾਨ ਮਲਕੀਤ ਸਿੰਘ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਕੇ ਦੂਜੇ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite