Punjabi Khabarsaar
ਬਠਿੰਡਾ

ਪਰਾਲੀ ਪ੍ਰਬੰਧਨ ਵਿੱਚ ਚੰਗਾ ਕੰਮ ਕਰਨ ਵਾਲੀ ਗ੍ਰਾਮ ਪੰਚਾਇਤ ਨੂੰ ਮਿਲੇਗੀ 5 ਲੱਖ ਰੁਪਏ ਦੀ ਗਰਾਂਟ : ਡਿਪਟੀ ਕਮਿਸ਼ਨਰ

ਬਠਿੰਡਾ, 22 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਸ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲਾ ਬਠਿੰਡਾ ਵਿੱਚ ਜੋ ਵੀ ਪੰਚਾਇਤ ਪਰਾਲੀ ਪ੍ਰਬੰਧਨ ਸਬੰਧੀ ਚੰਗਾ ਕੰਮ ਕਰੇਗੀ ਅਤੇ ਜਿਸ ਪੰਚਾਇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਵਾਪਰੇਗੀ

ਡਿਪਟੀ ਕਮਿਸ਼ਨਰ ਨੇ ਸਰਕਾਰੀ ਗਰਲਜ ਸੀਨੀਅਰ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਵਿੱਚ ਕੀਤੀ ਸਿਰਕਤ

ਤੇ ਪੰਚਾਇਤ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ, ਉਸ ਪੰਚਾਇਤ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ 5 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਇਹ ਵੀ ਦੱਸਿਆ ਕਿ ਧਾਰਾ 163 ਭਾਰਤੀ ਨਾਗਰਿਕ ਸੁਰੱਕਸ਼ਾ ਸਾਹਿੰਤਾ 2023 ਰਾਹੀਂ ਜਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਝੋਨੇ ਦੀ ਨਾੜ/ਪਰਾਲੀ ਅਤੇ ਰਹਿੰਦ ਖੂੰਹਦ ਆਦਿ ਨੂੰ ਅੱਗ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ।

 

Related posts

ਨਿਗਮ ਹਾਊਸ ਦੀ ਮੀਟਿੰਗ ਤੋਂ ਪਹਿਲਾਂ ਕਾਂਗਰਸ ਨੇ ਕੌਂਸਲਰਾਂ ਦੀ ਕੀਤੀ ਮੀਟਿੰਗ

punjabusernewssite

ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਪੰਜਾਬ ਦੀ ਬਠਿੰਡਾ ’ਚ ਸੂਬੀ ਪੱਧਰੀ ਮੀਟਿੰਗ ਹੋਈ

punjabusernewssite

ਅਰਵਿੰਦ ਪਾਲ ਸਿੰਘ ਸੰਧੂ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ

punjabusernewssite