ਮੁੱਠੀ ਭਰ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਪੰਜਾਬ ਵਿੱਚ ’ਆਪ’ ਦੀ ਇਮਾਨਦਾਰ ਸਰਕਾਰ ਹੈ: ਅਰਵਿੰਦ ਕੇਜਰੀਵਾਲ

Date:

spot_img

ਚੰਡੀਗੜ੍ਹ, 13 ਜਨਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੀਐਸਪੀਸੀਐਲ ਨੂੰ ਮੁਨਾਫਾ ਕਮਾਉਣ ਵਾਲੇ ਵਿਭਾਗ ਵਿੱਚ ਅਗਵਾਈ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਪੀਐਸਪੀਸੀਐਲ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨੇ ਸਤੰਬਰ 2023 ਨੂੰ ਖਤਮ ਹੋਈ ਤਿਮਾਹੀ ਵਿੱਚ 564 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਸੀ, ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 1,880 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।

ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਪੀਐਸਪੀਸੀਐਲ ਦੀ ਮਦਦ ਕਰਨ ਵਾਲੇ ਮੁੱਖ ਕਾਰਕ ਪਛਵਾੜਾ ਕੋਲਾ ਖਾਣ, ਸਰਕਾਰੀ ਮਾਲਕੀ ਵਾਲੇ ਦੋ ਪਾਵਰ ਪਲਾਂਟ- ਲਹਿਰਾ ਮੁਹੱਬਤ ਦੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਅਤੇ ਰੂਪਨਗਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ, ਹਾਈਡਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਵਿੱਚ ਵਾਧਾ, ’ਆਪ’ ਦੁਆਰਾ ਸਬਸਿਡੀਆਂ ਦਾ ਸਮੇਂ ਸਿਰ ਭੁਗਤਾਨ, ਸਰਕਾਰ ਅਤੇ ਵਿਭਾਗ ਨੂੰ ਕਾਫੀ ਨਕਦੀ ਵਹਾਅ ਆਦਿ ਹਨ। ਮਾਨ ਸਰਕਾਰ ਵੱਲੋਂ ਜਨਤਕ ਖੇਤਰ ਦੇ ਸੁਧਾਰ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਫਲ ਮਿਲ ਰਿਹਾ ਹੈ ਅਤੇ ਪੰਜਾਬ ਦਾ ਬਿਜਲੀ ਵਿਭਾਗ ਲਾਭਦਾਇਕ ਬਣ ਰਿਹਾ ਹੈ।

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਮੁਅੱਤਲ,ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਭੁੱਲਰ

ਇਸ ਕਾਮਯਾਬੀ ਲਈ ਮਾਨ ਸਰਕਾਰ ਦੀ ਤਾਰੀਫ਼ ਕਰਦਿਆਂ ’ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀਐਸਪੀਸੀਐਲ ਨੂੰ 564 ਕਰੋੜ ਰੁਪਏ ਦਾ ਮੁਨਾਫ਼ਾ ਕਮਾਉਣ ਦੀ ਖ਼ਬਰ ਸਾਂਝੀ ਕਰਦਿਆਂ ਐਕਸ ’ਤੇ ਲਿਖਿਆ, “ਹੁਣ ਤੱਕ ਮੁੱਠੀ ਭਰ ਪਰਿਵਾਰ ਪੰਜਾਬ ਦਾ ਸਾਰਾ ਪੈਸਾ ਲੁੱਟਦੇ ਸਨ। ਬੇਵੱਸ ਸੀ ਪਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸੱਤਾ ਵਿੱਚ ਆਉਣ ਨਾਲ ਹਾਲਾਤ ਤੇਜ਼ੀ ਨਾਲ ਬਦਲਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਲੋਕਾਂ (ਪਿਛਲੀਆਂ ਸਰਕਾਰਾਂ ਅਤੇ ਰਵਾਇਤੀ ਸਿਆਸਤਦਾਨਾਂ) ਨੇ 75 ਸਾਲ ਪੰਜਾਬ ਨੂੰ ਲੁੱਟਿਆ, ਸਮਾਂ ਲੱਗੇਗਾ ਪਰ ਸਭ ਕੁਝ ਠੀਕ ਹੋ ਜਾਵੇਗਾ।

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਐਕਸ ’ਤੇ ਉਨ੍ਹਾਂ ਦੇ ਜਵਾਬ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ’ਅਰਵਿੰਦ ਕੇਜਰੀਵਾਲ ਜੀ ਤੁਸੀਂ ਸਾਡੇ ਦੇਸ਼ ’ਚ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਦੀ ਮਸ਼ਾਲ ਜਗਾਈ, ਪੰਜਾਬ ਉਸੇ ਮਸ਼ਾਲ ਤੋਂ ਰੌਸ਼ਨੀ ਲੈ ਕੇ ਹੀਰੋ ਬਣ ਰਿਹਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸੂਬੇ ਦੇ ਆਮ ਲੋਕਾਂ ਦੀ ਸਹੂਲਤ ਲਈ ਜਨਤਕ ਖੇਤਰ ਨੂੰ ਮਜ਼ਬੂਤ ਕਰ ਰਹੀ ਹੈ। ਮਾਨ ਨੇ ਇਕ ਵਾਰ ਫਿਰ ਪੰਜਾਬ ਵਿਚ ਆਮ ਚੋਣਾਂ ਇਕੱਲਿਆਂ ਲੜਨ ਦਾ ਸੰਕੇਤ ਦਿੰਦਿਆਂ ਕਿਹਾ ਕਿ ‘ਆਪ’ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ Sri Muktsar...

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...