ਮੋਗਾ, 23 ਦਸੰਬਰ: ਸੋਮਵਾਰ ਜਿਲ੍ਹੇ ਦੇ ਪਿੰਡ ਮਹਿਣਾ ਨਜ਼ਦੀਕ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਇੱਕ ਟਰੈਕਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਦੋ ਜਣੇ ਹੋਰ ਗੰਭੀਰ ਜਖਮੀ ਹੋ ਗਏ। ਇਹ ਹਾਦਸਾ ਇੱਕ ਤੇਜ਼ ਰਫਤਾਰ ਕਾਰ ਸਵਾਰ ਵੱਲੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ। ਹਾਦਸੇ ਦੇ ਵਿੱਚ ਟਰੈਕਟਰ ਟਰਾਲੀ ਪਲਟ ਗਈ ਅਤੇ ਟਰੈਕਟਰ ਉੱਪਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ ਨਵੀਂ ਕਾਰ ਲੈ ਕੇ ਘਰ ਆ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਦੀ ਸੜਕ ਹਾਦਸੇ ‘ਚ ਹੋਈ ਮੌ+ਤ
ਜਦੋਂ ਕਿ ਕਾਰ ਚਾਲਕ ਅਤੇ ਟਰੈਕਟਰ ਉੱਪਰ ਸਵਾਰ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਮਿ੍ਤਕ ਦੀ ਪਹਿਚਾਣ ਬਲਕਾਰ ਸਿੰਘ ਵਾਸੀ ਪਿੰਡ ਮਹਿਣਾ ਦੇ ਤੌਰ ‘ਤੇ ਹੋਈ ਹੈ। ਪਤਾ ਚੱਲਿਆ ਹੈ ਕਿ ਬਲਕਾਰ ਸਿੰਘ ਤਿੰਨ ਧੀਆਂ ਦਾ ਬਾਪ ਸੀ ਅਤੇ ਆਪਣੇ ਪਰਿਵਾਰ ਦਾ ਇਕਲੋਤਾ ਕਮਾਊ ਮੁਖੀ ਸੀ। ਜਿਸ ਕਾਰਨ ਪਰਿਵਾਰ ਉੱਪਰ ਵੱਡਾ ਕਹਿਰ ਟੁੱਟ ਪਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK