WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

ਜ਼ਿਲ੍ਹਾ ਬਠਿੰਡਾ ਦੀ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਖੇਡ ਟਰਾਇਲ 28 ਜੁਲਾਈ ਨੂੰ

ਬਠਿੰਡਾ, 21 ਜੁਲਾਈ: ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸ਼ਹੀਦ ਭਗਤ ਸਿੰਘ ਸਟੇਡੀਅਮ, ਬਠਿੰਡਾ ਵਿਖੇ 28 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਜ਼ਿਲ੍ਹਾ ਬਠਿੰਡਾ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮਾਨਸਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ’ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਮੁੜ ਵਾਪਰਿਆਂ ਰੇਲ ਹਾਦਸਾ, ਮਾਲ ਗੱਡੀ ਦੇ ਅੱਧੀ ਦਰਜ਼ਨ ਡੱਬੇ ਪਟੜੀ ਤੋਂ ਉਤਰੇ

ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ। ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚੋਂ ਨੌਜਵਾਨਾਂ ਦੇ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲਿ੍ਹਆਂ ਵਿੱਚ ਟਰਾਇਲ ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਬਠਿੰਡਾ ਜ਼ਿਲ੍ਹੇ ਦੇ ਨਾਲ ਨਾਲ ਜ਼ਿਲ੍ਹਾ ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਮਾਨਸਾਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010,2011,2012, ਹਿੱਸਾ ਲੈ ਸਕਦੇ ਹਨ।

ਐਮ.ਪੀ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ!

ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ। ਟਰਾਇਲ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ 28 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ (ਅਧਾਰ ਕਾਰਡ), ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 28 ਜੁਲਾਈ ਨੂੰ ਸਟੇਡੀਅਮ ਵਿਖੇ ਰਿਪੋਰਟ ਕਰਨ। ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਮੈਂਬਰ ਸੁਖਪਾਲ ਕੌਰ ਨਾਲ ਫੋਨ ਨੰਬਰ 8289050005 ’ਤੇ ਸੰਪਰਕ ਕਰ ਸਕਦੇ ਹਨ।

 

Related posts

ਗੁਰੂ ਕਾਸ਼ੀ ਯੂਨੀਵਰਸਿਟੀ ’ਚ ਨੋਰਥ ਜ਼ੋਨ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) 25 ਤੋਂ ਸ਼ੁਰੂ

punjabusernewssite

ਬਸਕਟਬਾਲ ਵਿੰਗ ਮਹਿਮਾ ਸਰਜਾ ਦੇ ਖਿਡਾਰੀਆਂ ਲਈ ਡਾਈਟ ਸ਼ੁਰੂ

punjabusernewssite

68 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ:ਸ਼ਿਵਪਾਲ ਗੋਇਲ

punjabusernewssite