ਬਠਿੰਡਾ, 30 ਦਸੰਬਰ: ਕਰੀਬ ਢਾਈ ਮਹੀਨੇ ਪਹਿਲਾਂ ਸਥਾਨਕ ਸ਼ਹਿਰ ਵਿਚ ਵਿਆਹੀ ਇੱਕ ਨਵਵਿਆਹੁਤਾ ਲੜਕੀ ਵੱਲੋਂ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ ਪੇਕੇ ਪ੍ਰਵਾਰ ਵੱਲੋਂ ਸਹੁਰਿਆਂ ਉਪਰ ਦਾਜ਼-ਦਹੇਜ਼ ਲਈ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਵਿਚ ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੀ ਸਿਕਾਇਤ ਉਪਰ ਸਹੁਰੇ ਪ੍ਰਵਾਰ ਵਾਲਿਆਂ ਦੇ ਵਿਰੁਧ ਬੀਐਨਐਸ ਦੀ ਧਾਰਾ 80 3(5) ਤਹਿਤ ਕੇਸ ਦਰਜ਼ ਕਰ ਲਿਆ ਹੈ।
ਇਹ ਵੀ ਪੜ੍ਹੋ ਪੰਜਾਬ ’ਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਹੋਇਆ ਮੁਕੰਮਲ ਬੰਦ; ਕਿਸਾਨਾਂ ਨੇ ਸੜਕਾਂ ‘ਤੇ ਸੰਭਾਲਿਆ ਮੋਰਚਾ
ਪੁਲਿਸ ਕੋਲ ਦਰਜ਼ ਕਰਵਾਈ ਸਿਕਾਇਤ ਵਿਚ ਮ੍ਰਿਤਕ ਲੜਕੀ ਅਰਸ਼ਦੀਪ ਕੌਰ ਦੇ ਪਿਤਾ ਅਜਮੇਰ ਸਿੰਘ ਵਾਸੀ ਭਦੋੜ ਨੇ ਦੋਸ਼ ਲਗਾਇਆ ਹੈ ਕਿ ਉਸਦੀ ਲੜਕੀ ਦਾ ਵਿਆਹ 11 ਅਕਤੂਬਰ 2024 ਨੂੰ ਹੀ ਬਠਿੰਡਾ ਦੇ ਬਾਬਾ ਫ਼ਰੀਦ ਨਗਰ ਦੇ ਬਲਵਿੰਦਰ ਸਿੰਘ ਨਾਲ ਹੋਇਆ ਸੀ। ਹਾਲਾਂਕਿ ਉਨ੍ਹਾਂ ਵੱਲੋਂ ਆਪਣੀ ਹੈਸੀਅਤ ਮੁਤਾਬਕ ਦਾਜ਼ ਦਹੇਜ਼ ਵੀ ਦਿੱਤਾ ਗਿਆ ਪ੍ਰੰਤੂ ਇਸਦੇ ਬਾਵਜੂਦ ਲੜਕਾ, ਉਸਦਾ ਪਿਤਾ ਦਰਸ਼ਨ ਸਿੰਘ ਤੇ ਮਾਤਾ ਬੰਤ ਕੌਰ ਆਦਿ ਅਰਸ਼ਦੀਪ ਨੂੰ ਹੋਰ ਦਾਜ਼ ਲਿਆਉਣ ਲਈ ਤੰਗ ਕਰਦੇ ਸਨ, ਜਿਸਦੇ ਚੱਲਦੇ ਬੀਤੇ ਕੱਲ ਉਸਦੀ ਰਹੱਸਮਈ ਹਾਲਾਤਾਂ ਵਿਚ ਮੌਤ ਹੋ ਗਈ। ਜਦੋਂਕਿ ਸਹੁਰੇ ਪ੍ਰਵਾਰ ਦਾ ਦਾਅਵਾ ਹੈ ਕਿ ਅਰਸ਼ਦੀਪ ਕੌਰ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ। ਫ਼ਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਪਰਚਾ ਦਰਜ਼ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਢਾਈ ਮਹੀਨੇ ਪਹਿਲਾਂ ਵਿਆਹੀ ਲੜਕੀ ਦੀ ਰਹੱਸਮਈ ਹਾਲਾਤਾਂ ਵਿਚ ਮੌਤ, ਸਹੁਰੇ ਪ੍ਰਵਾਰ ਵਿਰੁਧ ਪਰਚਾ ਦਰਜ਼"