ਅੰਮ੍ਰਿਤਸਰ ’ਚ ਘਰ ਨੂੰ ਲੱਗੀ ਅੱਗ, ਤਿੰਨ ਮੰਜਿਲਾਂ ਮਕਾਨ ਹੋਇਆ ਰਾਖ਼

Date:

spot_img

ਅੰਮ੍ਰਿਤਸਰ, 1 ਨਵੰਬਰ: ਸਥਾਨਕ ਸ਼ਹਿਰ ਦੇ ਦੁਰਿਗਆਣਾ ਮੰਦਰ ਦੇ ਕੋਲ ਸਥਿਤ ਇੱਕ ਘਰ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਸੋਸਲ ਮੀਡੀਆ ’ਤੇ ਵਾਈਰਲ ਵੀਡੀਓ ਅਤੇ ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਘਟਨਾ ਸਮੇਂ ਪ੍ਰਵਾਰ ਘਰ ਦੇ ਅੰਦਰ ਹੀ ਸੁੱਤਾ ਹੋਇਆ ਸੀ ਪ੍ਰੰਤੂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਚੱਲ ਜਾਣ ਕਾਰਨ ਉਨ੍ਹਾਂ ਮੌਕੇ ਤੋਂ ਘਰੋਂ ਨਿਕਲ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ:ਦੀਵਾਲੀ ਤੋਂ ਦੂਜੇ ਦਿਨ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰਾਂ ਦੀ ਕੀਮਤ 62 ਰੁਪਏ ਵਧੀ

ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਫ਼ਾਈਰ ਬ੍ਰਿਗੇਡ ਨੂੰ ਦਿੱਤੀ ਗਈ ਤੇ ਮੌਕੇ ’ਤੇ ਪੁੱਜੀਆਂ ਫ਼ਾਈਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਵੀ ਪੁੱਜੇ ਹੋਏ ਸਨ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...