spot_img
spot_img

ਜੂਨ 84 ਦੇ ਸ਼ਹੀਦਾਂ ਦੀ ਯਾਦ ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ।

Date:

spot_img

Talwandi Sabo News: ਰਣਜੀਤ ਸਿੰਘ ਰਾਜੂ ਜੂਨ 1984 ਵਿੱਚ ਤਤਕਾਲੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਭਾਰਤੀ ਹਕੂਮਤ ਵੱਲੋਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫੌਜੀ ਹਮਲਾ ਕਰਵਾਇਆ ਗਿਆ ਉੱਥੇ ਪੰਜਾਬ ਦੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਸ ਚ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵੀ ਸ਼ਾਮਿਲ ਸਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਤੇ ਇਸ ਦੌਰਾਨ ਕਈ ਸਿੰਘ ਸ਼ਹੀਦੀਆਂ ਪਾ ਗਏ ਸਨ।ਉਨਾਂ ਸ਼ਹੀਦਾਂ ਦੀ ਯਾਦ ਚ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਿਦਆਲਾ ਵਿਖੇ ਅੱਜ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਭਰੀ।ਸ਼ਹੀਦੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

ਇਹ ਵੀ ਪੜ੍ਹੋ ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

ਸਮਾਗਮ ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਜੂਨ 1984 ਦੇ ਕਾਲੇ ਇਤਿਹਾਸ ਦੇ ਪੰਨੇ ਫਰੋਲੇ।ਉਨ੍ਹਾਂ ਵਿਸ਼ੇਸ਼ ਤੌਰ ‘ਤੇ ਗਿਆਨੀ ਮਿੱਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗਿਆਨੀ ਮਿੱਤ ਸਿੰਘ ਇੱਕ ਉੱਚ ਕੋਟੀ ਦੇ ਵਿਦਵਾਨ ਸਨ,ਜਿੰਨ੍ਹਾਂ ਉੱਪਰ ਭਾਰਤੀ ਫ਼ੌਜ ਵੱਲੋਂ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ ਜਿਸ ਕਾਰਣ ਉਹ ਸ਼ਹਾਦਤ ਹਾਸਿਲ ਕਰ ਗਏ।ਸਿੰਘ ਸਾਹਿਬ ਨੇ ਕਿਹਾ ਕਿ ‘ਜੂਨ 1984’ ਦਾ ਉਹ ਦਰਦਨਾਕ ਇਤਿਹਾਸ ਅਤੇ ਸਿੰਘਾਂ ‘ਤੇ ਹੋਏ ਜ਼ੁਲਮ ਅੱਜ ਵੀ ਲੂੰ-ਕੰਢੇ ਖੜ੍ਹੇ ਕਰ ਦਿੰਦੇ ਹਨ।ਉਨਾਂ ਕਿਹਾ ਕਿ ਕੌਮ ਆਪਣੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾ ਨਹੀਂ ਸਕੇਗੀ।ਗੁ:ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਵੀ ਜੂਨ 1984 ਚ ਤਖਤ ਸਾਹਿਬ ਅਤੇ ਬੁੰਗਾ ਮਸਤੂਆਣਾ ਵਿਖੇ ਹੋਈ ਫੌਜੀ ਕਾਰਵਾਈ ਦੇ ਵਿਰਤਾਂਤ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਤੇ ਸ਼ਹੀਦਾਂ ਨੂੰ ਨਮਨ ਕੀਤਾ।ਸਮਾਗਮ ਦੌਰਾਨ ਭਾਈ ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ,ਗਿਆਨੀ ਤੇਜਾ ਸਿੰਘ ਹੈੱਡ ਗ੍ਰੰਥੀ ਸਮੇਤ ਵੱਡੀ ਗਿਣਤੀ ਸੰਗਤਾਂ ਤੇ ਮੁਹਤਬਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ...